13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਿੱਖਿਆ ਦਿਵਸ ਮੌਕੇ ‘ਏ.ਆਈ. ਯੁੱਗ ਵਿੱਚ ਸਿੱਖਿਆ’ ਵਿਸ਼ੇ ’ਤੇ ਪੈਨਲ ਚਰਚਾ

ਸੰਦੌੜ, 13 ਨਵੰਬਰ (ਜਸਵੀਰ ਸਿੰਘ ਜੱਸੀ) - ਮਾਡਰਨ ਕਾਲਜ ਆਫ਼ ਐਜੂਕੇਸ਼ਨ, ਸ਼ੇਰਗੜ੍ਹ ਚੀਮਾ ਵਿਖੇ ਭਾਰਤ ਦੇ ਪਹਿਲੇ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਆਜ਼ਾਦ ਦੇ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਸਿੱਖਿਆ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਸਿੱਖਿਆ ਦੀ ਮਹੱਤਤਾ ਅਤੇ ਮੌਜੂਦਾ ਏ.

ਅਜੀਤ ਡੈਸਕ 14-11-2026
ਸੰਦੌੜ, 13 ਨਵੰਬਰ (ਜਸਵੀਰ ਸਿੰਘ ਜੱਸੀ) - ਮਾਡਰਨ ਕਾਲਜ ਆਫ਼ ਐਜੂਕੇਸ਼ਨ, ਸ਼ੇਰਗੜ੍ਹ ਚੀਮਾ ਵਿਖੇ ਭਾਰਤ ਦੇ ਪਹਿਲੇ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਆਜ਼ਾਦ ਦੇ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਸਿੱਖਿਆ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਸਿੱਖਿਆ ਦੀ ਮਹੱਤਤਾ ਅਤੇ ਮੌਜੂਦਾ ਏ.ਆਈ. ਯੁੱਗ ਵਿੱਚ ਸਿੱਖਿਆ ਦੇ ਮੌਕਿਆਂ ਤੇ ਚੁਣੌਤੀਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਹੁੰ ਚੁੱਕ ਸਮਾਗਮ ਨਾਲ ਹੋਈ। ਇਸ ਉਪਰੰਤ ਕਾਲਜ ਦੀ ਪ੍ਰਿੰਸੀਪਲ ਡਾ. ਨੀਤੂ ਸੇਠੀ ਨੇ ਆਪਣੇ ਸੰਬੋਧਨ ਦੌਰਾਨ ਰਾਸ਼ਟਰ ਨਿਰਮਾਣ ਵਿੱਚ ਸਿੱਖਿਆ ਦੀ ਅਹਿਮ ਭੂਮਿਕਾ ’ਤੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਸਮੇਂ ਦੇ ਅਨੁਸਾਰ ਨਵੀਂ ਤਕਨਾਲੋਜੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਇੰਚਾਰਜ ਮਿਸ ਅਮਨ ਕੌਰ, ਸਹਾਇਕ ਪ੍ਰੋਫੈਸਰ (ਅਰਥਸ਼ਾਸਤਰ ਅਧਿਆਪਨ), ਨੇ ਕਿਹਾ ਕਿ ਏ.ਆਈ. ਨੂੰ ਅਧਿਆਪਕਾਂ ਦੀ ਥਾਂ ਲੈਣ ਦੀ ਬਜਾਏ ਉਨ੍ਹਾਂ ਨੂੰ ਸਹਾਇਕ ਸਾਧਨ ਵਜੋਂ ਵਰਤਿਆ ਜਾਣਾ ਚਾਹੀਦਾ ਹੈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਸਮਾਜ ਸੇਵਾ ਦੇ ਖੇਤਰ ਵਿੱਚ ‘ਉਮੀਦ’ ਦਾ ਇੱਕ ਹੋਰ ਸ਼ਲਾਘਾਯੋਗ ਕਦਮ ਅਗਲੀ ਖ਼ਬਰ ਮਾਲੇਰਕੋਟਲਾ ਤੱਕ ਮੁਕੰਮਲ ਹੋਏ ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਤੋਂ ਆਉਂਦੇ ਭਾਰੀ ਵਾਹਨਾਂ ਕਾਰਨ ਸ਼ਹਿਰ ਦੀ ਟ੍ਰੈਫਿਕ ਹੋਣ ਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।