ਨਗਰ ਪੰਚਾਇਤ ਵੱਲੋਂ 15 ਸਫਾਈ ਸੇਵਕਾਂ ਨੂੰ ਰੈਗੂਲਰ ਕਰਨ ਦਾ ਮਤਾ ਪਾਸ
ਅਮਰਗੜ੍ਹ, 12 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)- ਨਗਰ ਪੰਚਾਇਤ ਅਮਰਗੜ੍ਹ ਵੱਲੋਂ ਪ੍ਰਧਾਨ ਰੁਚੀਕਾ ਕੌੜਾ ਦੀ ਅਗਵਾਈ ਹੇਠ ਅਤੇ ਕੌਂਸਲਰਾਂ ਦੀ ਸਹਿਮਤੀ ਨਾਲ 15 ਸਫਾਈ ਸੇਵਕਾਂ ਨੂੰ ਸਰਕਾਰੀ ਹਦਾਇਤਾਂ ਅਨੁਸਾਰ ਰੈਗੂਲਰ ਕਰਨ ਲਈ ਸਰਬਸੰਮਤੀ ਨਾਲ ਮਤਾ ਪਾਇਆ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਨਗਰ ਪੰਚਾਇਤ ਦੇ ਪ੍ਰਧਾਨ ਰੁਚੀਕਾ ਕੌੜਾ ਅਤੇ ਆਪ ਆਗੂ ਦੀਪਕ ਕੌੜਾ ਦੀਪਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਅਮਰਗੜ੍ਹ, 12 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)- ਨਗਰ ਪੰਚਾਇਤ ਅਮਰਗੜ੍ਹ ਵੱਲੋਂ ਪ੍ਰਧਾਨ ਰੁਚੀਕਾ ਕੌੜਾ ਦੀ ਅਗਵਾਈ ਹੇਠ ਅਤੇ ਕੌਂਸਲਰਾਂ ਦੀ ਸਹਿਮਤੀ ਨਾਲ 15 ਸਫਾਈ ਸੇਵਕਾਂ ਨੂੰ ਸਰਕਾਰੀ ਹਦਾਇਤਾਂ ਅਨੁਸਾਰ ਰੈਗੂਲਰ ਕਰਨ ਲਈ ਸਰਬਸੰਮਤੀ ਨਾਲ ਮਤਾ ਪਾਇਆ ਗਿਆ ਹੈ।ਇਸ ਸਬੰਧੀ ਗੱਲਬਾਤ ਕਰਦਿਆਂ ਨਗਰ ਪੰਚਾਇਤ ਦੇ ਪ੍ਰਧਾਨ ਰੁਚੀਕਾ ਕੌੜਾ ਅਤੇ ਆਪ ਆਗੂ ਦੀਪਕ ਕੌੜਾ ਦੀਪਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਇਨ੍ਹਾਂ ਸਫਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਜਿਸ ਦੀ ਬਾਕੀ ਰਸਮੀ ਪ੍ਰਕਿਰਿਆ ਵੀ ਜਲਦੀ ਹੀ ਮੁਕੰਮਲ ਕਰ ਲਈ ਜਾਵੇਗੀ।ਇਸ ਮੌਕੇ ਪ੍ਰਿੰਸ ਜੋਸ਼ੀ, ਗੁਰਵੀਰ ਸਿੰਘ ਸੋਹੀ, ਕੌਂਸਲਰ ਸਵਰਨ ਸਿੰਘ ਅਤੇ ਸੰਦੀਪ ਕੌੜਾ ਨੇ ਸਫਾਈ ਸੇਵਕਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ, ਲਗਨ ਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।ਇਸ ਫ਼ੈਸਲੇ ਤੋਂ ਖ਼ੁਸ਼ ਹੋ ਕੇ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਬਲਕਾਰ ਸਿੰਘ ਅਤੇ ਹੋਰ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੇ ਨਾਲ ਨਗਰ ਪੰਚਾਇਤ ਦੇ ਪ੍ਰਧਾਨ ਅਤੇ ਸਮੂਹ ਕੌਂਸਲਰਾਂ ਦਾ ਮੂੰਹ ਮਿੱਠਾ ਕਰਵਾ ਕੇ ਧੰਨਵਾਦ ਕੀਤਾ।