08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਢੀਂਡਸਾ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਚਟਾਨ ਵਾਂਗ ਖੜ੍ਹੇ ਹਨ–ਰਿਪੁ ਢਿੱਲੋਂ

ਸੰਗਰੂਰ, 7 ਨਵੰਬਰ (ਅਮਨਦੀਪ ਸਿੰਘ ਬਿੱਟਾ) – ਸ੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਿਪੁਦਮਨ ਸਿੰਘ ਨੇ ਕਿਹਾ ਕਿ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸਬੰਧੀ ਵਿਰੋਧੀਆਂ ਵਲੋਂ ਉਠਾਈਆਂ ਜਾ ਰਹੀਆਂ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਜਨਮ ਸ੍ਰੀ ਅਕਾਲ ਤਖਤ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਹੋਇਆ ਸੀ ਅਤੇ ਸ.

ਅਜੀਤ ਡੈਸਕ 08-11-2026
ਸੰਗਰੂਰ, 7 ਨਵੰਬਰ (ਅਮਨਦੀਪ ਸਿੰਘ ਬਿੱਟਾ) – ਸ੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਿਪੁਦਮਨ ਸਿੰਘ ਨੇ ਕਿਹਾ ਕਿ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸਬੰਧੀ ਵਿਰੋਧੀਆਂ ਵਲੋਂ ਉਠਾਈਆਂ ਜਾ ਰਹੀਆਂ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਜਨਮ ਸ੍ਰੀ ਅਕਾਲ ਤਖਤ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਹੋਇਆ ਸੀ ਅਤੇ ਸ. ਢੀਂਡਸਾ ਅੱਜ ਵੀ ਉਨ੍ਹਾਂ ਸਿਧਾਤਾਂ ਉੱਤੇ ਕਾਇਮ ਹਨ। ਰਿਪੁ ਢਿੱਲੋਂ ਨੇ ਕਿਹਾ ਕਿ ਕੁਝ ਲੋਕ ਢੀਂਡਸਾ ਦੇ ਪਾਰਟੀ ਛੱਡਣ ਦੀ ਰਾਜਨੀਤਕ ਅਫਵਾਹਾਂ ਉਡਾ ਰਹੇ ਹਨ ਜੋ ਪੂਰੀ ਤਰ੍ਹਾਂ ਨਿਰਾਅਧਾਰ ਹਨ। ਉਨ੍ਹਾਂ ਕਿਹਾ ਕਿ ਪਾਰਟੀ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਪੰਥ ਵਿਰੋਧੀ ਸ਼ਕਤੀਆਂ ਦਾ ਡਟ ਕੇ ਮੁਕਾਬਲਾ ਕਰਨ ਦੇ ਸਮਰਥ ਹੈ।
ਪਿਛਲੀ ਖ਼ਬਰ ਸੰਯੁਕਤ ਪਰਿਵਾਰਾਂ ਨਾਲ ਮਿਲ ਕੇ ਮਨਾਈਏ ਦੀਵਾਲੀ-ਤਰਸੇਮ ਗਰਗ ਅਗਲੀ ਖ਼ਬਰ ਦੀਵਾਲੀ ਮੌਕੇ ਯੋਗ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।