06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਠੇਕਾ ਮੁਲਾਜ਼ਮਾਂ ਨੇ ਦਿੜ੍ਹਬਾ ਵਿਖੇ ਦਿੱਤਾ ਸੂਬਾ ਪੱਧਰੀ ਧਰਨਾ

ਦਿੜ੍ਹਬਾ, 5 ਨਵੰਬਰ (ਜਸਵੀਰ ਸਿੰਘ ਔਜਲਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਪਰਿਵਾਰਾਂ ਸਮੇਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਵਿਖੇ ਓਵਰਬ੍ਰਿਜ ਹੇਠਾਂ ਸੂਬਾ ਪੱਧਰੀ ਧਰਨਾ ਦਿੱਤਾ। ਇਸ ਮੌਕੇ ਆਗੂਆਂ ਨੇ ਸਮੂਹ ਕੈਟਾਗਿਰੀਆਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦੀ ਮੰਗ ਕੀਤੀ।

ਠੇਕਾ ਮੁਲਾਜ਼ਮਾਂ ਦੇ ਦਿੜ੍ਹਬਾ ਵਿਖੇ ਸੂਬਾ ਪੱਧਰੀ ਧਰਨੇ ਦਾ ਦ੍ਰਿਸ਼। ਤਸਵੀਰ-ਔਜਲਾ 06-11-2026
ਦਿੜ੍ਹਬਾ, 5 ਨਵੰਬਰ (ਜਸਵੀਰ ਸਿੰਘ ਔਜਲਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਪਰਿਵਾਰਾਂ ਸਮੇਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਵਿਖੇ ਓਵਰਬ੍ਰਿਜ ਹੇਠਾਂ ਸੂਬਾ ਪੱਧਰੀ ਧਰਨਾ ਦਿੱਤਾ। ਇਸ ਮੌਕੇ ਆਗੂਆਂ ਨੇ ਸਮੂਹ ਕੈਟਾਗਿਰੀਆਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦੀ ਮੰਗ ਕੀਤੀ। ਮੋਰਚੇ ਦੇ ਸੂਬਾਈ ਆਗੂਆਂ ਬਲਿਹਾਰ ਸਿੰਘ ਕਟਾਰੀਆ, ਜਗਰੂਪ ਸਿੰਘ ਲਹਿਰਾ, ਸ਼ੇਰ ਸਿੰਘ ਖੰਨਾ, ਰੇਸ਼ਮ ਸਿੰਘ ਗਿੱਲ, ਗੁਰਵਿੰਦਰ ਸਿੰਘ ਪੰਨੂੰ, ਸਿਮਰਨਜੀਤ ਸਿੰਘ ਨੀਲੋਂ, ਗੁਰਵਿੰਦਰ ਸਿੰਘ ਕਾਹਲੋ ਅਤੇ ਹਮੀਰ ਸਿੰਘ ਭੀਖੀ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ’ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਲਾਰੇ ਲਾ ਰਹੀ ਹੈ। ਨਵਾਂ ਕਾਨੂੰਨ ਬਣਨ ਦੇ ਬਾਵਜੂਦ ਆਊਟਸੋਰਸਡ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਨਹੀਂ ਕੀਤਾ ਜਾ ਰਿਹਾ। ਧਰਨੇ ਤੋਂ ਬਾਅਦ ਵਿੱਤ ਮੰਤਰੀ ਦੇ ਦਫ਼ਤਰ ਤੱਕ ਰੋਸ ਮਾਰਚ ਵੀ ਕੀਤਾ ਗਿਆ। ਆਗੂਆਂ ਨੇ ਮੰਗ ਕੀਤੀ ਕਿ ਸਾਰੀਆਂ ਕੈਟਾਗਿਰੀਆਂ ਦੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜਰਬੇ ਦੇ ਆਧਾਰ ’ਤੇ ਪੱਕਾ ਕੀਤਾ ਜਾਵੇ, ਨਿੱਜੀਕਰਨ ਦੀ ਨੀਤੀ ਰੱਦ ਕੀਤੀ ਜਾਵੇ ਅਤੇ ਘੱਟੋ-ਘੱਟ ਉਜਰਤਾਂ ਦੇ ਕਾਨੂੰਨ ਅਨੁਸਾਰ ਤਨਖਾਹਾਂ ਨਿਰਧਾਰਤ ਕੀਤੀਆਂ ਜਾਣ। ਸੇਵਾ ਦੌਰਾਨ ਮੌਤ ਜਾਂ ਨਕਾਰਾ ਹੋਣ ’ ਤੇ ਪਰਿਵਾਰ ਨੂੰ ਨੌਕਰੀ, ਪੈਨਸ਼ਨ ਅਤੇ ਮੁਆਵਜ਼ਾ ਦੇਣ ਦੇ ਨਾਲ ਸੇਵਾਮੁਕਤੀ ਉਪਰੰਤ ਪੈਨਸ਼ਨ ਤੇ ਗੁਜ਼ਾਰਾ ਫੰਡ ਵੀ ਦਿੱਤਾ ਜਾਵੇ। ਇਸ ਮੌਕੇ ਸੁਖਪਾਲ ਸਿੰਘ ਮਾਣਕ, ਜੋਰਾ ਸਿੰਘ ਨਸਰਾਲੀ, ਜਸਵਿੰਦਰ ਸਿੰਘ ਅਤੇ ਰਾਜਿੰਦਰ ਕੁਮਾਰ ਨੇ ਵੀ ਸੰਬੋਧਨ ਕਰਦਿਆਂ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਅਤੇ ਪੱਕੀਆਂ ਅਸਾਮੀਆਂ ਖ਼ਤਮ ਕਰਨ ਦੀ ਨੀਤੀ ਦਾ ਵਿਰੋਧ ਕੀਤਾ।
ਪਿਛਲੀ ਖ਼ਬਰ ਮੂਨਕ ਇਲਾਕੇ ਦੀਆਂ ਜ਼ਿਆਦਾਤਰ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬੰਦ, ਕਿਸਾਨਾਂ ਵਿੱਚ ਰੋਸ ਅਗਲੀ ਖ਼ਬਰ ਵਿਧਾਇਕ ਗੱਜਣਮਾਜਰਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।