13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਬਾਬਾ ਦਰਸ਼ਨ ਸਿੰਘ ਮੁੱਖ ਸੇਵਾਦਾਰ ਵਜੋਂ ਸੇਵਾ ਨਿਭਾਉਣਗੇ, ਮੀਤ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਸੋਨੀ ਨੇ ਦਿੱਤਾ ਸਹਿਯੋਗ ਦਾ ਭਰੋਸਾ

ਸੰਗਰੂਰ, 12 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਗੁਰਦੁਆਰਾ ਅੰਗੀਠਾ ਸਾਹਿਬ ਮਸਤੂਆਣਾ ਵਿਖੇ ਮੁੱਖ ਸੇਵਾਦਾਰ ਦੀ ਸੇਵਾ ਨੂੰ ਲੈ ਕੇ ਪਿਛਲੇ ਦਿਨੀਂ ਪੈਦਾ ਹੋਏ ਵਿਵਾਦ ਸਬੰਧੀ ਬਾਬਾ ਦਰਸ਼ਨ ਸਿੰਘ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਸੋਨੀ ਨੇ ਵੀ ਸੰਗਤਾਂ ਦੀ ਮੌਜੂਦਗੀ ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਵਿੱਖ ਵਿੱਚ ਮਿਲ ਕੇ ਸੇਵਾ ਨਿਭਾਉਣ ਦਾ ਭਰੋਸਾ ਦਿੱਤਾ ।

ਸਨਿਚਰਵਾਰ, 1 ਅਗਸਤ, 2026 13-11-2026
ਸੰਗਰੂਰ, 12 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਗੁਰਦੁਆਰਾ ਅੰਗੀਠਾ ਸਾਹਿਬ ਮਸਤੂਆਣਾ ਵਿਖੇ ਮੁੱਖ ਸੇਵਾਦਾਰ ਦੀ ਸੇਵਾ ਨੂੰ ਲੈ ਕੇ ਪਿਛਲੇ ਦਿਨੀਂ ਪੈਦਾ ਹੋਏ ਵਿਵਾਦ ਸਬੰਧੀ ਬਾਬਾ ਦਰਸ਼ਨ ਸਿੰਘ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਸੋਨੀ ਨੇ ਵੀ ਸੰਗਤਾਂ ਦੀ ਮੌਜੂਦਗੀ ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਵਿੱਖ ਵਿੱਚ ਮਿਲ ਕੇ ਸੇਵਾ ਨਿਭਾਉਣ ਦਾ ਭਰੋਸਾ ਦਿੱਤਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਜਸਵਿੰਦਰ ਸਿੰਘ ਹਰੇੜੀ ਵਾਲਿਆਂ ਨੇ ਦੱਸਿਆ ਕਿ ਗੁਰਦੁਆਰਾ ਅੰਗੀਠਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਰਜੀਤ ਸਿੰਘ ਦੇ ਪੰਜ ਤੱਤਾਂ ਚ ਵਿਲੀਨ ਹੋਣ ਉਪਰੰਤ ਮੁੱਖ ਸੇਵਾਦਾਰ ਦੀ ਸੇਵਾ ਨੂੰ ਲੈ ਕੇ ਕੁਝ ਭੰਬਲਭੂਸੇ ਦੀ ਸਥਿਤੀ ਪੈਦਾ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਸੰਨ 2018 ‘ਚ ਬਾਬਾ ਸੁਰਜੀਤ ਸਿੰਘ ਨੇ ਸੰਗਤਾਂ ਦੀ ਮੌਜੂਦਗੀ ‘ਚ ਬਾਬਾ ਦਰਸ਼ਨ ਸਿੰਘ ਨੂੰ ਮੁੱਖ ਸੇਵਾਦਾਰ ਅਤੇ ਬਾਬਾ ਸੁਖਵਿੰਦਰ ਸਿੰਘ ਸੋਨੀ ਨੂੰ ਮੀਤ ਸੇਵਾਦਾਰ ਵਜੋਂ ਸੇਵਾ ਸੌਂਪੀ ਸੀ, ਜਿਸ ਸੰਬੰਧੀ ਸਬੂਤ ਬਾਬਾ ਦਰਸ਼ਨ ਸਿੰਘ ਕੋਲ ਮੌਜੂਦ ਹਨ । ਉਨ੍ਹਾਂ ਦੱਸਿਆ ਕਿ ਬਾਬਾ ਸੁਰਜੀਤ ਸਿੰਘ ਦੇ ਭੋਗ ਸਮਾਗਮ ਮੌਕੇ ਸੰਗਤਾਂ ਅਤੇ ਪਹੁੰਚੇ ਮਹਾਂਪੁਰਸ਼ਾਂ ਨੇ ਮੁੜ ਬਾਬਾ ਦਰਸ਼ਨ ਸਿੰਘ ਨੂੰ ਮੁੱਖ ਸੇਵਾਦਾਰ ਵਜੋਂ ਪੱਗ ਦੇ ਕੇ ਸਤਿਕਾਰ ਪ੍ਰਗਟ ਕੀਤਾ ਸੀ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਸੋਨੀ ਵੀ ਹਾਜ਼ਰ ਸਨ ਪਰ ਭੋਗ ਸਮਾਗਮ ਤੋਂ ਬਾਅਦ ਕੁਝ ਵਿਅਕਤੀਆਂ ਵੱਲੋਂ ਬਾਬਾ ਸੁਖਵਿੰਦਰ ਸਿੰਘ ਸੋਨੀ ਦਾ ਨਾਂਅ ਮੁੱਖ ਸੇਵਾਦਾਰ ਵਜੋਂ ਪੇਸ਼ ਕੀਤੇ ਜਾਣ ਕਾਰਨ ਮਾਹੌਲ ‘ਚ ਤਣਾਅ ਪੈਦਾ ਹੋ ਗਿਆ ਸੀ, ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫੀ ਚਰਚਾ ਦਾ ਵਿਸ਼ਾ ਬਣੀ ਰਹੀ। ਇਸ ਦੌਰਾਨ ਬਾਬਾ ਦਰਸ਼ਨ ਸਿੰਘ ਨੇ ਸਿਆਣਪ ਅਤੇ ਸੰਜਮ ਤੋਂ ਕੰਮ ਲੈਂਦਿਆਂ ਕਿਸੇ ਵੀ ਤਰ੍ਹਾਂ ਦੇ ਟਕਰਾਅ ਤੋਂ ਬਚਾਅ ਕੀਤਾ ਅਤੇ ਬਾਬਾ ਸੁਖਵਿੰਦਰ ਸਿੰਘ ਸੋਨੀ ਨਾਲ ਸ਼ਾਂਤਮਈ ਢੰਗ ਨਾਲ ਗੱਲਬਾਤ ਕੀਤੀ। ਮੀਡੀਆ ਦੀ ਮੌਜੂਦਗੀ ਵਿੱਚ ਫੋਨ ਰਾਹੀਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਬਾ ਸੁਖਵਿੰਦਰ ਸਿੰਘ ਸੋਨੀ ਨੇ ਬਾਬਾ ਦਰਸ਼ਨ ਸਿੰਘ ਨੂੰ ਮੁੱਖ ਸੇਵਾਦਾਰ ਵਜੋਂ ਸਮਰਥਨ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਹ ਬਾਬਾ ਦਰਸ਼ਨ ਸਿੰਘ ਨਾਲ ਮਿਲ ਕੇ ਮੀਤ ਸੇਵਾਦਾਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਣਗੇ। ਇਸ ਮੌਕੇ ਬਾਬਾ ਦਰਸ਼ਨ ਸਿੰਘ ਨੇ ਗੁਰਦੁਆਰਾ ਅੰਗੀਠਾ ਸਾਹਿਬ ਨਾਲ ਸਬੰਧਿਤ ਪਹਿਲਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਵੀਡੀਓਜ਼ ਸਬੰਧੀ ਮੁੱਖ ਸੇਵਾਦਾਰ ਵਜੋਂ ਆਪਣੀ ਜਿੰਮੇਵਾਰੀ ਸਮਝਦਿਆ ਕਿਹਾ ਕਿ ਭਵਿੱਖ ‘ਚ ਅਜਿਹੀ ਕੋਈ ਘਟਨਾ ਨਹੀਂ ਵਾਪਰਨ ਦਿੱਤੀ ਜਾਵੇਗੀ। ਉਨ੍ਹਾਂ ਬਾਬਾ ਸੁਖਵਿੰਦਰ ਸਿੰਘ ਸੋਨੀ ਅਤੇ ਸਮੂਹ ਸੰਗਤਾਂ ਦਾ ਉਨ੍ਹਾਂ ‘ਚ ਭਰੋਸਾ ਪ੍ਰਗਟਾਉਣ ਲਈ ਧੰਨਵਾਦ ਵੀ ਕੀਤਾ । ਇਸ ਮੌਕੇ ਬਾਬਾ ਜਸਵਿੰਦਰ ਸਿੰਘ ਹਰੇੜੀ ਵਾਲੇ, ਬਾਬਾ ਮੱਖਣ ਸਿੰਘ ਭੈਣੀ, ਬਾਬਾ ਕੁਲਦੀਪ ਸਿੰਘ ਮੋਨੀ ਵਲੋ ਪੰਜ ਸਿੰਘ ਸਾਹਿਬਾਨ ਤੋ ਇਲਾਵਾ ਸਾਬਕਾ ਚੇਅਰਮੈਨ ਹਰਭਜਨ ਸਿੰਘ ਦੁੱਗਾ ਲਾਈਫ ਮੈਬਰ ਅਕਾਲ ਕਾਲਜ ਕੌਸ਼ਲ ਮਸਤੂਆਣਾ, ਸਾਬਕਾ ਸਰਪੰਚ ਜਰਨੈਲ ਸਿੰਘ ਚੰਗਾਲ, ਕਰਨੈਲ ਸਿੰਘ ਜੱਸੇ ਕਾ ਸਾਬਕਾ ਕੌਸਲਰ ਲੋਗੌਵਾਲ, ਮੇਵਾ ਸਿੰਘ ਦੁੱਗਾ ਮੈਡੀਕਲ ਕਾਲਜ ਸੰਘਰਸ਼ ਕਮੇਟੀ, ਬੰਤ ਸਿੰਘ ਫੋਜੀ, ਬਿੰਦਰ ਸਿੰਘ ਬਡਰੁੱਖਾ, ਨਛੱਤਰ ਸਿੰਘ ਬਡਰੁੱਖਾ, ਭਰਪੂਰ ਸਿੰਘ, ਬੰਤ ਸਿੰਘ ਫੌਜੀ, ਬਲਵੀਰ ਸਿੰਘ ਵਾਲੀਆਂ, ਜੰਗੀਰ ਸਿੰਘ ਬਾਲੀਆਂ, ਰਜਿੰਦਰ ਸਿੰਘ ਲਿੱਧੜਾ, ਕਾਕਾ ਸਿੰਘ ਬਡਰੁੱਖਾ, ਪਰਤਾਪ ਸਿੰਘ ਬਡਰੁੱਖਾ, ਭਰਪੂਰ ਸਿੰਘ ਬਡਰੁੱਖਾ, ਸਰਦਾਰਾ ਸਿੰਘ, ਬਲਵਿੰਦਰ ਸਿੰਘ ਭੱਠਲ, ਮਾਸਟਰ ਅਜੈਬ ਸਿੰਘ ਬਹਾਦਰਪੁਰ, ਮਲਕੀਤ ਸਿੰਘ ਬਹਾਦਰਪੁਰ ਆਦਿ ਤੋਂ ਇਲਾਵਾ ਭਾਰੀ ਗਿਣਤੀ ਸੰਗਤਾਂ ਮੌਜੂਦ ਸਨ ।
ਪਿਛਲੀ ਖ਼ਬਰ ਸਿੰਗਲਾ ਨੇ ਬੱਸ ਹਾਦਸੇ ਦੇ ਫੱਟੜ ਮੁਸਾਫਰਾਂ ਦਾ ਪੁੱਛਿਆ ਹਾਲ-ਚਾਲ ਅਗਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੂੰ ਸਦਮਾ ਚਚੇਰੇ ਦੇ ਭਰਾ ਜੀਵਨ ਕੁਮਾਰ ਰੱਬੜ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।