06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਵਿਧਾਇਕ ਗੱਜਣਮਾਜਰਾ ਸਨਮਾਨਿਤ

ਅਮਰਗੜ੍ਹ, 5 ਨਵੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਪੰਜਾਬ ਨੰਬਰਦਾਰ ਯੂਨੀਅਨ ਅਮਰਗੜ੍ਹ ਵੱਲੋਂ ਬਲਾਕ ਪ੍ਰਧਾਨ ਮਲਕੀਤ ਸਿੰਘ ਸਲੇਮਪੁਰ ਦੀ ਅਗਵਾਈ ‘ਚ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਆਮ ਆਦਮੀ ਪਾਰਟੀ ਵੱਲੋਂ ਮੁੜ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਐਲਾਨੇ ਜਾਣ ‘ਤੇ ਮੁਬਾਰਕਬਾਦ ਦਿੱਤੀ ਗਈ ਅਤੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 06-11-2026
ਅਮਰਗੜ੍ਹ, 5 ਨਵੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਪੰਜਾਬ ਨੰਬਰਦਾਰ ਯੂਨੀਅਨ ਅਮਰਗੜ੍ਹ ਵੱਲੋਂ ਬਲਾਕ ਪ੍ਰਧਾਨ ਮਲਕੀਤ ਸਿੰਘ ਸਲੇਮਪੁਰ ਦੀ ਅਗਵਾਈ ‘ਚ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਆਮ ਆਦਮੀ ਪਾਰਟੀ ਵੱਲੋਂ ਮੁੜ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਐਲਾਨੇ ਜਾਣ ‘ਤੇ ਮੁਬਾਰਕਬਾਦ ਦਿੱਤੀ ਗਈ ਅਤੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੰਜਾਬ ਨੰਬਰਦਾਰਾ ਯੂਨੀਅਨ ਦੇ ਜਿਲਾ ਮੀਤ ਪ੍ਰਧਾਨ ਸਕੱਤਰ ਨੰਬਰਦਾਰ ਪਰਮਜੀਤ ਸਿੰਘ ਅਮਰਗੜ੍ਹ ਨੇ ਦੱਸਿਆ ਕਿ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਹਲਕੇ ਦੇ ਪਿੰਡਾਂ ਅੰਦਰ ਵੱਡੀ ਪੱਧਰ ਤੇ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕਾਂ ਅੰਦਰ ਉਨਾਂ ਦੀ ਹਰਮਨ ਪਿਆਰਤਾ ਨੂੰ ਦੇਖਦਿਆਂ ਪਾਰਟੀ ਵੱਲੋਂ ਮੁੜ ਤੋਂ ਉਨ੍ਹਾਂ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਗੱਜਣ ਮਾਜਰਾ ਵਿਧਾਨ ਸਭਾ ਚੋਣਾਂ ਅੰਦਰ ਆਪਣੇ ਵਿਰੋਧੀਆਂ ਨੂੰ ਵੱਡੇ ਮਾਰਜਨ ਹਨ ਨਾਲ ਹਰਾ ਕੇ ਹਲਕੇ ਦੀ ਅਗਵਾਈ ਕਰਨਗੇ। ਇਸ ਮੌਕੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਹੁਸੈਨਪੁਰਾ, ਮੀਤ ਪ੍ਰਧਾਨ ਸੁਰਿੰਦਰ ਸਿੰਘ ਅਤੇ ਸਲਾਹਕਾਰ ਗੁਰਪ੍ਰੀਤ ਸਿੰਘ ਧੀਰੋਮਾਜਰਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਪਿਛਲੀ ਖ਼ਬਰ ਠੇਕਾ ਮੁਲਾਜ਼ਮਾਂ ਨੇ ਦਿੜ੍ਹਬਾ ਵਿਖੇ ਦਿੱਤਾ ਸੂਬਾ ਪੱਧਰੀ ਧਰਨਾ ਅਗਲੀ ਖ਼ਬਰ ਭਾਈ ਗੁਰਦਾਸ ਕਾਲਜ ਵਿਚ ਐਵਾਰਡ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।