ਨਵੰਬਰ 1984 ਦਾ ਸਿੱਖ ਕਤਲੇਆਮ ਭਾਰਤੀ ਜਮਹੂਰੀਅਤ ਦੇ ਇਤਿਹਾਸ ਦਾ ਕਾਲਾ ਅਧਿਆਏ, ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ-ਹਰਵਿੰਦਰ ਸਿੰਘ ਕਾਕੜਾ
ਭਵਾਨੀਗੜ੍ਹ, 3 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਨਵੰਬਰ 1984 ਦਾ ਸਿੱਖ ਕਤਲੇਆਮ ਭਾਰਤੀ ਜਮਹੂਰੀਅਤ ਦੇ ਇਤਿਹਾਸ ਦਾ ਉਹ ਕਾਲਾ ਅਧਿਆਏ ਹੈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਹਰਵਿੰਦਰ ਸਿੰਘ ਕਾਕੜਾ ਨੇ ਗੱਲਬਾਤ ਕਰਦਿਆਂ ਕੀਤਾ।
ਗ
ਗੱਲਬਾਤ ਕਰਦੇ ਹੋਏ ਅਕਾਲੀ ਆਗੂ ਹਰਵਿੰਦਰ ਸਿੰਘ ਕਾਕੜਾ ਅਤੇ ਹੋਰ । ਤਸਵੀਰ- ਰਣਧੀਰ ਸਿੰਘ ਫੱਗੂਵਾਲਾ
04-11-2026
ਭਵਾਨੀਗੜ੍ਹ, 3 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਨਵੰਬਰ 1984 ਦਾ ਸਿੱਖ ਕਤਲੇਆਮ ਭਾਰਤੀ ਜਮਹੂਰੀਅਤ ਦੇ ਇਤਿਹਾਸ ਦਾ ਉਹ ਕਾਲਾ ਅਧਿਆਏ ਹੈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਹਰਵਿੰਦਰ ਸਿੰਘ ਕਾਕੜਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਲ 1984 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਸਮੇਤ ਦੇਸ਼ ਦੇ 18 ਹੋਰ ਸੂਬਿਆਂ ਵਿੱਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਇਹ ਕਤਲੇਆਮ ਕਾਂਗਰਸ ਦੇ ਆਗੂਆਂ ਦੀ ਯੋਜਨਾਬੱਧ ਅਗਵਾਈ ਹੇਠ ਲਗਾਤਾਰ ਤਿੰਨ-ਚਾਰ ਦਿਨ ਜਾਰੀ ਰਿਹਾ ਅਤੇ ਇਸ ਦੌਰਾਨ ਲਗਭਗ ਚਾਰ ਹਜ਼ਾਰ ਸਿੱਖਾਂ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਸ ਸਮੇਂ ਦੇਸ਼ ਦੇ ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਦੋਵੇਂ ਸਿੱਖ ਸਨ, ਪਰ ਇਸ ਦੇ ਬਾਵਜੂਦ ਸਿੱਖਾਂ ਦਾ ਕਤਲੇਆਮ ਰੋਕਿਆ ਨਹੀਂ ਜਾ ਸਕਿਆ। ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਦਿਨਾਂ ਦੌਰਾਨ ਕਾਂਗਰਸ ਪਾਰਟੀ ਵੱਲੋਂ ਦਿੱਲੀ ਅਤੇ ਪੰਜਾਬ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਜੋ ਸਿੱਖ ਕਤਲੇਆਮ ਦੇ ਪੀੜਤਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹਨ। ਉਨ੍ਹਾਂ ਕਿਹਾ ਕਿ 1984 ਦੇ ਕਤਲੇਆਮ ਨੂੰ ਯਾਦ ਰੱਖਣਾ ਜ਼ਰੂਰੀ ਹੈ ਅਤੇ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ਨੂੰ ਮੁੜ ਉਜਾਗਰ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਮੌਕੇ ਜਥੇਦਾਰ ਤੇਜਾ ਸਿੰਘ ਛੰਨਾਂ, ਅਜੈਬ ਸਿੰਘ ਬਖੋਪੀਰ, ਸਿੰਦਰਪਾਲ ਸਿੰਘ ਭਵਾਨੀਗੜ੍ਹ ਸਮੇਤ ਹੋਰ ਆਗੂ ਵੀ ਹਾਜ਼ਰ ਸਨ।