02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਕਾਂਗਰਸ ਦੀ ਸੰਗਰੂਰ ਵਿਖੇ 4 ਨੂੰ ਹੋਣ ਵਾਲੀ ਰੈਲੀ ਇਤਿਹਾਸਿਕ ਹੋਵੇਗੀ - ਕੁਠਾਲਾ

ਮਾਲੇਰਕੋਟਲਾ, 1 ਨਵੰਬਰ (ਮਨਜਿੰਦਰ ਸਿੰਘ ਸਰੌਦ) - ਕਾਂਗਰਸ ਪਾਰਟੀ ਵੱਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਰੈਲੀ ਇਤਿਹਾਸਕ ਹੋਵੇਗੀ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਲੇਰਕੋਟਲਾ ਤੋਂ ਕਾਂਗਰਸ ਪਾਰਟੀ ਦੇ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਕਾਂਤਾ ਕੁਠਾਲਾ ਨੇ ਗੱਲਬਾਤ ਦੌਰਾਨ ਕੀਤਾ ।

ਅਜੀਤ ਡੈਸਕ 02-11-2026
ਮਾਲੇਰਕੋਟਲਾ, 1 ਨਵੰਬਰ (ਮਨਜਿੰਦਰ ਸਿੰਘ ਸਰੌਦ) - ਕਾਂਗਰਸ ਪਾਰਟੀ ਵੱਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਰੈਲੀ ਇਤਿਹਾਸਕ ਹੋਵੇਗੀ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਲੇਰਕੋਟਲਾ ਤੋਂ ਕਾਂਗਰਸ ਪਾਰਟੀ ਦੇ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਕਾਂਤਾ ਕੁਠਾਲਾ ਨੇ ਗੱਲਬਾਤ ਦੌਰਾਨ ਕੀਤਾ । ਉਨ੍ਹਾਂ ਆਖਿਆ ਕਿ ਵਿਧਾਨ ਸਭਾ ਚੋਣਾਂ ਦੀ ਆਹਟ ਨੂੰ ਭਾਂਪਦਿਆਂ ਕਾਂਗਰਸ ਪਾਰਟੀ ਵੱਲੋਂ ਆਮ ਆਦਮੀ ਪਾਰਟੀ ਦੇ ਗੜ੍ਹ ਮੰਨੇ ਜਾਂਦੇ ਸੰਗਰੂਰ ਤੋਂ ਆਗਾਮੀ ਚੋਣਾਂ ਦੀ ਤਿਆਰੀ ਰੈਲੀ ਕਰਕੇ ਸ਼ੁਰੂ ਕੀਤੀ ਜਾਵੇਗੀ ਜਿਸ ਨੂੰ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਤੋਂ ਇਲਾਵਾ ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਸਣੇ ਸੂਬਾ ਲੀਡਰਸ਼ਿਪ ਦੇ ਵੱਡੇ ਆਗੂ ਸੰਬੋਧਨ ਕਰਨਗੇ । ਬੀਬੀ ਕਾਂਤਾ ਕੁਠਾਲਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਰਹੀ ਹੈ ਉਸ ਨੂੰ ਘੇਰਨ ਦੇ ਲਈ ਕਾਂਗਰਸ ਪਾਰਟੀ ਵੱਲੋਂ ਸੰਗਰੂਰ ਨੂੰ ਚੁਣਿਆ ਗਿਆ ਹੈ । ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਲਾਮਬੰਦੀ ਕਰਨ ਲਈ ਉਨ੍ਹਾਂ ਵੱਲੋਂ ਪਿੰਡਾਂ ਅੰਦਰ ਜਾ ਕੇ ਮੀਟਿੰਗਾਂ ਦਾ ਦੌਰ ਆਰੰਭਿਆ ਗਿਆ ਹੈ, ਜਿਸ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ । ਬੀਬੀ ਕਾਂਤਾ ਕੁਠਾਲਾ ਨੇ ਆਖਿਆ ਕਿ ਕਾਂਗਰਸ ਸਰਕਾਰ ਦੇ ਰਾਜ ਕਾਲ ਸਮੇਂ ਪੰਜਾਬ ਅਤੇ ਜ਼ਿਲ੍ਹਾ ਮਲੇਰਕੋਟਲਾ ਦਾ ਵੱਡੇ ਪੱਧਰ ‘ਤੇ ਵਿਕਾਸ ਹੋਇਆ ਸੀ ਪ੍ਰੰਤੂ ਹੁਣ ਮੌਜੂਦਾ ਸਰਕਾਰ ਸਮੇਂ ਕੁਝ ਵੀ ਨਹੀਂ ਹੋਇਆ । ਜ਼ਿਲ੍ਹਾ ਮਲੇਰਕੋਟਲਾ ਦੇ ਸਮੂਹ ਕਾਂਗਰਸੀ ਵਰਕਰਾਂ ਨੂੰ ਉਨ੍ਹਾਂ ਸੁਨੇਹਾ ਦਿੱਤਾ ਕਿ ਉਹ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਕਾਂਗਰਸ ਦੀ ਰੈਲੀ ਵਿੱਚ ਜ਼ਰੂਰ ਪਹੁੰਚਣ ਅਤੇ ਰਾਹੁਲ ਗਾਂਧੀ ਦੇ ਵਿਚਾਰ ਸੁਣਨ ।
ਪਿਛਲੀ ਖ਼ਬਰ ਪੁਲਿਸ ਪੈਨਸ਼ਨਰ ਐਸੋਸ਼ੀਏਸ਼ਨ ਦੀ ਚੋਣ 11 ਨੂੰ ਅਗਲੀ ਖ਼ਬਰ ਫਾਰਚੂਨ ਕਾਨਵੈਂਟ ਸਕੂਲ ਦੇ 100 ਦੇ ਕਰੀਬ ਵਿਦਿਆਰਥੀਆਂ ਨੇ ਕਸੌਲੀ ਦਾ ਸਿੱਖਿਆਦਾਇਕ ਟੂਰ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।