14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਮਲੇਰਕੋਟਲਾ ’ਚ ਨਾਜਾਇਜ਼ ਕਬਜ਼ਿਆਂ ’ਤੇ ਲੱਗੀ ਰੋਕ, ਡੀ.ਸੀ. ਨੇ ਜਾਰੀ ਕੀਤੇ ਮਨਾਹੀ ਦੇ ਹੁਕਮ

ਮਲੇਰਕੋਟਲਾ, 13 ਨਵੰਬਰ (ਮੁਹੰਮਦ ਹਨੀਫ ਥਿੰਦ)-ਸ਼ਹਿਰ ਵਿਚ ਆਵਾਜਾਈ ਸੁਚਾਰੂ ਬਣਾਉਣ ਅਤੇ ਟ੍ਰੈਫਿਕ ਜਾਮ ਤੋਂ ਰਾਹਤ ਦਿਵਾਉਣ ਲਈ ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐੱਸ. ਤਿੜਕੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਮਨਾਹੀ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐੱਸ. ਤਿੜਕ 14-11-2026
ਮਲੇਰਕੋਟਲਾ, 13 ਨਵੰਬਰ (ਮੁਹੰਮਦ ਹਨੀਫ ਥਿੰਦ)-ਸ਼ਹਿਰ ਵਿਚ ਆਵਾਜਾਈ ਸੁਚਾਰੂ ਬਣਾਉਣ ਅਤੇ ਟ੍ਰੈਫਿਕ ਜਾਮ ਤੋਂ ਰਾਹਤ ਦਿਵਾਉਣ ਲਈ ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐੱਸ. ਤਿੜਕੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਮਨਾਹੀ ਹੁਕਮ ਜਾਰੀ ਕੀਤੇ ਹਨ। ਡੀ.ਸੀ. ਨੇ ਦੱਸਿਆ ਕਿ ਬਾਜ਼ਾਰਾਂ, ਸੜਕਾਂ, ਚੌਂਕਾਂ ਅਤੇ ਫੁੱਟਪਾਥਾਂ ‘ਤੇ ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਵੱਲੋਂ ਨਾਜਾਇਜ਼ ਕਬਜ਼ੇ ਕਾਰਨ ਆਵਾਜਾਈ ‘ਚ ਵਿਘਨ, ਜਾਮ ਅਤੇ ਪੈਦਲ ਰਾਹਗੀਰਾਂ ਤੇ ਐਮਰਜੈਂਸੀ ਵਾਹਨਾਂ ਨੂੰ ਮੁਸ਼ਕਿਲ ਆਉਂਦੀ ਹੈ। ਹੁਕਮਾਂ ਅਨੁਸਾਰ ਮੁੱਖ ਸੜਕਾਂ, ਬਾਜ਼ਾਰਾਂ, ਚੌਂਕਾਂ, ਫੁੱਟਪਾਥਾਂ ਤੇ ਜਨਤਕ ਥਾਵਾਂ ‘ਤੇ ਕਿਸੇ ਵੀ ਤਰ੍ਹਾਂ ਦਾ ਕਬਜ਼ਾ ਨਹੀਂ ਹੋਵੇਗਾ। ਰੇਹੜੀ ਵਾਲੇ ਸਿਰਫ਼ ਨਿਰਧਾਰਤ ਵੈਂਡਰ ਹਾਕਿੰਗ ਜ਼ੋਨ ‘ਚ ਹੀ ਰੇਹੜੀ ਲਗਾ ਸਕਣਗੇ। ਦੁਕਾਨਦਾਰ ਦੁਕਾਨ ਬਾਹਰ ਸੜਕ-ਫੁੱਟਪਾਥ ‘ਤੇ ਸਮਾਨ ਨਹੀਂ ਰੱਖ ਸਕਣਗੇ। ਹਸਪਤਾਲਾਂ, ਸਕੂਲਾਂ, ਮੁੱਖ ਚੌਂਕਾਂ ਤੇ ਐਮਰਜੈਂਸੀ ਰਸਤਿਆਂ ਨੂੰ ਕਬਜ਼ਿਆਂ ਤੋਂ ਪੂਰੀ ਤਰ੍ਹਾਂ ਮੁਕਤ ਰੱਖਿਆ ਜਾਵੇਗਾ। ਡੀ.ਸੀ. ਨੇ ਸਾਰਿਆਂ ਨੂੰ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਇਹ ਹੁਕਮ 2 ਜਨਵਰੀ ਤੱਕ ਲਾਗੂ ਰਹਿਣਗੇ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ।
ਪਿਛਲੀ ਖ਼ਬਰ ਭਾਜਪਾ ਯੁਵਾ ਮੋਰਚਾ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ ਅਗਲੀ ਖ਼ਬਰ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਸਮਾਗਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।