ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ
ਅਮਰਗੜ੍ਹ, 11 ਨਵੰਬਰ (ਪਵਿੱਤਰ ਸਿੰਘ) - ਗੁਰਦੁਆਰਾ ਵਿਸ਼ਵਕਰਮਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਜਾਏ ਗਏ ਦੀਵਾਨ ਅੰਦਰ ਭਾਈ ਯੋਧਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਦੇ ਰਾਗੀ ਜਥੇ ਵਲੋਂ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ।
ਅਜੀਤ ਡੈਸਕ
12-11-2026