03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਮਹਾਂ ਰੈਲੀ ਵਿੱਚ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹੋਣਗੇ ਸ਼ਾਮਿਲ- ਇੰਚਾਰਜ ਸਮਿਤ ਸਿੰਘ ਮਾਨ

ਅਹਿਮਦਗੜ੍ਹ, 2 ਨਵੰਬਰ (ਰਣਧੀਰ ਸਿੰਘ ਮਹੋਲੀ)-ਕਾਂਗਰਸ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਸੰਗਰੂਰ ਵਿਖੇ 4 ਨਵੰਬਰ ਨੂੰ ਹੋ ਰਹੀ ਮਹਾਰੈਲੀ ਦੇ ਸੰਬੰਧ ਵਿੱਚ ਅਮਰਗੜ੍ਹ ਹਲਕਾ ਇੰਚਾਰਜ ਅਤੇ ਰਾਸ਼ਟਰੀ ਬੁਲਾਰਾ ਕਾਂਗਰਸ ਸਮਿਤ ਸਿੰਘ ਮਾਨ ਵਲੋਂ ਹਲਕਾ ਅਮਰਗੜ੍ਹ ਦੇ ਵੱਖ ਵੱਖ ਪਿੰਡਾਂ ਅਤੇ ਅਹਿਮਦਗੜ੍ਹ ਸ਼ਹਿਰ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਉਹਨਾਂ ਨੂੰ ਵੱਡੀ ਗਿਣਤੀ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਵਿਚਾਰ ਸੁਣਨ ਲਈ ਰੈਲੀ ਵਿੱਚ ਪਹੁੰਚਣ ਲਈ ਲਾਮਬੰਦ ਕੀਤਾ ਗਿਆ। ਸਮਿਤ ਸਿੰਘ ਮਾਨ ਨੇ ਦੱਸਿਆ ਕਿ ਸੂਬਾ ਪ੍ਰਧਾਨ ਪਰਗਟ ਸਿੰਘ ਅਤੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨਾਲ ਸ਼ਾਮਿਲ ਹੁੰਦੇ ਹੋਏ 4 ਨਵੰਬਰ ਦੀ ਸੰਗਰੂਰ ਹੋਣ ਵਾਲੀ ਮਹਾਂ ਰੈਲੀ ਵਾਲੀ ਜਗ੍ਹਾ ਤੇ ਬੈਠਣ ਦੇ ਪ੍ਰਬੰਧਾਂ ਅਤੇ ਸੁਰੱਖਿਆ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।

ਅਜੀਤ ਡੈਸਕ 03-11-2026
ਅਹਿਮਦਗੜ੍ਹ, 2 ਨਵੰਬਰ (ਰਣਧੀਰ ਸਿੰਘ ਮਹੋਲੀ)-ਕਾਂਗਰਸ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਸੰਗਰੂਰ ਵਿਖੇ 4 ਨਵੰਬਰ ਨੂੰ ਹੋ ਰਹੀ ਮਹਾਰੈਲੀ ਦੇ ਸੰਬੰਧ ਵਿੱਚ ਅਮਰਗੜ੍ਹ ਹਲਕਾ ਇੰਚਾਰਜ ਅਤੇ ਰਾਸ਼ਟਰੀ ਬੁਲਾਰਾ ਕਾਂਗਰਸ ਸਮਿਤ ਸਿੰਘ ਮਾਨ ਵਲੋਂ ਹਲਕਾ ਅਮਰਗੜ੍ਹ ਦੇ ਵੱਖ ਵੱਖ ਪਿੰਡਾਂ ਅਤੇ ਅਹਿਮਦਗੜ੍ਹ ਸ਼ਹਿਰ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਉਹਨਾਂ ਨੂੰ ਵੱਡੀ ਗਿਣਤੀ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਵਿਚਾਰ ਸੁਣਨ ਲਈ ਰੈਲੀ ਵਿੱਚ ਪਹੁੰਚਣ ਲਈ ਲਾਮਬੰਦ ਕੀਤਾ ਗਿਆ। ਸਮਿਤ ਸਿੰਘ ਮਾਨ ਨੇ ਦੱਸਿਆ ਕਿ ਸੂਬਾ ਪ੍ਰਧਾਨ ਪਰਗਟ ਸਿੰਘ ਅਤੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨਾਲ ਸ਼ਾਮਿਲ ਹੁੰਦੇ ਹੋਏ 4 ਨਵੰਬਰ ਦੀ ਸੰਗਰੂਰ ਹੋਣ ਵਾਲੀ ਮਹਾਂ ਰੈਲੀ ਵਾਲੀ ਜਗ੍ਹਾ ਤੇ ਬੈਠਣ ਦੇ ਪ੍ਰਬੰਧਾਂ ਅਤੇ ਸੁਰੱਖਿਆ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਉਨ੍ਹਾਂ ਦਸਿਆ ਕਿ ਪੰਜਾਬ ਵਿੱਚ ਹੋ ਰਹੀ ਰਾਹੁਲ ਗਾਂਧੀ ਦੀ ਪਹਿਲੀ ਰੈਲੀ ਰਾਹੀਂ ਅਗਾਮੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਹੋਵੇਗੀ ਅਤੇ ਇਸ ਰੈਲੀ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਵਲੋ ਪੰਜਾਬ ਯਾਤਰਾ ਸ਼ੁਰੂ ਹੋਵੇਗੀ। ਰੈਲੀ ਦੇ ਮੁੱਖ ਮੁੱਦੇ ਪੰਜਾਬ ਵਿੱਚ ਨਸ਼ਿਆਂ ਦੀ ਲੁਟ, ਕਾਨੂੰਨ-ਵਿਵਸਥਾ ਦੀ ਡਿੱਗਦੀ ਸਥਿਤੀ ਅਤੇ ਫੇਲ ਸਰਕਾਰੀ ਤੰਤਰ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ, ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਅਤੇ ਮੋਹਨਜੀਤ ਸਿੰਘ ’ਤੇ ਪੁਲਿਸ ਵੱਲੋਂ ਤਸ਼ੱਦਦ ਤੇ ਕੇਂਦਰਿਤ ਹੋਣਗੇ। ਹਲਕਾ ਇੰਚਾਰਜ ਅਮਰਗੜ੍ਹ ਸਮਿਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਹਲਕਾ ਅਮਰਗੜ੍ਹ ਤੋਂ ਵਰਕਰਾਂ ਅਤੇ ਕਾਰਾਂ ਬੱਸਾਂ ਦੇ ਕਾਫਲੇ ਨਾਲ ਕਾਂਗਰਸ ਦੀ ਮਹਾ ਰੈਲੀ ਸ਼ਾਮਿਲ ਹੋਣਗੇ।
ਪਿਛਲੀ ਖ਼ਬਰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਦਿੱਤਾ ਹੋਕਾ ਅਗਲੀ ਖ਼ਬਰ ਈ-ਵੇਸਟ ਵਿਸ਼ੇ ’ਤੇ ਕੁਇਜ਼ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।