06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਬੀਰ ਸਿੰਘ ਸੁੱਖੀ ਤੋਂ ਨਿਯੁਕਤੀ ਪੱਤਰ ਪ੍ਰਾਪਤ ਕਰਦੇ ਸਫੀ ਮੁਹੰਮਦ, ਨਾਲ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ। ਸਫੀ ਮੁਹੰਮਦ ਮੁਸਲਿਮ ਡਿਵੈਲਪਮੈਂਟ ਬੋਰਡ ਜ਼ਿਲਾ ਸੰਗਰੂਰ ਦੇ ਚੇਅਰਮੈਨ ਨਿਯੁਕਤ

ਸੰਗਰੂਰ, 5 ਨਵੰਬਰ (ਧੀਰਜ ਪਸ਼ੌਰੀਆ) - ਸੰਗਰੂਰ ਦੇ ਆਮ ਆਦਮੀ ਪਾਰਟੀ ਆਗੂ ਸਫੀ ਮੁਹੰਮਦ ਨੂੰ ਮੁਸਲਿਮ ਡਿਵੈਲਪਮੈਂਟ ਬੋਰਡ ਜ਼ਿਲ੍ਹਾ ਸੰਗਰੂਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸੰਗਰੂਰ ਵਿਖੇ ਹੋਏ ਸੰਖੇਪ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਦੇ ਓ.

ਅਜੀਤ ਡੈਸਕ 06-11-2026
ਸੰਗਰੂਰ, 5 ਨਵੰਬਰ (ਧੀਰਜ ਪਸ਼ੌਰੀਆ) - ਸੰਗਰੂਰ ਦੇ ਆਮ ਆਦਮੀ ਪਾਰਟੀ ਆਗੂ ਸਫੀ ਮੁਹੰਮਦ ਨੂੰ ਮੁਸਲਿਮ ਡਿਵੈਲਪਮੈਂਟ ਬੋਰਡ ਜ਼ਿਲ੍ਹਾ ਸੰਗਰੂਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸੰਗਰੂਰ ਵਿਖੇ ਹੋਏ ਸੰਖੇਪ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਸੁਖਬੀਰ ਸਿੰਘ ਸੁੱਖੀ ਵਲੋਂ ਸਫੀ ਮੁਹੰਮਦ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ। ਇਸ ਸਮਾਗਮ ਵਿੱਚ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ, ਵਿਰਾਸਤ ਸੰਗਠਨ ਦੇ ਜ਼ਿਲ੍ਹਾ ਚੇਅਰਮੈਨ ਚਰਨਜੀਤ ਸਿੰਘ ਚੰਨੀ, ਜ਼ਿਲ੍ਹਾ ਟਰੇਡ ਕਮਿਸ਼ਨ ਦੇ ਜਨਰਲ ਸੈਕਟਰੀ ਸੰਦੀਪ ਕੁਮਾਰ, ਸੋਨੂ ਸਿੰਘ ਅਤੇ ਹੋਰ ਮੌਜੂਦ ਸਨ। ਆਮ ਆਦਮੀ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ, ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਬਰਿੰਦਰ ਗੋਇਲ, ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮੁਸਲਿਮ ਡਿਵੈਲਪਮੈਂਟ ਬੋਰਡ ਦੇ ਸੂਬਾ ਚੇਅਰਮੈਨ ਅਬਦੁਲ ਬਾਰੀ ਸੁਲਮਾਨੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਮਿਲੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਗੱਲ ਕਹੀ ਹੈ।
ਪਿਛਲੀ ਖ਼ਬਰ ਕਾਂਗਰਸ ਸਮੇਤ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ 100 ਜਣਿਆਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ ਭਰਿਸ਼ਟਾਚਾਰ ਵਿੱਚ ਡੁੱਬ... ਅਗਲੀ ਖ਼ਬਰ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ ਰਮਨਦੀਪ ਕੌਰ ਸ਼ੇਰੋਂ ਨੂੰ ਮਿਲ ਰਿਹਾ ਵੱਡਾ ਹੁੰਗਾਰਾ - ਪ੍ਰਿੰਸ ਫਤਿਆਬਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।