01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਮਿਲੇਗਾ ਡੀ.ਏ.-ਜਿੰਦਲ, ਪੂਨੀਆ

ਸੰਗਰੂਰ, 31 ਅਕਤੂਬਰ (ਦਮਨਜੀਤ ਸਿੰਘ)-ਭਾਜਪਾ ਸੰਗਰੂਰ-1 ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਅਤੇ ਅਮਨਦੀਪ ਸਿੰਘ ਪੂਨੀਆਂ ਮੀਤ ਪ੍ਰਧਾਨ ਕਿਸਾਨ ਮੋਰਚਾ ਪੰਜਾਬ ਨੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ. ਏ.)

ਅਜੀਤ ਡੈਸਕ 01-11-2026
ਸੰਗਰੂਰ, 31 ਅਕਤੂਬਰ (ਦਮਨਜੀਤ ਸਿੰਘ)-ਭਾਜਪਾ ਸੰਗਰੂਰ-1 ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਅਤੇ ਅਮਨਦੀਪ ਸਿੰਘ ਪੂਨੀਆਂ ਮੀਤ ਪ੍ਰਧਾਨ ਕਿਸਾਨ ਮੋਰਚਾ ਪੰਜਾਬ ਨੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ.ਏ.) ’ਚ 3 ਪ੍ਰਤੀਸ਼ਤ ਵਾਧਾ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਸੂਬੇ ਦੇ ਮੁਲਾਜ਼ਮਾਂ ਨੂੰ ਵੀ ਕੇਂਦਰ ਦੀ ਤਰਜ਼ ’ਤੇ 63 ਪ੍ਰਤੀਸ਼ਤ ਡੀ.ਏ. ਦਿੱਤਾ ਜਾਵੇਗਾ। ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਜਿੰਦਲ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਅਜੇ ਤੱਕ 60 ਪ੍ਰਤੀਸ਼ਤ ਡੀ.ਏ. ਵੀ ਨਹੀਂ ਦਿੱਤਾ ਗਿਆ । ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਆਪਣੇ ਮੁਲਾਜ਼ਮਾਂ ਨੂੰ ਕੇਂਦਰੀ ਮੁਲਾਜ਼ਮਾਂ ਦੇ ਬਰਾਬਰ ਡੀ.ਏ. ਦੇਣ ਦੇ ਨਿਰਦੇਸ਼ ਦਿੱਤੇ ਸਨ, ਪਰ ਸਰਕਾਰ ਨੇ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਇਸ ਦੇ ਨਤੀਜੇ ਵਜੋਂ 27 ਅਕਤੂਬਰ ਨੂੰ ਹਾਈ ਕੋਰਟ ਨੇ ‘ਆਪ’ ਸਰਕਾਰ ’ਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਲਗਾਇਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਦਾਲਤ ਵਿੱਚ ਮੁਆਫ਼ੀ ਵੀ ਮੰਗਣੀ ਪਈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਸੂਬੇ ਦੇ ਲਗਭਗ ਅੱਠ ਲੱਖ ਮੁਲਾਜ਼ਮ ਆਪਣੇ ਹੱਕ ਲੈਣ ਲਈ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ, ਜਦਕਿ ਸਰਕਾਰ ਆਪਣੀ ਜ਼ਿੱਦ ’ਤੇ ਅੜੀ ਹੋਈ ਹੈ। ਇਸ ਮੌਕੇ ਸੁਰਿੰਦਰ ਸ਼ਰਮਾ ਜ਼ਿਲ੍ਹਾ ਜਨਰਲ ਸਕੱਤਰ,ਜੋਗੀ ਰਾਮ ਸਾਹਨੀ ਸਾਬਕਾ ਜ਼ਿਲ੍ਹਾ ਪ੍ਰਧਾਨ, ਡਾ.ਭਗਵਾਨ ਸਿੰਘ ਪ੍ਰਦੇਸ਼ ਕਾਰਜਕਾਰਨੀ ਮੈਂਬਰ, ਜਗਮੋਹਨ ਠਾਕੁਰ ਜ਼ਿਲ੍ਹਾ ਕਨਵੀਨਰ ਐਨ. ਜੀ. ਓ. ਸੈੱਲ, ਰਕੇਸ਼ ਗੁੱਪਤਾ ਸੀਨੀਅਰ ਮੀਤ ਪ੍ਰਧਾਨ ਐਨ. ਜੀ. ਓ. ਸੈੱਲ, ਪ੍ਰਤਾਪ ਸਿੰਘ ਪ੍ਰਦੇਸ਼ ਕਾਰਜਕਾਰਨੀ ਮੈਂਬਰ ਯੂਵਾ ਮੋਰਚਾ, ਭੁਪਿੰਦਰ ਸਿੰਘ ਮੰਡਲ ਪ੍ਰਧਾਨ ਭਵਾਨੀਗੜ੍ਹ ਦਿਹਾਤੀ, ਅਭਿਨਾਸ਼ ਸ਼ਰਮਾ ਜਨਰਲ ਸਕੱਤਰ ਅਤੇ ਜਗਦੇਵ ਸ਼ਰਮਾ ਜ਼ਿਲ੍ਹਾ ਕਨਵੀਨਰ ਇੰਟਰਐਕਚੂਅਲ ਸੈੱਲ਼ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਰਾਹੁਲ ਗਾਂਧੀ 4 ਨੂੰ ਫੱਗੂਵਾਲਾ ਵਿਖੇ ਵਿਸ਼ਾਲ ਜਨ ਰੈਲੀ ਨੂੰ ਕਰਨਗੇ ਸੰਬੋਧਨ- ਸਿੰਗਲਾ ਅਗਲੀ ਖ਼ਬਰ ਚੇਅਰਮੈਨ ਈਲਵਾਲ ਨੇ ਅਨਾਜ ਮੰਡੀ ਦਾ ਦੌਰਾ ਕਰ ਕੇ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।