ਅੱਖਾਂ ਅਤੇ ਦਿਲ ਦੇ ਰੋਗਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ
ਧੂਰੀ, 27 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਹਲਕਾ ਧੂਰੀ ਵਿੱਚ ਲੋਕਾਂ ਦੀ ਭਲਾਈ ਅਤੇ ਬਿਹਤਰ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਭਾਰਤੀਯ ਜਨਤਾ ਪਾਰਟੀ ਦੇ ਹਲਕਾ ਧੂਰੀ ਤੋਂ ਪ੍ਰਮੁੱਖ ਆਗੂ ਪ੍ਰੋਫੈਸਰ ਉਂਕਾਰ ਸਿੰਘ ਸਿੱਧੂ ਵੱਲੋਂ ਭਾਜਪਾ ਦੀ ਹਲਕਾ ਟੀਮ ਦੇ ਵਿਸ਼ੇਸ਼ ਸਹਿਯੋਗ ਨਾਲ ਪਿੰਡ ਬਾਲੀਆ ਵਿਖੇ ਅੱਖਾਂ ਅਤੇ ਦਿਲ ਦੇ ਰੋਗਾਂ ਸਬੰਧੀ ਇੱਕ ਰੋਜ਼ਾ ਮੁਫ਼ਤ ਚੈੱਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਪਿੰਡ ਬਾਲੀਆ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਪਹੁੰਚ ਕੇ ਆਪਣੀ ਜਾਂਚ ਕਰਵਾਈ।
ਧ
ਧੂਰੀ ਪਿੰਡ ਬਾਲੀਆ ਵਿਖੇ ਲਗਾਏ ਗਏ ਕੈਂਪ ਦਾ ਦ੍ਰਿਸ਼। ਤਸਵੀਰ : ਲਖਵੀਰ ਸਿੰਘ ਧਾਂਦਰਾ
28-10-2026
ਧੂਰੀ, 27 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਹਲਕਾ ਧੂਰੀ ਵਿੱਚ ਲੋਕਾਂ ਦੀ ਭਲਾਈ ਅਤੇ ਬਿਹਤਰ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਭਾਰਤੀਯ ਜਨਤਾ ਪਾਰਟੀ ਦੇ ਹਲਕਾ ਧੂਰੀ ਤੋਂ ਪ੍ਰਮੁੱਖ ਆਗੂ ਪ੍ਰੋਫੈਸਰ ਉਂਕਾਰ ਸਿੰਘ ਸਿੱਧੂ ਵੱਲੋਂ ਭਾਜਪਾ ਦੀ ਹਲਕਾ ਟੀਮ ਦੇ ਵਿਸ਼ੇਸ਼ ਸਹਿਯੋਗ ਨਾਲ ਪਿੰਡ ਬਾਲੀਆ ਵਿਖੇ ਅੱਖਾਂ ਅਤੇ ਦਿਲ ਦੇ ਰੋਗਾਂ ਸਬੰਧੀ ਇੱਕ ਰੋਜ਼ਾ ਮੁਫ਼ਤ ਚੈੱਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਪਿੰਡ ਬਾਲੀਆ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਪਹੁੰਚ ਕੇ ਆਪਣੀ ਜਾਂਚ ਕਰਵਾਈ। ਇਸ ਵਿਸ਼ੇਸ਼ ਕੈਂਪ ਦੌਰਾਨ ਪਾਰਕ ਹਸਪਤਾਲ, ਪਟਿਆਲਾ ਤੋਂ ਦਿਲ ਦੇ ਰੋਗਾਂ ਦੇ ਮੁਖੀ ਡਾ. ਹਰਸਿਮਰਨ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਡਾ. ਹਰਸਿਮਰਨ ਸਿੰਘ ਅਤੇ ਉਨ੍ਹਾਂ ਦੀ ਮਾਹਰ ਟੀਮ ਵੱਲੋਂ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਦਿਲ ਨਾਲ ਸਬੰਧਤ ਬਿਮਾਰੀਆਂ ਦੇ ਲੱਛਣਾਂ, ਬਚਾਅ ਅਤੇ ਖੁਰਾਕ ਸਬੰਧੀ ਬਹੁਮੁੱਲੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਅੱਖਾਂ ਦੇ ਮਾਹਰ ਡਾਕਟਰਾਂ ਵੱਲੋਂ ਵੀ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਕੇ ਲੋੜੀਂਦੇ ਸੁਝਾਅ ਦਿੱਤੇ ਗਏ। ਇਸ ਉਪਰਾਲੇ ਬਾਰੇ ਗੱਲਬਾਤ ਕਰਦਿਆਂ ਪ੍ਰੋਫੈਸਰ ਉਂਕਾਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਕੈਂਪ ਦਾ ਮੁੱਖ ਉਦੇਸ਼ ਇਲਾਕਾ ਨਿਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਦੇ ਭੱਜ-ਦੌੜ ਭਰੇ ਜੀਵਨ ਵਿੱਚ ਦਿਲ ਅਤੇ ਅੱਖਾਂ ਦੀ ਦੇਖਭਾਲ਼ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਭਾਜਪਾ ਟੀਮ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਜਨ-ਭਲਾਈ ਦੇ ਕਾਰਜ ਨਿਰੰਤਰ ਜਾਰੀ ਰਹਿਣਗੇ।