30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ

ਸੰਗਰੂਰ, 29 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਜਸਵੰਤ ਸਿੰਘ ਜਫ਼ਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਰਾਬੀਆ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਸੰਗਰੂਰ ਵਿਖੇ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹਾ ਦੇ ਵੱਖ-ਵੱਖ ਸਕੂਲਾਂ ਦੇ 10+2 ਪੱਧਰ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।

ਜ਼ਿਲ੍ਹਾ ਭਾਸ਼ਾ ਦਫਤਰ ਸੰਗਰੂਰ ਵਿਖੇ ਕਰਵਾਏ ਗਏ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਦੀ ਝਲਕ। ਤਸਵੀਰ- ਮੁਕੇਸ਼ ਕੁਮਾਰ 30-10-2026
ਸੰਗਰੂਰ, 29 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਜਸਵੰਤ ਸਿੰਘ ਜਫ਼ਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਰਾਬੀਆ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਸੰਗਰੂਰ ਵਿਖੇ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹਾ ਦੇ ਵੱਖ-ਵੱਖ ਸਕੂਲਾਂ ਦੇ 10+2 ਪੱਧਰ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲਿਆਂ ’ਚੋਂ ਕਵਿਤਾ ਗਾਇਨ ਮੁਕਾਬਲੇ ’ਚੋਂ ਪਹਿਲਾ ਸਥਾਨ ਸ਼ੁਭਦੀਪ ਕੌਰ, ਪੀ.ਐਮ.ਸ੍ਰੀ ਸਸਸ (ਕੁ.), ਸੰਗਰੂਰ, ਦੂਜਾ ਸਥਾਨ ਆਰਤੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘਰਾਚੋਂ, ਤੀਜਾ ਸਥਾਨ ਮਨਜੋਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘਰਾਚੋਂ ਨੇ ਪ੍ਰਾਪਤ ਕੀਤਾ। ਕਵਿਤਾ ਲਿਖਣ ਵਿਧਾ ’ਚੋਂ ਪਹਿਲਾ ਸਥਾਨ ਲਖਵਿੰਦਰ ਕੌਰ, ਸਰਕਾਰੀ ਹਾਈ ਸਕੂਲ ਖਡਿਆਲ, ਦੂਜਾ ਸਥਾਨ ਜਸਕੀਰਤ ਸਿੰਘ, ਸਕੂਲ ਆਫ ਐਮੀਨੈਂਸ ਛਾਜਲੀ ਅਤੇ ਤੀਜਾ ਸਥਾਨ ਮਨਪ੍ਰੀਤ ਯਾਦਵ, ਸਕੂਲ ਆਫ਼ ਐਮੀਨੈਂਸ, ਛਾਜਲੀ ਵਲੋਂ ਪ੍ਰਾਪਤ ਕੀਤਾ ਗਿਆ। ਲੇਖ ਲਿਖਣ ਮੁਕਾਬਲੇ ’ਚੋਂ ਪਹਿਲਾ ਸਥਾਨ ਰਮਨਪ੍ਰੀਤ ਕੌਰ, ਸਕੂਲ ਆਫ਼ ਐਮੀਨੈਂਸ ਛਾਜਲੀ, ਦੂਜਾ ਸਥਾਨ ਅਰਪਨਜੋਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਡਰੁੱਖਾਂ ਅਤੇ ਤੀਜਾ ਸਥਾਨ ਪਲਕਪ੍ਰੀਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘਰਾਚੋਂ ਵਲੋਂ ਪ੍ਰਾਪਤ ਕੀਤਾ। ਕਹਾਣੀ ਲਿਖਣ ਵਿਧਾ ’ਚ ਪਹਿਲਾ ਸਥਾਨ ਸੰਦੀਪ ਕੌਰ, ਸਰਕਾਰੀ ਮਿਡਲ ਸੀਨੀਅਰ ਸੈਕੰਡਰੀ ਸਕੂਲ, ਸ਼ੇਰੋਂ, ਦੂਜਾ ਸਥਾਨ ਕਰਮਪ੍ਰੀਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘਰਾਚੋਂ, ਤੀਜਾ ਸਥਾਨ ਗੁਰਲੀਨ ਕੌਰ, ਸਰਕਾਰੀ ਹਾਈ ਸਕੂਲ, ਰਾਮਪੁਰਾ ਜਵਾਹਰਵਾਲਾ ਵੱਲੋਂ ਪ੍ਰਾਪਤ ਕੀਤਾ ਗਿਆ। ਕੁਲਵੰਤ ਸਿੰਘ ਕਸਕ, ਇਕਬਾਲ ਸਿੰਘ ਅਤੇ ਜੰਗ ਸਿੰਘ ਫੱਟੜ ਨੇ ਇਨ੍ਹਾ ਮੁਕਾਬਲਿਆਂ ਦੀ ਜਜਮੈਂਟ ਦੀ ਭੂਮਿਕਾ ਬਾਖੂਬੀ ਨਿਭਾਈ। ਮੰਚ ਦਾ ਸੰਚਾਲਨ ਕਰਦਿਆਂ ਊਸ਼ਾ ਰਾਣੀ ਖੋਜ ਅਫ਼ਸਰ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ਦੀ ਮਹੱਤਤਾ ਅਤੇ ਵਿਧੀ ਉੱਪਰ ਚਾਨਣਾ ਪਾਉਂਦੀਆਂ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਨਾਲ ਆਏ ਅਧਿਆਪਕਾਂ ਨੂੰ ਹੱਲਾਸ਼ੇਰੀ ਦਿੱਤੀ। ਸ੍ਰੀਮਤੀ ਰਾਬੀਆ, ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਧੰਨਵਾਦੀ ਸ਼ਬਦ ਬੋਲਦਿਆਂ ਸਾਹਿਤ ਪੜ੍ਹਨ ਦੀ ਰੁਚੀ ਪ੍ਰਫੁੱਲਿਤ ਕਰਨ ’ਤੇ ਜੋਰ ਦਿੱਤਾ। ਸਮਾਗਮ ਦੌਰਾਨ ਮੁੱਖ ਮਹਿਮਾਨ ਸੁਖਵਿੰਦਰ ਸਿੰਘ ਫੁੱਲ ਅਤੇ ਪ੍ਰਧਾਨਗੀ ਕਰਦਿਆਂ ਮੋਹਲ ਸ਼ਰਮਾ ਨੇ ਪੰਜਾਬੀ ਵਿੱਚ ਹੋਣ ਵਾਲੇ ਇਨ੍ਹਾਂ ਮੁਕਾਬਲਿਆਂ ਦੀ ਮਹੱਤਤਾ ਉੱਤੇ ਚਾਨਣਾ ਪਾਇਆ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਦਿੱਤੇ। ਇਸ ਤੋਂ ਇਲਾਵਾ ਜੰਗ ਸਿੰਘ ਫੱਟੜ ਵਲੋਂ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਲਈ ਇਨਾਮੀ ਰਾਸ਼ੀ ਜੇਤੂ ਵਿਦਿਆਰਥੀਆਂ ਨੂੰ ਦਿੱਤੀ। ਸਮਾਗਮ ਨੂੰ ਸਫਲ ਬਣਾਉਣ ਵਿੱਚ ਊਸ਼ਾ ਰਾਣੀ, ਖੋਜ਼ ਅਫ਼ਸਰ, ਜਗਦੇਵ ਸਿੰਘ, ਸੀਨੀਅਰ ਸਹਾਇਕ ਅਤੇ ਰਵਿੰਦਰ ਸਿੰਘ, ਜੂਨੀਅਰ ਸਹਾਇਕ ਨੇ ਵਿਸ਼ੇਸ ਯੋਗਦਾਨ ਪਾਇਆ।
ਪਿਛਲੀ ਖ਼ਬਰ ਅਕਾਲੀ ਦਲ (ਬ) ਸਰਕਾਰ ਬਣਾਏਗਾ- ਖੰਡੇਬਾਦ ਅਗਲੀ ਖ਼ਬਰ ਖਡਿਆਲ ਵਲੋਂ 12 ਸਰਕਲਾਂ ਦੇ ਯੂਥ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।