13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਗਗਨਦੀਪ ਕੌਰ ਨੇ ਪੰਜਾਬ ਰਾਜ ਸਕੂਲ ਬਾਕਸਿੰਗ ਖੇਡਾਂ ’ਚ ਗੱਡੇ ਝੰਡੇ, ਜਿੱਤਿਆ ਸੋਨ ਤਮਗਾ

ਧੂਰੀ, 13 ਨਵੰਬਰ (ਲਖਵੀਰ ਸਿੰਘ ਧਾਂਦਰਾ)-ਫਿਰੋਜ਼ਪੁਰ ਦੀ ਧਰਤੀ ‘ਤੇ ਹਾਲ ਹੀ ਵਿੱਚ ਸਮਾਪਤ ਹੋਈਆਂ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਵਿੱਚ ਧੂਰੀ ਦੀ ਹੋਣਹਾਰ ਖਿਡਾਰਨ ਗਗਨਦੀਪ ਕੌਰ ਨੇ ਆਪਣੀ ਖੇਡ ਦਾ ਲੋਹਾ ਮਨਵਾਉਂਦਿਆਂ ਗੋਲਡ ਮੈਡਲ ਆਪਣੇ ਨਾਂ ਕੀਤਾ ਹੈ। ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਦੀ ਬਾਰ੍ਹਵੀਂ ਜਮਾਤ ਦੀ ਇਸ ਵਿਦਿਆਰਥਣ ਨੇ ਅੰਡਰ-19 ਲੜਕੀਆਂ ਦੇ ਵਰਗ ਵਿੱਚ ਵਿਰੋਧੀ ਮੁੱਕੇਬਾਜ਼ਾਂ ਨੂੰ ਚਿੱਤ ਕਰਕੇ ਆਪਣੇ ਇਲਾਕੇ, ਮਾਪਿਆਂ ਅਤੇ ਸਕੂਲ ਦਾ ਨਾਂ ਪੂਰੇ ਪੰਜਾਬ ਵਿੱਚ ਰੌਸ਼ਨ ਕੀਤਾ ਹੈ।

ਅਜੀਤ ਡੈਸਕ 14-11-2026
ਧੂਰੀ, 13 ਨਵੰਬਰ (ਲਖਵੀਰ ਸਿੰਘ ਧਾਂਦਰਾ)-ਫਿਰੋਜ਼ਪੁਰ ਦੀ ਧਰਤੀ ‘ਤੇ ਹਾਲ ਹੀ ਵਿੱਚ ਸਮਾਪਤ ਹੋਈਆਂ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਵਿੱਚ ਧੂਰੀ ਦੀ ਹੋਣਹਾਰ ਖਿਡਾਰਨ ਗਗਨਦੀਪ ਕੌਰ ਨੇ ਆਪਣੀ ਖੇਡ ਦਾ ਲੋਹਾ ਮਨਵਾਉਂਦਿਆਂ ਗੋਲਡ ਮੈਡਲ ਆਪਣੇ ਨਾਂ ਕੀਤਾ ਹੈ। ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਦੀ ਬਾਰ੍ਹਵੀਂ ਜਮਾਤ ਦੀ ਇਸ ਵਿਦਿਆਰਥਣ ਨੇ ਅੰਡਰ-19 ਲੜਕੀਆਂ ਦੇ ਵਰਗ ਵਿੱਚ ਵਿਰੋਧੀ ਮੁੱਕੇਬਾਜ਼ਾਂ ਨੂੰ ਚਿੱਤ ਕਰਕੇ ਆਪਣੇ ਇਲਾਕੇ, ਮਾਪਿਆਂ ਅਤੇ ਸਕੂਲ ਦਾ ਨਾਂ ਪੂਰੇ ਪੰਜਾਬ ਵਿੱਚ ਰੌਸ਼ਨ ਕੀਤਾ ਹੈ। ਮੁਕਾਬਲੇ ਦੌਰਾਨ ਗਗਨਦੀਪ ਕੌਰ ਨੇ ਸ਼ੁਰੂ ਤੋਂ ਹੀ ਆਪਣੀ ਫੁਰਤੀ ਅਤੇ ਜ਼ੋਰਦਾਰ ਮੁੱਕਿਆਂ ਨਾਲ ਵਿਰੋਧੀਆਂ ਦੇ ਹੌਸਲੇ ਪਸਤ ਕਰ ਦਿੱਤੇ। ਫਾਈਨਲ ਮੁਕਾਬਲੇ ਵਿੱਚ ਉਸ ਨੇ ਬੜੀ ਸੂਝ-ਬੂਝ ਅਤੇ ਦਲੇਰੀ ਨਾਲ ਖੇਡਦਿਆਂ ਜਿੱਤ ਦਾ ਪਰਚਮ ਲਹਿਰਾਇਆ। ਗਗਨਦੀਪ ਕੌਰ ਨੇ ਕਿਹਾ ਕਿ ਉਹ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਵੀ ਖੇਡ ਕੇ ਦੇਸ਼ ਤੇ ਪੰਜਾਬ ਦੀ ਝੋਲੀ ਵਿੱਚ ਹੋਰ ਤਮਗੇ ਪਾਵੇਗੀ। ਇਸ ਮਾਣਮੱਤੀ ਜਿੱਤ ਪਿੱਛੇ ਗਗਨਦੀਪ ਦੀ ਦਿਨ-ਰਾਤ ਦੀ ਅਣਥੱਕ ਮਿਹਨਤ ਅਤੇ ਉਸ ਦੇ ਉਸਤਾਦਾਂ ਦੀ ਯੋਗ ਅਗਵਾਈ ਦਾ ਵੱਡਾ ਹੱਥ ਹੈ। ਮਾਲੇਰਕੋਟਲਾ ਦੇ ਕੋਚ ਸੰਨੀ ਅਤੇ ਕੋਚ ਮੁਹੰਮਦ ਹਬੀਬ ਦੀ ਦੇਖ-ਰੇਖ ਹੇਠ ਗਗਨਦੀਪ ਨੇ ਬਾਕਸਿੰਗ ਦੇ ਗੁਰ ਸਿੱਖੇ ਅਤੇ ਮੈਦਾਨ ਵਿੱਚ ਆਪਣੀ ਕਾਬਲੀਅਤ ਸਾਬਤ ਕੀਤੀ। ਕੋਚ ਸਾਹਿਬਾਨ ਨੇ ਗਗਨਦੀਪ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇੱਕ ਬਹੁਤ ਹੀ ਅਨੁਸ਼ਾਸਿਤ ਅਤੇ ਜੁਝਾਰੂ ਖਿਡਾਰਨ ਹੈ, ਜਿਸ ਨੇ ਆਪਣੀ ਲਗਨ ਨਾਲ ਇਹ ਮੁਕਾਮ ਹਾਸਲ ਕੀਤਾ ਹੈ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੀ ਕੁਰਬਾਨੀ ਨੂੰ ਸਦਾ ਯਾਦ ਰੱਖਿਆ ਜਾਵੇਗਾ-ਗਿਆਨੀ ਕੁਲਦੀਪ ਸਿੰਘ ਗੜਗੱਜ ਅਗਲੀ ਖ਼ਬਰ ਲਾਈਫ਼ ਗਾਰਡ ਇੰਸਟੀਚਿਊਟ ਦੇ ਬੀ.ਐੱਸ.ਸੀ. ਨਰਸਿੰਗ ਦੀਆਂ ਵਿਦਿਆਰਥਣਾਂ ਨੇ ਵਿੱਦਿਅਕ ਖੇਤਰ ਵਿੱਚ ਗੱਡੇ ਸਫਲਤਾ ਦੇ ਝੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।