ਕੱਲ੍ਹ ਦੇ ਦਿੜ੍ਹਬਾ ਧਰਨੇ ਵਿੱਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰੇਗੀ ਮੀਟਰ ਰੀਡਰ ਯੂਨੀਅਨ (ਆਜ਼ਾਦ)
ਦਿੜ੍ਹਬਾ ਮੰਡੀ, 3 ਨਵੰਬਰ (ਜਸਵੀਰ ਸਿੰਘ ਔਜਲਾ) - ਪਾਵਰਕਾਮ ਮੀਟਰ ਰੀਡਰ ਯੂਨੀਅਨ (ਅਜ਼ਾਦ), ਪੰਜਾਬ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ ’ਤੇ 5 ਨਵੰਬਰ ਨੂੰ ਦਿੜ੍ਹਬਾ ਵਿਖੇ ਹੋਣ ਵਾਲੇ ਵਿਸ਼ਾਲ ਧਰਨੇ ਵਿੱਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਕਾਹਲੋ ਨੇ ਸਮੂਹ ਮੀਟਰ ਰੀਡਰਾਂ, ਸਪਾਟ ਬਿਲਿੰਗ ਕਾਮਿਆਂ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪਰਿਵਾਰਾਂ ਸਮੇਤ ਧਰਨੇ ਵਿੱਚ ਪਹੁੰਚਣ ਦੀ ਅਪੀਲ ਕੀਤੀ।
ਧ
ਧਰਨੇ ਸਬੰਧੀ ਜਾਣਕਾਰੀ ਦਿੰਦੇ ਹੋਏ ਮੀਟਰ ਰੀਡਰ ਯੂਨੀਅਨ (ਆਜ਼ਾਦ) ਦੇ ਸੂਬਾ ਆਗੂ। ਤਸਵੀਰ- ਔਜਲਾ
04-11-2026
ਦਿੜ੍ਹਬਾ ਮੰਡੀ, 3 ਨਵੰਬਰ (ਜਸਵੀਰ ਸਿੰਘ ਔਜਲਾ) - ਪਾਵਰਕਾਮ ਮੀਟਰ ਰੀਡਰ ਯੂਨੀਅਨ (ਅਜ਼ਾਦ), ਪੰਜਾਬ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ ’ਤੇ 5 ਨਵੰਬਰ ਨੂੰ ਦਿੜ੍ਹਬਾ ਵਿਖੇ ਹੋਣ ਵਾਲੇ ਵਿਸ਼ਾਲ ਧਰਨੇ ਵਿੱਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਕਾਹਲੋ ਨੇ ਸਮੂਹ ਮੀਟਰ ਰੀਡਰਾਂ, ਸਪਾਟ ਬਿਲਿੰਗ ਕਾਮਿਆਂ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪਰਿਵਾਰਾਂ ਸਮੇਤ ਧਰਨੇ ਵਿੱਚ ਪਹੁੰਚਣ ਦੀ ਅਪੀਲ ਕੀਤੀ। ਗੁਰਵਿੰਦਰ ਸਿੰਘ ਕਾਹਲੋ ਨੇ ਦੱਸਿਆ ਕਿ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਦੇ ਦਿੜ੍ਹਬਾ ਸਥਿਤ ਦਫ਼ਤਰ ਸਾਹਮਣੇ ਪੱਕਾ ਧਰਨਾ ਲਗਾਇਆ ਹੋਇਆ ਹੈ। ਮੀਟਰ ਰੀਡਰਾਂ ਅਤੇ ਸਪਾਟ ਬਿਲਿੰਗ ਕਾਮਿਆਂ ਨੂੰ ਵਿਭਾਗ ਦੇ ਅਧੀਨ ਲਿਆਉਣ, ਆਊਟਸੋਰਸ ਨੀਤੀ-2026 ਲਾਗੂ ਕਰਨ ਅਤੇ ਰੁਜ਼ਗਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਹਜ਼ਾਰਾਂ ਮੁਲਾਜ਼ਮ ਲੰਮੇ ਸਮੇਂ ਤੋਂ ਆਊਟਸੋਰਸ ਅਤੇ ਠੇਕਾ ਪ੍ਰਣਾਲੀ ਅਧੀਨ ਕੰਮ ਕਰ ਰਹੇ ਹਨ, ਪਰ ਉਨ੍ਹਾਂ ਨੂੰ ਨੌਕਰੀ ਦੀ ਸੁਰੱਖਿਆ ਅਤੇ ਬਣਦੇ ਹੱਕ ਨਹੀਂ ਮਿਲ ਰਹੇ। ਨਿੱਜੀ ਕੰਪਨੀਆਂ ਰਾਹੀਂ ਮੁਲਾਜ਼ਮਾਂ ਦੀ ਆਰਥਿਕ ਲੁੱਟ ਅਤੇ ਸ਼ੋਸ਼ਣ ਕੀਤਾ ਜਾ ਰਿਹਾ ਹੈ। ਯੂਨੀਅਨ ਆਗੂ ਨੇ ਸਰਕਾਰ ਤੋਂ ਆਊਟਸੋਰਸ ਨੀਤੀ-2026 ਤੁਰੰਤ ਲਾਗੂ ਕਰਨ, ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲਿਆਉਣ ਅਤੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਠੋਸ ਨੀਤੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਏਕਤਾ ਹੀ ਹੱਕੀ ਮੰਗਾਂ ਦੀ ਪ੍ਰਾਪਤੀ ਦਾ ਰਾਹ ਹੈ ਅਤੇ ਮੰਗਾਂ ਦਾ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।