05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸਰਕਾਰੀ ਜਬਰ ਵਿਰੁੱਧ ਲੋਕਤੰਤਰੀ ਆਵਾਜ ਬੁਲੰਦ ਕਰਨ ਲਈ ਰੈਲੀ ’ਚ ਵੱਡੀ ਗਿਣਤੀ ’­ਚ ਪਹੁੰਚਣ ਲੋਕ- ਢੀਂਡਸਾ

ਸੰਗਰੂਰ, 4 ਨਵੰਬਰ (ਸੁਖਵਿੰਦਰ ਸਿੰਘ ਫੁੱਲ)- ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਲੋਕਾਂ ਨੂੰ 5 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਸਾਹਮਣੇ ਪਰਮਿੰਦਰ ਸਿੰਘ ਝੋਟਾ ਦੇ ਹੱਕ ’ਚ ਹੋ ਰਹੀ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਢੀਂਡਸਾ ਨੇ ਪਾਰਟੀ ਵਰਕਰਾਂ, ਇਨਸਾਫ ਪਸੰਦ ਅਤੇ ਜਮਹੂਰੀਅਤ ਵਿਚ ਵਿਸ਼ਵਾਸ ਰੱਖਣ ਵਾਲੇ ਸਮੂਹ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਸਰਕਾਰੀ ਜਬਰ, ਪੁਲਿਸ ਤਸ਼ੱਦਦ ਅਤੇ ਧਮਕੀਆਂ ਦੇ ਵਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਲੋਕਾਂ ਦਾ ਇਕਜੁੱਟ ਹੋਣਾ ਸਮੇਂ ਦੀ ਮੁੱਖ ਲੋੜ ਹੈ।

ਅਜੀਤ ਡੈਸਕ 05-11-2026
ਸੰਗਰੂਰ, 4 ਨਵੰਬਰ (ਸੁਖਵਿੰਦਰ ਸਿੰਘ ਫੁੱਲ)- ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਲੋਕਾਂ ਨੂੰ 5 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਸਾਹਮਣੇ ਪਰਮਿੰਦਰ ਸਿੰਘ ਝੋਟਾ ਦੇ ਹੱਕ ’ਚ ਹੋ ਰਹੀ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਢੀਂਡਸਾ ਨੇ ਪਾਰਟੀ ਵਰਕਰਾਂ, ਇਨਸਾਫ ਪਸੰਦ ਅਤੇ ਜਮਹੂਰੀਅਤ ਵਿਚ ਵਿਸ਼ਵਾਸ ਰੱਖਣ ਵਾਲੇ ਸਮੂਹ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਸਰਕਾਰੀ ਜਬਰ, ਪੁਲਿਸ ਤਸ਼ੱਦਦ ਅਤੇ ਧਮਕੀਆਂ ਦੇ ਵਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਲੋਕਾਂ ਦਾ ਇਕਜੁੱਟ ਹੋਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਜਮਹੂਰੀਅਤ ਵਿਚ ਲੋਕਾਂ ਦੇ ਹੱਕਾਂ ਦੀ ਆਵਾਜ ਨੂੰ ਦਬਾਉਣ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਈ ਗੁੰਜਾਇਸ਼ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਹ ਲੜਾਈ ਕਿਸੇ ਇੱਕ ਵਿਅਕਤੀ ਤੱਕ ਸੀਮਤ ਨਹੀਂ, ਸਗੋਂ ਲੋਕਾਂ ਦੇ ਹੱਕਾਂ, ਇਨਸਾਫ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਨਾਲ ਜੁੜੀ ਹੋਈ ਹੈ। ਜੇਕਰ ਅੱਜ ਸਰਕਾਰੀ ਧੱਕੇਸ਼ਾਹੀ ਅਤੇ ਪੁਲਿਸ ਤਸ਼ੱਦਦ ਵਿਰੁੱਧ ਆਵਾਜ ਨਾ ਉਠਾਈ ਗਈ ਤਾਂ ਆਮ ਲੋਕਾਂ ਦੇ ਹੱਕ ਅਤੇ ਹਕੂਕ ਹੋਰ ਵੀ ਅਸੁਰੱਖਿਅਤ ਹੋ ਜਾਣਗੇ। ਸਾਬਕਾ ਵਿੱਤ ਮੰਤਰੀ ਨੇ ਸਮੂਹ ਪੰਜਾਬ ਹਿਤੈਸ਼ੀਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਉਹ ਕੱਲ੍ਹ ਦੀ ਰੈਲੀ ਵਿਚ ਹੁੰਮ-ਹੁਮਾ ਕੇ ਪਹੁੰਚਣ।
ਪਿਛਲੀ ਖ਼ਬਰ ਕੰਬਾਈਨ ਦਾ ਕਟਰ ਵੱਜਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਅਗਲੀ ਖ਼ਬਰ ਦੀਵਾਲੀ ਮੌਕੇ ਅੱਗ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਅਹਿਮਦਗੜ੍ਹ ’ਚ ਫਾਇਰ ਬ੍ਰਿਗੇਡ ਜ਼ਰੂਰੀ - ਤਰਸੇਮ ਗਰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।