07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਕਰੀਅਰ ਕੌਂਸਲਿੰਗ ਸੈਮੀਨਾਰ ਕਰਵਾਇਆ

ਚੀਮਾ ਮੰਡੀ, 5 ਨਵੰਬਰ (ਗੁਰਜੀਤ ਸਿੰਘ ਚਹਿਲ)-ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ, ਸਤੌਜ ਵਿਖੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨੂੰ ਧਿਆਨ ‘ਚ ਰੱਖਦਿਆਂ ਕਰੀਅਰ ਕੌਂਸਲਿੰਗ ਸੈਮੀਨਾਰ ਕਰਵਾਇਆ ਗਿਆ, ਜਿਸ ‘ਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੀ ਰੁਚੀ ਅਤੇ ਯੋਗਤਾ ਅਨੁਸਾਰ ਸਹੀ ਕਿੱਤੇ ਦੀ ਚੋਣ ਕਰਨ ਸਬੰਧੀ ਅਹਿਮ ਜਾਣਕਾਰੀ ਦਿੱਤੀ ਗਈ । ਇਸ ਮੌਕੇ ਗੌਤਮ ਸੁਸ਼ਾਂਤ, ਡਾਇਰੈਕਟਰ ਆਈ.

ਅਜੀਤ ਡੈਸਕ 06-11-2026
ਚੀਮਾ ਮੰਡੀ, 5 ਨਵੰਬਰ (ਗੁਰਜੀਤ ਸਿੰਘ ਚਹਿਲ)-ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ, ਸਤੌਜ ਵਿਖੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨੂੰ ਧਿਆਨ ‘ਚ ਰੱਖਦਿਆਂ ਕਰੀਅਰ ਕੌਂਸਲਿੰਗ ਸੈਮੀਨਾਰ ਕਰਵਾਇਆ ਗਿਆ, ਜਿਸ ‘ਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੀ ਰੁਚੀ ਅਤੇ ਯੋਗਤਾ ਅਨੁਸਾਰ ਸਹੀ ਕਿੱਤੇ ਦੀ ਚੋਣ ਕਰਨ ਸਬੰਧੀ ਅਹਿਮ ਜਾਣਕਾਰੀ ਦਿੱਤੀ ਗਈ । ਇਸ ਮੌਕੇ ਗੌਤਮ ਸੁਸ਼ਾਂਤ, ਡਾਇਰੈਕਟਰ ਆਈ.ਆਈ. ਐਮ.ਆਰ. ਸਟੂਡੈਂਟ ਆਊਟਰੀਚ (ਚਿਤਕਾਰਾ ਯੂਨੀਵਰਸਿਟੀ) ਨੇ ਕੈਰੀਅਰ ਕੌਂਸਲਰ ਵਜੋਂ ਸ਼ਿਰਕਤ ਕੀਤੀ। ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕੈਡਮੀ ਵਲੋਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨੂੰ ਧਿਆਨ ‘ਚ ਰੱਖਦਿਆਂ ਸਮੇਂ-ਸਮੇਂ ’ਤੇ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਅਕੈਡਮੀ ਪ੍ਰਬੰਧਕ ਗੁਰਸ਼ਰਨ ਸਿੰਘ ਤੰਗੜ, ਸ੍ਰੀ ਰਾਜ ਕੁਮਾਰ ਚੀਮਾ, ਪ੍ਰਿੰਸੀਪਲ ਕੁਲਦੀਪ ਸਿੰਘ ਲਿੱਟ, ਅਕੈਡਮੀ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ ।
ਪਿਛਲੀ ਖ਼ਬਰ ਰਿਵਰ ਡੇਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਬੀ.ਐਸ.ਐਨ.ਐਲ. ਕਰਮਚਾਰੀਆਂ ਨੇ 3 ਰੋਜਾ ਧਰਨਾ ਕੀਤਾ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।