ਬਰਨਾਲਾ, 10 ਨਵੰਬਰ (ਅਸ਼ੋਕ ਭਾਰਤੀ)-ਬੀ.ਵੀ.ਐੱਮ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ, ਸੁੰਦਰ ਦੀਵੇ ਅਤੇ ਹੋਰ ਗਤੀਵਿਧੀਆਂ ਕਰਵਾਈਆਂ ਗਈਆਂ। ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।