11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਭਲਕੇ ਲੱਗੇਗਾ ਮੈਡੀਕਲ ਤੇ ‘ਹੈਲਥੀ ਏਜਿੰਗ’ ਕੈਂਪ

ਮਲੇਰਕੋਟਲਾ, 10 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਸਰਕਾਰ ਵਲੋਂ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ 12 ਨਵੰਬਰ ਨੂੰ ਸਵੇਰੇ 10 ਵਜੇ ਉਰਦੂ ਅਕੈਡਮੀ, ਮਲੇਰਕੋਟਲਾ ਵਿਖੇ ਜ਼ਿਲ੍ਹਾ ਪੱਧਰੀ ਮੈਡੀਕਲ ਅਤੇ ‘ਹੈਲਥੀ ਏਜਿੰਗ’ ਕੈਂਪ ਲਗਾਇਆ ਜਾਵੇਗਾ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ.

ਅਜੀਤ ਡੈਸਕ 11-11-2026
ਮਲੇਰਕੋਟਲਾ, 10 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਸਰਕਾਰ ਵਲੋਂ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ 12 ਨਵੰਬਰ ਨੂੰ ਸਵੇਰੇ 10 ਵਜੇ ਉਰਦੂ ਅਕੈਡਮੀ, ਮਲੇਰਕੋਟਲਾ ਵਿਖੇ ਜ਼ਿਲ੍ਹਾ ਪੱਧਰੀ ਮੈਡੀਕਲ ਅਤੇ ‘ਹੈਲਥੀ ਏਜਿੰਗ’ ਕੈਂਪ ਲਗਾਇਆ ਜਾਵੇਗਾ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਲਵਲੀਨ ਕੌਰ ਬੜਿੰਗ ਨੇ ਦੱਸਿਆ ਕਿ ਕੈਂਪ ‘ਚ ਬਜ਼ੁਰਗਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਜਾਵੇਗੀ ਅਤੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਸਾਈਬਰ ਕ੍ਰਾਈਮ ਤੇ ਆਨਲਾਈਨ ਠੱਗੀ ਤੋਂ ਬਚਾਅ, ਕਾਨੂੰਨੀ ਅਧਿਕਾਰਾਂ ਤੇ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਸਹੁੰ ਚੁੱਕ ਸਮਾਗਮ ਹੋਵੇਗਾ, 150 ਬੈਗ ਵੰਡੇ ਜਾਣਗੇ ਅਤੇ ‘ਇਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਪੌਦੇ ਵੀ ਲਗਾਏ ਜਾਣਗੇ।
ਪਿਛਲੀ ਖ਼ਬਰ ਅਮਨਦੀਪ ਕੌਰ ਖੰਗੂੜਾ ਵੱਲੋਂ ਦੀਵਾਲੀ ਮੌਕੇ ਬੇਟੀ ਸਾਨੀਆ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ ਅਗਲੀ ਖ਼ਬਰ 320 ਦਿਨਾਂ ਤੋਂ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ਪੂਰੀ ਤਰ੍ਹਾਂ ਨਿਰਾਸ਼ 14 ਤੋਂ ਧੂਰੀ ਵਿਖੇ ਵੀ ਲਗਾਉਣਗੇ ਮੋਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।