04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਬੇੁਰਜ਼ਗਾਰ ਕੱਲ੍ਹ ਮੁੱਖ ਮੰਤਰੀ ਨਿਵਾਸ ਦੇ ਘਿਰਾਓ ਵਿੱਚ ਕਰਨਗੇ ਸ਼ਮੂਲੀਅਤ

ਸੰਗਰੂਰ, 3 ਨਵੰਬਰ (ਅਮਨਦੀਪ ਸਿੰਘ ਬਿੱਟਾ) - ਮਾਨਸਾ ਵਿਖੇ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੇ ਕਤਲ ਕੀਤੇ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਵੱਲੋ ਰੱਖੀਆਂ 14 ਮੰਗਾਂ ਅਤੇ ਬਿਨਾਂ ਵਜ੍ਹਾ ਇਰਾਦਾ ਕਤਲ ਵਰਗੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਕੀਤੇ ਲੱਖਾ ਸਿਧਾਣਾ ਸਮੇਤ ਬੇਕਸੂਰ ਨੌਜਵਾਨਾਂ ਦੀ ਬਿਨਾਂ ਸ਼ਰਤ ਰਿਹਾਈ ਲਈ 5 ਨਵੰਬਰ ਨੂੰ ਸਥਾਨਕ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਸਰਕਾਰ ਦੀ ਇਸ ਵਧੀਕੀ ਖਿਲਾਫ ਐਕਸ਼ਨ ਕਮੇਟੀ ਨਾਲ ਇਕਜੁਟਤਾ ਵਿਖਾਉਂਦੇ ਹੋਏ ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ 5 ਨਵੰਬਰ ਨੂੰ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।

ਅਜੀਤ ਡੈਸਕ 04-11-2026
ਸੰਗਰੂਰ, 3 ਨਵੰਬਰ (ਅਮਨਦੀਪ ਸਿੰਘ ਬਿੱਟਾ) - ਮਾਨਸਾ ਵਿਖੇ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੇ ਕਤਲ ਕੀਤੇ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਵੱਲੋ ਰੱਖੀਆਂ 14 ਮੰਗਾਂ ਅਤੇ ਬਿਨਾਂ ਵਜ੍ਹਾ ਇਰਾਦਾ ਕਤਲ ਵਰਗੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਕੀਤੇ ਲੱਖਾ ਸਿਧਾਣਾ ਸਮੇਤ ਬੇਕਸੂਰ ਨੌਜਵਾਨਾਂ ਦੀ ਬਿਨਾਂ ਸ਼ਰਤ ਰਿਹਾਈ ਲਈ 5 ਨਵੰਬਰ ਨੂੰ ਸਥਾਨਕ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਸਰਕਾਰ ਦੀ ਇਸ ਵਧੀਕੀ ਖਿਲਾਫ ਐਕਸ਼ਨ ਕਮੇਟੀ ਨਾਲ ਇਕਜੁਟਤਾ ਵਿਖਾਉਂਦੇ ਹੋਏ ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ 5 ਨਵੰਬਰ ਨੂੰ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਪਿਛਲੇ ਕਰੀਬ ਸਾਢੇ ਦਸ ਮਹੀਨੇ ਤੋਂ ਚੱਲਦੇ ਪੱਕੇ ਮੋਰਚੇ ਤੋ ਮੋਰਚੇ ਦੇ ਸੂਬਾ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਮੋਰਚੇ ਦੇ ਆਗੂਆਂ ਰਮਨ ਕੁਮਾਰ ਮਲੋਟ, ਅਮਨ ਸੇਖਾ ਅਤੇ ਹਰਜਿੰਦਰ ਝੁਨੀਰ ਨੇ ਦੱਸਿਆ ਕਿ ਪੰਜਾਬ ਵਿੱਚ ਸਮੁੱਚੀਆਂ ਅਲਾਮਤਾਂ ਲਈ ਸਭ ਤੋਂ ਮੁੱਖ ਕਾਰਨ ਬੇਰੁਜ਼ਗਾਰੀ ਹੈ, ਜਿਸ ਤੋਂ ਨਿਰਾਸ਼ ਨੌਜਵਾਨੀ ਨਸ਼ਿਆਂ,ਪਰਵਾਸ, ਗੈਂਗਸਟਰਵਾਦ ਅਤੇ ਮਾਨਸਿਕ ਤਣਾਓ ਦਾ ਸ਼ਿਕਾਰ ਹੁੰਦੀ ਹੈ।ਉਹਨਾਂ ਸੂਬਾ ਸਰਕਾਰ ਉੱਤੇ ਬੇਰੁਜ਼ਗਾਰ ਵਰਗ ਨਾਲ ਵਾਅਦੇ ਕਰਕੇ ਮੁੱਕਰਨ ਦੇ ਦੋਸ਼ ਲਗਾਏ।ਉਹਨਾਂ ਪੰਜਾਬ ਸਰਕਾਰ ਵੱਲੋਂ ਹੱਕੀ ਆਵਾਜ਼ਾਂ ਨੂੰ ਪੁਲਸੀਆ ਜ਼ਬਰ ਨਾਲ ਦਬਾਉਣ ਦੀ ਸਖ਼ਤ ਨਿਖੇਧੀ ਕੀਤੀ। ਇਸ ਮੌਕੇ ਭੁਪਿੰਦਰ ਸਿੰਘ ਭਵਾਨੀਗੜ੍ਹ ਅਤੇ ਗੁਰਪਿਆਰ ਸਿੰਘ ਆਦਿ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਰੁਜ਼ਗਾਰ ਪ੍ਰਾਪਤੀ ਬੇਰੁਜ਼ਗਾਰ ਸਾਂਝੇ ਮੋਰਚੇ ਦਾ ਪੱਕਾ ਮੋਰਚਾ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਦੇ ਗੇਟ ਅੱਗੇ 313 ਦਿਨਾਂ ਤੋਂ ਜਾਰੀ ਹੈ।
ਪਿਛਲੀ ਖ਼ਬਰ ਚੇਅਰਮੈਨ ਵਲੋਂ ਲੈਬ ਦਾ ਉਦਘਾਟਨ ਅਗਲੀ ਖ਼ਬਰ ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਥਾਣਾ ਮੁਖੀ ਦਾ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।