13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਨਾਰੀਕੇ ਦੀ ਮਾਤਾ ਦਾ ਦਿਹਾਂਤ

ਅਮਰਗੜ੍ਹ, 13 ਨਵੰਬਰ (ਜਤਿੰਦਰ ਮੰਨਵੀ,ਪਵਿੱਤਰ ਸਿੰਘ)-ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸੰਤੋਸ਼ ਰਾਣੀ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ। ਮਾਤਾ ਸੰਤੋਸ਼ ਰਾਣੀ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਪੂਰੀਆਂ ਧਾਰਮਿਕ ਰਸਮਾਂ ਨਾਲ ਕੀਤਾ ਗਿਆ।

ਮਾਤਾ ਸੰਤੋਸ਼ ਰਾਣੀ ਦੀ ਤਸਵੀਰ। 14-11-2026
ਅਮਰਗੜ੍ਹ, 13 ਨਵੰਬਰ (ਜਤਿੰਦਰ ਮੰਨਵੀ,ਪਵਿੱਤਰ ਸਿੰਘ)-ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸੰਤੋਸ਼ ਰਾਣੀ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ। ਮਾਤਾ ਸੰਤੋਸ਼ ਰਾਣੀ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਪੂਰੀਆਂ ਧਾਰਮਿਕ ਰਸਮਾਂ ਨਾਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਸਪੁੱਤਰ ਸਰਪੰਚ ਨਰੇਸ਼ ਕੁਮਾਰ ਨਾਰੀਕੇ ਨੇ ਮਾਤਾ ਦੀ ਮ੍ਰਿਤਕ ਦੇਹ ਨੂੰ ਅਗਨੀ ਦਿਖਾਈ।ਇਸ ਦੁੱਖ ਦੀ ਘੜੀ ਵਿਚ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਉਲ, ਸਰਪੰਚ ਜਗਦੀਸ਼ ਸਿੰਘ ਬੂੰਗਾ, ਚੇਅਰਮੈਨ ਕੇਵਲ ਸਿੰਘ ਜਾਗੋਵਾਲ, ਸਰਪੰਚ ਸਤਿੰਦਰ ਸਿੰਘ ਸੇਹਕੇ, ਸਰਪੰਚ ਵੀਰਇੰਦਰ ਸਿੰਘ ਮੰਨਵੀ, ਵਿਧਾਇਕ ਦੇ ਨਿੱਜੀ ਸਕੱਤਰ ਅਭਿਜੋਤ ਸਿੰਘ ਨਾਗਰਾ ਅਤੇ ਰਾਜੀਵ ਕੁਮਾਰ ਤੋਗਾਹੇੜੀ, ਸਮਾਜ ਸੇਵੀ ਦੀਪਕ ਕੌੜਾ ਅਮਰਗੜ੍ਹ,ਅਕਾਲੀ ਦਲ (ਬ) ਦੀ ਵਰਕਿੰਗ ਕਮੇਟੀ ਦੇ ਮੈਂਬਰ ਭੀਮ ਸਿੰਘ ਤੋਲੇਵਾਲ, ਹਰਮਿਲਾਪ ਸਿੰਘ, ਅਮਰਿੰਦਰ ਸਿੰਘ ਮੰਡੀਆਂ, ਕੌਂਸਲਰ ਜਗਦੀਸ਼ ਕਿੰਗਰ,ਕੌਂਸਲਰ ਗੁਰਬਖਸ਼ ਸਿੰਘ, ਗੁਰਪ੍ਰੀਤ ਸਿੰਘ ਜਵੰਧਾ, ਸਰਪੰਚ ਜਸਪਾਲ ਸਿੰਘ, ਹਰਦੇਵ ਸਿੰਘ ਸੇਹਕੇ,ਸਾਬਕਾ ਸਰਪੰਚ ਨਿਰਭੈ ਸਿੰਘ, ਮਾਸਟਰ ਅਮਰਦੀਪ ਸਿੰਘ, ਦਲਜੀਤ ਸਿੰਘ, ਡਾ. ਪੰਡਿਤ ਗੋਇਲ, ਪ੍ਰਿੰਸੀਪਲ ਪਰਮਜੀਤ ਸਿੰਘ, ਲਾਲ ਸਿੰਘ, ਚੇਅਰਮੈਨ ਰਘਵੀਰ ਸਿੰਘ, ਅਮਰਜੀਤ ਸਿੰਘ, ਸੁਖਚੈਨ ਸਿੰਘ, ਜਸਵੰਤ ਸਿੰਘ, ਗੁਰਮੀਤ ਸਿੰਘ, ਮਾਸਟਰ ਕਿਰਪਾਲ ਸਿੰਘ ਅਤੇ ਤਾਰਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਸਮੂਹ ਹਾਜ਼ਰੀਨ ਨੇ ਨਮ ਅੱਖਾਂ ਨਾਲ ਮਾਤਾ ਸੰਤੋਸ਼ ਰਾਣੀ ਨੂੰ ਅੰਤਿਮ ਵਿਦਾਈ ਦਿੱਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪਿਛਲੀ ਖ਼ਬਰ ਲਾਈਫ਼ ਗਾਰਡ ਇੰਸਟੀਚਿਊਟ ਦੇ ਬੀ.ਐੱਸ.ਸੀ. ਨਰਸਿੰਗ ਦੀਆਂ ਵਿਦਿਆਰਥਣਾਂ ਨੇ ਵਿੱਦਿਅਕ ਖੇਤਰ ਵਿੱਚ ਗੱਡੇ ਸਫਲਤਾ ਦੇ ਝੰਡੇ ਅਗਲੀ ਖ਼ਬਰ ਹਰੇਕ ਗੁਰਸਿੱਖ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।