ਕਿਸਾਨ ਯੂਨੀਅਨ ਦੇ ਵਫਦ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ-ਪੱਤਰ
ਸੰਗਰੂਰ, 12 ਨਵੰਬਰ (ਧੀਰਜ ਪਸ਼ੌਰੀਆ) - ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦਾ ਇੱਕ ਵਫਦ ਨੇ ਸੂਬਾ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਤੇ ਦਿਲਵਾਗ ਸਿੰਘ ਹਰੀਗੜ੍ਹ ਦੀ ਅਗਵਾਈ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ। ਵਫਦ ਨੇ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੂੰ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਪੰਜਾਬ ਦੀਆਂ ਬਹੁਤ ਸਾਰੀਆਂ ਮੰਡੀਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਸਰਕਾਰੀ ਖਰੀਦ ਬੰਦ ਪਈ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮੰਗ-ਪੱਤਰ ਦਿੰਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂ। ਤਸਵੀਰ- ਮੁਕੇਸ਼ ਕੁਮਾਰ
13-11-2026