ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਭਲਕੇ
ਸੰਗਰੂਰ, 12 ਨਵੰਬਰ (ਧੀਰਜ ਪਸ਼ੌਰੀਆ)-ਲੈਫ਼ਟੀਨੈਂਟ ਕਰਨਲ ਨਿਤਿਨ ਭਾਟੀਆ ਮੈਮੋਰੀਅਲ ਟਰੱਸਟ ਅਤੇ ਫਰੈਂਡਸ ਫ਼ਾਰ ਕਾਜਾ ਫਾਊਂਡੇਸ਼ਨ ਕੈਨੇਡਾ ਦੇ ਸਹਿਯੋਗ ਨਾਲ ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਵੱਲੋਂ 14 ਨਵੰਬਰ ਨੂੰ ਫੋਰਚੂਨ ਕਾਨਵੈਂਟ ਸਕੂਲ ਅਕੋਈ (ਸੰਗਰੂਰ) ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ, ਕੈਂਪ ਦੇ ਪ੍ਰਬੰਧਕ ਡਾ. ਪ੍ਰਤਾਪ ਸਿੰਘ ਧਾਲੀਵਾਲ, ਕਲੱਬ ਦੇ ਪ੍ਰਧਾਨ ਅੰਮ੍ਰਿਤ ਗਰਗ ਅਤੇ ਜਸਪਾਲ ਸਿੰਘ ਰਤਨ ਨੇ ਦੱਸਿਆ ਕਿ 14 ਨਵੰਬਰ ਨੂੰ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਲਗਾਏ ਜਾ ਰਹੇ ਇਸ ਕੈਂਪ ਵਿੱਚ ਅੱਖਾਂ ਦੇ ਮਾਹਿਰ ਡਾ ਪਰਮਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਦੁਆਰਾ ਬਿਨਾਂ ਚੀਰੇ ਬਿਨਾਂ ਟਾਂਕੇ ਫੁੱਲ ਫੇਕੋ ਵਿਧੀ ਨਾਲ ਆਪ੍ਰੇਸ਼ਨ ਕਰ ਕੇ ਮੁਫ਼ਤ ਲੈਂਜ਼ ਪਾਏ ਜਾਣਗੇ।
ਅਜੀਤ ਡੈਸਕ
13-11-2026