03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪੰਜਾਬ ਨੂੰ ਉਦਯੋਗਿਕ ਪੱਖੋਂ ਮਜ਼ਬੂਤ ਬਣਾਉਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਵੱਲ ਵੱਧ ਰਹੀ ਹੈ ਸਰਕਾਰ-ਕੁਦਨੀ

ਲਹਿਰਾਗਾਗਾ, 2 ਨਵੰਬਰ (ਪ੍ਰਵੀਨ ਖੋਖਰ)-ਪੰਜਾਬ ਦੀ ਧਰਤੀ ਨੂੰ ਮੁੜ ਖੁਸ਼ਹਾਲੀ, ਉਦਯੋਗਿਕ ਤਰੱਕੀ ਅਤੇ ਆਰਥਿਕ ਮਜ਼ਬੂਤੀ ਦੇ ਰਾਹ ’ਤੇ ਅੱਗੇ ਲਿਜਾਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਯਤਨ ਸੂਬੇ ਦੇ ਵਿਕਾਸ ਦੀ ਨਵੀਂ ਦਿਸ਼ਾ ਤੈਅ ਕਰ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਜਸਵੀਰ ਸਿੰਘ ਕੁਦਨੀ ਨੇ ਪਿੰਡ ਭੂਟਾਲ ਕਲਾਂ ਵਿਖੇ ਮੁੱਖ ਮੰਤਰੀ ਦੀ ਸੁਰੱਖਿਆ ਦੇ ਇੰਚਾਰਜ ਬਲਕਾਰ ਸਿੰਘ ਦੇ ਗ੍ਰਹਿ ਵਿਖੇ ਖੁਸ਼ੀ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ।

ਅਜੀਤ ਡੈਸਕ 03-11-2026
ਲਹਿਰਾਗਾਗਾ, 2 ਨਵੰਬਰ (ਪ੍ਰਵੀਨ ਖੋਖਰ)-ਪੰਜਾਬ ਦੀ ਧਰਤੀ ਨੂੰ ਮੁੜ ਖੁਸ਼ਹਾਲੀ, ਉਦਯੋਗਿਕ ਤਰੱਕੀ ਅਤੇ ਆਰਥਿਕ ਮਜ਼ਬੂਤੀ ਦੇ ਰਾਹ ’ਤੇ ਅੱਗੇ ਲਿਜਾਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਯਤਨ ਸੂਬੇ ਦੇ ਵਿਕਾਸ ਦੀ ਨਵੀਂ ਦਿਸ਼ਾ ਤੈਅ ਕਰ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਜਸਵੀਰ ਸਿੰਘ ਕੁਦਨੀ ਨੇ ਪਿੰਡ ਭੂਟਾਲ ਕਲਾਂ ਵਿਖੇ ਮੁੱਖ ਮੰਤਰੀ ਦੀ ਸੁਰੱਖਿਆ ਦੇ ਇੰਚਾਰਜ ਬਲਕਾਰ ਸਿੰਘ ਦੇ ਗ੍ਰਹਿ ਵਿਖੇ ਖੁਸ਼ੀ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨੇ ਬਲਕਾਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਪਰਿਵਾਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਾਮਿਲ ਹੋਣਾ ਸਾਡੇ ਸਮਾਜਿਕ ਜੀਵਨ ਦਾ ਅਹਿਮ ਹਿੱਸਾ ਹੈ। ਨਸ਼ਿਆਂ ਦੀ ਸਮੱਸਿਆ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਕਾਰ, ਸਮਾਜਿਕ ਸੰਸਥਾਵਾਂ ਅਤੇ ਲੋਕਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਖੇਡ ਮੈਦਾਨਾਂ ਦਾ ਵਿਕਾਸ, ਖੇਡਾਂ ਨੂੰ ਉਤਸ਼ਾਹਿਤ ਕਰਨਾ ਅਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ। ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿੱਚ ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੌਰਾਨ ਪੰਜਾਬ ਦੀ ਤਰੱਕੀ, ਉਦਯੋਗਿਕ ਵਿਕਾਸ, ਨੌਜਵਾਨਾਂ ਦਾ ਰੁਜ਼ਗਾਰ, ਕਿਸਾਨੀ, ਸਿੱਖਿਆ, ਸਿਹਤ ਅਤੇ ਲੋਕ ਭਲਾਈ ਦੇ ਮੁੱਦੇ ਅਹਿਮ ਰਹਿਣਗੇ। ਇਸ ਮੌਕੇ ਪਿੰਡ ਭੂਟਾਲ ਕਲਾਂ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਤੋਂ ਇਲਾਵਾ ਇਲਾਕੇ ਦੀਆਂ ਹੋਰ ਪ੍ਰਮੁੱਖ ਸਖਸ਼ੀਅਤਾਂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਟਿੱਪਰ ਦੀ ਲਪੇਟ ’ਚ ਆਉਣ ਕਾਰਨ ਸੜਕ ਡਿਵਾਈਡਰ ’ਤੇ ਪੇਂਟ ਕਰ ਰਹੇ ਤਿੰਨ ਕਾਰੀਗਰ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਕੰਗ ਵਲੋਂ ਮਾਲੇਵਾਲ ਕੰਢੀ ਵਿਖੇ ਕਮਿਉੂਨਟੀ ਸੈਂਟਰ ਦੇ ਕਮਰੇ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।