04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸੰਗਰੂਰ ਇਨਸਾਫ਼ ਰੈਲੀ ’ਚ 25 ਤੋਂ ਵੱਧ ਬੱਸਾਂ ਅਤੇ 50 ਤੋਂ ਵੱਧ ਕਾਰਾਂ ਦੇ ਕਾਫ਼ਲੇ ਨਾਲ ਸ਼ਮੂਲੀਅਤ ਕਰਾਂਗੇ- ਰੂਬਲ ਨਾਰੀਕੇ

ਅਮਰਗੜ੍ਹ, 3 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਕਾਂਗਰਸ ਪਾਰਟੀ ਵੱਲੋਂ 4 ਨਵੰਬਰ ਯਾਨੀ ਬੁੱਧਵਾਰ ਨੂੰ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਇਨਸਾਫ਼ ਰੈਲੀ ਨੂੰ ਲੈ ਕੇ ਅਮਰਗੜ੍ਹ ਹਲਕੇ ਦੇ ਹਰੇਕ ਬੂਥ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਤੇ ਆਗੂ ਸ਼ਮੂਲੀਅਤ ਕਰਨਗੇ। ਇਸ ਸਬੰਧੀ ਪਿੰਡ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਅਜੀਤ ਡੈਸਕ 04-11-2026
ਅਮਰਗੜ੍ਹ, 3 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਕਾਂਗਰਸ ਪਾਰਟੀ ਵੱਲੋਂ 4 ਨਵੰਬਰ ਯਾਨੀ ਬੁੱਧਵਾਰ ਨੂੰ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਇਨਸਾਫ਼ ਰੈਲੀ ਨੂੰ ਲੈ ਕੇ ਅਮਰਗੜ੍ਹ ਹਲਕੇ ਦੇ ਹਰੇਕ ਬੂਥ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਤੇ ਆਗੂ ਸ਼ਮੂਲੀਅਤ ਕਰਨਗੇ। ਇਸ ਸਬੰਧੀ ਪਿੰਡ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਨੌਜਵਾਨ ਕਾਂਗਰਸੀ ਆਗੂ ਪ੍ਰੀਤਪਾਲ ਸਿੰਘ ਰੂਬਲ ਨਾਰੀਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਰੈਲੀ ਵਿਚ ਅਮਰਗੜ੍ਹ ਹਲਕੇ ਤੋਂ 25 ਤੋਂ ਵੱਧ ਬੱਸਾਂ ਅਤੇ 50 ਤੋਂ ਵੱਧ ਕਾਰਾਂ ਦਾ ਕਾਫ਼ਲਾ ਸ਼ਾਮਿਲ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਇਹ ਰੈਲੀ ਮੌਜੂਦਾ ਆਪ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ ਅਤੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਉੱਤੇ ਕੀਤੇ ਗਏ ਤਸ਼ੱਦਦ ਅਤੇ ਪੰਜਾਬ ਦੇ ਖ਼ਜ਼ਾਨੇ ਦੀ ਦੁਰਵਰਤੋਂ ਦਾ ਪਰਦਾਫ਼ਾਸ਼ ਕਰੇਗੀ। ਇਸ ਮੌਕੇ ਮੌਜੂਦ ਜਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲਜੀਤ ਸਿੰਘ ਢੀਂਡਸਾ ਨੇ ਕਿਹਾ ਕਿ ਪ੍ਰੀਤਪਾਲ ਸਿੰਘ ਰੂਬਲ ਨਾਰੀਕੇ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਦਾ ਭਾਰੀ ਕਾਫ਼ਲਾ ਇਸ ਰੈਲੀ ਵਿਚ ਸ਼ਾਮਲ ਹੋਵੇਗਾ ਤੇ ਉਹ ਦਿਨ ਦੂਰ ਨਹੀਂ ਜਦੋਂ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ।ਇਸ ਮੌਕੇ ਗੁਰਪ੍ਰੀਤ ਸਰੋਦ,ਬੂਟਾ ਸਰਪੰਚ ਸੰਘੇਂਣ, ਗੁਰਜੰਟ ਭੁਰਥਲਾ ਤੇ ਵਕਾਰ ਖਾਂ ਸਮੇਤ ਹੋਰ ਕਾਂਗਰਸੀ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਅੱਜ ਕਾਂਗਰਸ ਦੀ ਹੋ ਰਹੀ ਇਨਸਾਫ਼ ਰੈਲੀ ਤੇ ਸਮਾਜ ਚਿੰਤਕ ਮੈਡਮ ਸੇਖੋਂ ਨੇ ਚੁੱਕੇ ਸਵਾਲ ਕਾਂਗਰਸ ਦੇ ਪੰਜ ਸਾਲਾਂ ਦੇ ਰਾਜ... ਅਗਲੀ ਖ਼ਬਰ ਓ.ਐੱਸ.ਡੀ. ਸੁਖਵੀਰ ਸਿੰਘ ਵਲੋਂ ਧੂਰੀ ਵਿਖੇ ਕਰੀਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।