13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਲਾਈਫ਼ ਗਾਰਡ ਇੰਸਟੀਚਿਊਟ ਦੇ ਬੀ.ਐੱਸ.ਸੀ. ਨਰਸਿੰਗ ਦੀਆਂ ਵਿਦਿਆਰਥਣਾਂ ਨੇ ਵਿੱਦਿਅਕ ਖੇਤਰ ਵਿੱਚ ਗੱਡੇ ਸਫਲਤਾ ਦੇ ਝੰਡੇ

ਸੰਗਰੂਰ, 13 ਨਵੰਬਰ (ਅਮਨਦੀਪ ਸਿੰਘ ਬਿੱਟਾ)-ਲਾਈਫ ਗਾਰਡ ਨਰਸਿੰਗ ਇੰਸਟੀਚਿਊਟ ਦੇ ਬੀ. ਐਸ.

ਅਜੀਤ ਡੈਸਕ 14-11-2026
ਸੰਗਰੂਰ, 13 ਨਵੰਬਰ (ਅਮਨਦੀਪ ਸਿੰਘ ਬਿੱਟਾ)-ਲਾਈਫ ਗਾਰਡ ਨਰਸਿੰਗ ਇੰਸਟੀਚਿਊਟ ਦੇ ਬੀ.ਐਸ.ਸੀ. ਨਰਸਿੰਗ ਤੀਜੇ ਸਮੇਸਟਰ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਹਰਪ੍ਰੀਤ ਕੌਰ ਪੁੱਤਰੀ ਲਖਵਿੰਦਰ ਸਿੰਘ ਨੇ 86% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ।ਅਵਨੀਤ ਕੌਰ ਪੁੱਤਰੀ ਪ੍ਰੀਤਇੰਦਰ ਸਿੰਘ ਨੇ 84% ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ। ਵਿਦਿਆਰਥਣਾਂ ਸਾਹਿਲਪ੍ਰੀਤ ਕੌਰ ਪੁੱਤਰੀ ਅਵਤਾਰ ਸਿੰਘ ਅਤੇ ਅੰਮ੍ਰਿਤਪਾਲ ਕੌਰ ਪੁੱਤਰੀ ਕਿਸ਼ਨ ਸਿੰਘ ਨੇ 82% ਅੰਕ ਲੈ ਕੇ ਸਾਂਝੇ ਤੌਰ ‘ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮਿਹਨਤ ਅਤੇ ਲਗਨ ਸਦਕਾ ਇਹਨਾਂ ਹੋਣਹਾਰ ਵਿਦਿਆਰਥਣਾਂ ਨੇ ਸੰਸਥਾ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਮੌਕੇ ਇੰਸਟੀਚਿਊਟ ਦੇ ਕਾਨੂੰਨੀ ਸਲਾਹਕਾਰ ਡਾ. ਸੁਖਵਿੰਦਰ ਸਿੰਘ ਨੇ ਸਫਲ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਇਸ ਮੌਕੇ ‘ਤੇ ਸੰਸਥਾ ਦੇ ਪ੍ਰਿੰਸੀਪਲ ਮੈਡਮ ਪ੍ਰੋ. ਰਿੰਟੂ ਚਤੁਰਵੇਦੀ ਨੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਮਿਹਨਤ ਤੇ ਲਗਨ ਦੀ ਸ਼ਲਾਘਾ ਕੀਤੀ। ਇਸ ਮੌਕੇ ‘ਤੇ ਸੰਸਥਾ ਦੇ ਡਾਇਰੈਕਟਰ ਮੈਡਮ ਡਾ. ਪਰਵਿੰਦਰ ਕੌਰ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਗਗਨਦੀਪ ਕੌਰ ਨੇ ਪੰਜਾਬ ਰਾਜ ਸਕੂਲ ਬਾਕਸਿੰਗ ਖੇਡਾਂ ’ਚ ਗੱਡੇ ਝੰਡੇ, ਜਿੱਤਿਆ ਸੋਨ ਤਮਗਾ ਅਗਲੀ ਖ਼ਬਰ ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਨਾਰੀਕੇ ਦੀ ਮਾਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।