06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਵਿਗਿਆਨ ਪ੍ਰਦਰਸ਼ਨੀ ’ਚ ਹਾਸਿਲ ਕੀਤਾ ਦੂਜਾ ਸਥਾਨ

ਲਹਿਰਾਗਾਗਾ, 5 ਨਵੰਬਰ (ਅਸ਼ੋਕ ਗਰਗ) - ਸਰਕਾਰੀ ਹਾਈ ਸਕੂਲ ਕਾਲਬੰਜਾਰਾ ਦੇ ਵਿਦਿਆਰਥੀਆਂ ਨੇ ਪੀ. ਐਮ.

ਅਜੀਤ ਡੈਸਕ 06-11-2026
ਲਹਿਰਾਗਾਗਾ, 5 ਨਵੰਬਰ (ਅਸ਼ੋਕ ਗਰਗ) - ਸਰਕਾਰੀ ਹਾਈ ਸਕੂਲ ਕਾਲਬੰਜਾਰਾ ਦੇ ਵਿਦਿਆਰਥੀਆਂ ਨੇ ਪੀ. ਐਮ. ਸ਼੍ਰੀ ਲਹਿਲ ਕਲਾਂ ਵਿਖੇ ਹੋਈ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਹਾਸਿਲ ਕੀਤਾ ਹੈ। ਇਸ ਪ੍ਰਦਰਸ਼ਨੀ ਵਿੱਚ ਸਕੂਲ ਦੇ ਵਿਦਿਆਰਥੀ ਗੁਰਪਿਆਰ ਸਿੰਘ ਅਤੇ ਗੁਰਸੇਵਕ ਸਿੰਘ ਨੇ ‘ਆਫਤ ਪ੍ਰਬੰਧਨ ‘ਵਿਗਿਆਨਕ ਮਾਡਲ ਦੀ ਬਦੌਲਤ ਇਹ ਸਫਲਤਾ ਪ੍ਰਾਪਤ ਕੀਤੀ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਪਿੱਛੇ ਉਨ੍ਹਾਂ ਦੀ ਅਧਿਆਪਕਾ ਮੈਡਮ ਹਰਪ੍ਰੀਤ ਕੌਰ ਦੀ ਯੋਗ ਅਗਵਾਈ ਅਤੇ ਸਖ਼ਤ ਮਿਹਨਤ ਦਾ ਅਹਿਮ ਯੋਗਦਾਨ ਰਿਹਾ। ਸਕੂਲ ਮੁਖੀ ਬਲਵਿੰਦਰ ਸਿੰਘ ਭੁੱਕਲ ਅਤੇ ਸਮੂਹ ਸਟਾਫ਼ ਵਲੋਂ ਜੇਤੂ ਵਿਦਿਆਰਥੀਆਂ ਅਤੇ ਮੈਡਮ ਹਰਪ੍ਰੀਤ ਕੌਰ ਨੂੰ ਮੁਬਾਰਕਬਾਦ ਦਿੱਤੀ ਗਈ। ਇਸ ਖ਼ੁਸ਼ੀ ਦੇ ਮੌਕੇ ਰਤਨ ਕੁਮਾਰ, ਮਨਦੀਪ ਸਿੰਘ, ਕਰਮਜੀਤ ਕੌਰ, ਜੌਲੀ ਰਾਣੀ, ਗੁਰਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ (ਬ) ਨੇ ਹਲਕਾ ਅਮਰਗੜ੍ਹ ’ਚ 10 ਸਰਕਲ ਪ੍ਰਧਾਨ ਥਾਪੇ ਹਲਕਾ ਇੰਚਾਰਜ ਜੱਸੀ ਮੰਨਵੀ ਨੇ ਨਵ-ਨਿਯੁਕਤ ਅਹੁਦੇਦਾਰਾਂ... ਅਗਲੀ ਖ਼ਬਰ ਰਾਜ ਪੱਧਰੀ ਖੋ ਖੋ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਰੱਤੋਕੇ ਪਹੁੰਚਣ ’ਤੇ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।