12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਮਾਨ ਸਰਕਾਰ ਨੇ 37.43 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਪਾਈ 1,291 ਕਰੋੜ ਦੀ ਰਾਸ਼ੀ- ਇੰਜ. ਮੁਹੰਮਦ ਉਵੈਸ

ਮਾਲੇਰਕੋਟਲਾ, 11 ਨਵੰਬਰ (ਮਨਜਿੰਦਰ ਸਿੰਘ ਸਰੌਦ)- ਹਲਕਾ ਮਾਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸੰਭਾਵੀ ਉਮੀਦਵਾਰ ਵਜੋਂ ਵਿਚਰ ਰਹੇ ਇੰਜ. ਮੁਹੰਮਦ ਉਵੈਸ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੰਜਾਬ ਭਰ ਦੀਆਂ 37.

ਅਜੀਤ ਡੈਸਕ 12-11-2026
ਮਾਲੇਰਕੋਟਲਾ, 11 ਨਵੰਬਰ (ਮਨਜਿੰਦਰ ਸਿੰਘ ਸਰੌਦ)- ਹਲਕਾ ਮਾਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸੰਭਾਵੀ ਉਮੀਦਵਾਰ ਵਜੋਂ ਵਿਚਰ ਰਹੇ ਇੰਜ. ਮੁਹੰਮਦ ਉਵੈਸ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੰਜਾਬ ਭਰ ਦੀਆਂ 37.43 ਲੱਖ ਤੋਂ ਵੱਧ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ 1,291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਟਰਾਂਸਫਰ ਕੀਤੀ ਗਈ ਹੈ । ਉਨ੍ਹਾਂ ਸਰਕਾਰ ਦਾ ਸਵਾਗਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਉਹ ਕਰ ਵਿਖਾਇਆ ਹੈ ਜੋ ਬਾਕੀ ਪਾਰਟੀਆਂ ਸੋਚ ਵੀ ਨਹੀਂ ਸਕੀਆਂ । ਇੰਜ. ਮੁਹੰਮਦ ਉਵੈਸ ਨੇ ਆਖਿਆ ਕਿ ਅੱਜ ਫਿਰ ਪੰਜਾਬ ਦੀਆਂ ਮਹਿਲਾਵਾਂ ਦੇ ਮੋਬਾਈਲ ਫੋਨਾਂ ‘ਤੇ ‘ਟੂੰ-ਟੂੰ’ ਦੇ ਸੁਨੇਹੇ ਗੂੰਜੇ ਹਨ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਬੀਤੇ ਦਿਨ ਅਬੋਹਰ ਵਿਖੇ ਵਿਸ਼ਾਲ ਇਕੱਠ ਦੌਰਾਨ 37.43 ਲੱਖ ਤੋਂ ਵੱਧ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ 1,291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਟਰਾਂਸਫਰ ਕੀਤੀ ਗਈ ਹੈ । ਇਹ ਰਕਮ ਮਾਲੇਰਕੋਟਲਾ ਸਮੇਤ ਪੂਰੇ ਪੰਜਾਬ ਦੀਆਂ ਮਾਵਾਂ-ਭੈਣਾਂ ਦੀ ਝੋਲੀ ਵਿੱਚ ਪਾਈ ਹੈ, ਜੋ ਭਗਵੰਤ ਮਾਨ ਸਰਕਾਰ ਦੀ ਮਹਿਲਾਵਾਂ ਪ੍ਰਤੀ ਬੇਮਿਸਾਲ ਵਚਨਬੱਧਤਾ ਦਾ ਸਬੂਤ ਹੈ ।
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪਿੰਡਾਂ ਅੰਦਰ ਮੀਟਿੰਗਾਂ ਦਾ ਦੌਰ ਜਾਰੀ ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।