10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਵੱਖ-ਵੱਖ ਪਿੰਡਾਂ ਦੇ ਮੁਹਤਬਰ ਵਿਅਕਤੀ ਭਾਜਪਾ ਵਿਚ ਹੋਏ ਸ਼ਾਮਿਲ

ਸੁਨਾਮ ਊਧਮ ਸਿੰਘ ਵਾਲਾ,10 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਭਾਰਤੀ ਜਨਤਾ ਪਾਰਟੀਸ਼ਨ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸਮੁਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਜ਼ਿਲ੍ਹਾ ਸੰਗਰੂਰ-2 ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾਂ ਦੇ ਮੁਹਤਬਰ ਵਿਅਕਤੀ ਭਾਜਪਾ ਵਿੱਚ ਸ਼ਾਮਿਲ ਹੋ ਗਏ। ਇਸ ਸਮੇ ਪਿੰਡ ਜਖੇਪਲਵਾਸ ਤੋਂ ਸਾਬਕਾ ਸਰਪੰਚ ਸੈਂਬਰ ਸਿੰਘ, ਪਿੰਡ ਫਲੇੜਾ ਤੋਂ ਸਾਬਕਾ ਪੰਚ ਜਗਸੀਰ ਸਿੰਘ ਅਤੇ ਪਿੰਡ ਚੋਵਾਸ ਜਖੇਪਲ ਤੋਂ ਰੋਹੀ ਸਿੰਘ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਪ੍ਰਾਪਤ ਕੀਤੀ।

ਅਜੀਤ ਡੈਸਕ 11-11-2026
ਸੁਨਾਮ ਊਧਮ ਸਿੰਘ ਵਾਲਾ,10 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਭਾਰਤੀ ਜਨਤਾ ਪਾਰਟੀਸ਼ਨ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸਮੁਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਜ਼ਿਲ੍ਹਾ ਸੰਗਰੂਰ-2 ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾਂ ਦੇ ਮੁਹਤਬਰ ਵਿਅਕਤੀ ਭਾਜਪਾ ਵਿੱਚ ਸ਼ਾਮਿਲ ਹੋ ਗਏ। ਇਸ ਸਮੇ ਪਿੰਡ ਜਖੇਪਲਵਾਸ ਤੋਂ ਸਾਬਕਾ ਸਰਪੰਚ ਸੈਂਬਰ ਸਿੰਘ, ਪਿੰਡ ਫਲੇੜਾ ਤੋਂ ਸਾਬਕਾ ਪੰਚ ਜਗਸੀਰ ਸਿੰਘ ਅਤੇ ਪਿੰਡ ਚੋਵਾਸ ਜਖੇਪਲ ਤੋਂ ਰੋਹੀ ਸਿੰਘ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਪ੍ਰਾਪਤ ਕੀਤੀ। ਦਾਮਨ ਬਾਜਵਾ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਦੇਸ਼ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹਰ ਨਵੇਂ ਸਾਥੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰੇ ਮਿਲ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।ਇਸ ਮੌਕੇ ਦਾਮਨ ਬਾਜਵਾ ਵੱਲੋਂ ਭਾਜਪਾ ਪਰਿਵਾਰ ਵਿੱਚ ਸ਼ਾਮਿਲ ਹੋਏ ਸਮੂਹ ਸਾਥੀਆਂ ਦਾ ਦਿਲੋਂ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਹਰਮਨਦੇਵ ਸਿੰਘ ਬਾਜਵਾ, ਭਾਜਪਾ ਜ਼ਿਲ੍ਹਾ ਕਿਸਾਨ ਮੋਰਚਾ ਗੁਰਮੇਲ ਸਿੰਘ ਕਾਲਾ ਜਖੇਪਲ ਵੀ ਮੌਜੂਦ ਸਨ।
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਮਜ਼ਦੂਰ ਦੀ ਮੌਤ ਅਗਲੀ ਖ਼ਬਰ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੀ ਕਿਸਾਨੀ ਨੂੰ ਬਦਨਾਮ ਕਰਨ ਦੀ ਬਜਾਏ ਕਿਸਾਨਾਂ ਦੀ ਬਾਂਹ ਫੜੇ- ਡਾ. ਮਿੰਕੂ ਜਵੰਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।