ਜਗਦਿਓ ਜਠੇਰਿਆਂ ਦੇ ਅਸਥਾਨ ਵਿਖੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ
ਸੰਦੌੜ, 10 ਨਵੰਬਰ (ਜਸਵੀਰ ਸਿੰਘ ਜੱਸੀ) - ਰਾਮਗੜ੍ਹੀਆ ਭਾਈਚਾਰੇ ਦੇ ਜਗਦਿਓ ਗੋਤ ਨਾਲ ਸਬੰਧਿਤ ਪਰਿਵਾਰਾਂ ਵੱਲੋਂ ਦੀਵਾਲੀ ਦਾ ਪਵਿੱਤਰ ਤਿਉਹਾਰ ਆਪਣੇ ਵੱਡੇ ਵਡੇਰਿਆਂ ਦੀ ਯਾਦ ਨੂੰ ਸਮਰਪਿਤ ਕਰਦਿਆਂ ਪਿੰਡ ਅਬਦੁੱਲਾਪੁਰ ਚੁਹਾਣਾ ਵਿਖੇ ਸਥਿਤ ਜਗਦਿਓ ਜਠੇਰਿਆਂ ਦੇ ਅਸਥਾਨ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ਾਂ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਜਗਦਿਓ ਗੋਤ ਦੇ ਪਰਿਵਾਰ ਅਸਥਾਨ ਵਿਖੇ ਨਤਮਸਤਕ ਹੋਏ ਅਤੇ ਆਪਣੇ ਵੱਡੇ ਵਡੇਰਿਆਂ ਨੂੰ ਯਾਦ ਕਰਦਿਆਂ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
ਅਜੀਤ ਡੈਸਕ
11-11-2026