15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਾਲਾਨਾ ਅੰਤਰ ਸਕੂਲ ਖੇਡ ਸਮਾਗਮ ਕਰਵਾਇਆ ਅਕਾਲ ਸੀਨੀਅਰ ਸੈਕੰਡਰੀ ਸਕੂਲ ਬਣਿਆ ਓਵਰਆਲ ਚੈਂਪੀਅਨ

ਲੌਂਗੋਵਾਲ, 14 ਨਵੰਬਰ (ਵਿਨੋਦ, ਖੰਨਾ) - ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਵਿਖੇ ਸਾਲਾਨਾ ਅੰਤਰ ਸਕੂਲ ਖੇਡ ਸਮਾਰੋਹ ਕਰਵਾਇਆ ਗਿਆ। ਇਸ ਖੇਡ ਸਮਾਰੋਹ ਵਿੱਚ ਇਲਾਕੇ ਦੇ ਪ੍ਰਮੁੱਖ ਸੰਸਥਾਵਾਂ ਮੇਜ਼ਬਾਨ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ , ਟੈਗੋਰ ਸੀਨੀਅਰ ਸੈਕੈਂਡਰੀ ਸਕੂਲ ਲੌਂਗੋਵਾਲ, ਅਕਾਲ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ, ਮਸਤੂਆਣਾ ਸਾਹਿਬ, ਸਰਕਾਰੀ ਹਾਈ ਸਕੂਲ ਲੋਹਾਖੇੜਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਲੌਂਗੋਵਾਲ ਨੇ ਭਾਗ ਲਿਆ।

ਅਜੀਤ ਡੈਸਕ 15-11-2026
ਲੌਂਗੋਵਾਲ, 14 ਨਵੰਬਰ (ਵਿਨੋਦ, ਖੰਨਾ) - ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਵਿਖੇ ਸਾਲਾਨਾ ਅੰਤਰ ਸਕੂਲ ਖੇਡ ਸਮਾਰੋਹ ਕਰਵਾਇਆ ਗਿਆ। ਇਸ ਖੇਡ ਸਮਾਰੋਹ ਵਿੱਚ ਇਲਾਕੇ ਦੇ ਪ੍ਰਮੁੱਖ ਸੰਸਥਾਵਾਂ ਮੇਜ਼ਬਾਨ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ , ਟੈਗੋਰ ਸੀਨੀਅਰ ਸੈਕੈਂਡਰੀ ਸਕੂਲ ਲੌਂਗੋਵਾਲ, ਅਕਾਲ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ, ਮਸਤੂਆਣਾ ਸਾਹਿਬ, ਸਰਕਾਰੀ ਹਾਈ ਸਕੂਲ ਲੋਹਾਖੇੜਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਲੌਂਗੋਵਾਲ ਨੇ ਭਾਗ ਲਿਆ। ਇਸ ਦੌਰਾਨ ਸ਼ਾਨਦਾਰ ਖੇਡ ਦੇ ਪ੍ਰਦਰਸ਼ਨ ਅਤੇ ਟੀਮ ਵਰਕ ਸਦਕਾ ਅਕਾਲ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਮਸਤੂਆਣਾ ਸਾਹਿਬ ਨੇ ਪਹਿਲਾ ਸਥਾਨ ਹਾਸਲ ਕਰਕੇ ਓਵਰਆਲ ਚੈਂਪੀਅਨਸ਼ਿਪ ਟਰਾਫੀ ਆਪਣੇ ਨਾਂ ਕੀਤੀ। ਇਸ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਦੇ ਐਡੀਸ਼ਨਲ ਸਕੱਤਰ ਵਿਨਰਜੀਤ ਸਿੰਘ ਗੋਲਡੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਜਦਕਿ ਪੁਸ਼ਪਿੰਦਰ ਸਿੰਘ ਧਾਲੀਵਾਲ ਹਲਕਾ ਪ੍ਰਧਾਨ ਯੂਥ ਅਕਾਲੀ ਦਲ, ਬਿੰਦਰ ਸਿੰਘ ਠੇਕੇਦਾਰ, ਗੁਰਮੀਤ ਸਿੰਘ ਲੱਲੀ ਸਾਬਕਾ ਐਮ.ਸੀ., ਰਣਜੀਤ ਸਿੰਘ ਕੂਕਾ ਸਾਬਕਾ ਐਮ.ਸੀ., ਜਗਸੀਰ ਸਿੰਘ ਗਾਂਧੀ ਸਾਬਕਾ ਐਮ. ਸੀ., ਰਾਜਕਰਨ ਸਿੰਘ ਨੈਸ਼ਨਲ ਰਾਈਫਲ ਸ਼ੂਟਰ, ਸਰਪੰਚ ਸੁਖਵਿੰਦਰ ਸਿੰਘ ਸਤੀਪੁਰਾ, ਜਸਵੀਰ ਸਿੰਘ ਜੱਸੀ ਇੰਚਾਰਜ਼ ਸਿੱਖ ਮਿਸ਼ਨ ਦਿੱਲੀ, ਕਮਲ ਬਰਾੜ, ਜਸਵਿੰਦਰ ਸਿੰਘ ਅਤੇ ਇਸਵਿੰਦਰ ਸਿੰਘ ਬਿੰਦੀ ਨੇ ਵਿਸ਼ੇਸ਼ ਮਹਿਮਾਨਾਂ ਦੇ ਤੌਰ ‘ਤੇ ਹਾਜ਼ਰੀ ਭਰੀ। ਮੁੱਖ ਮਹਿਮਾਨ ਸ. ਵਿਨਰਜੀਤ ਸਿੰਘ ਗੋਲਡੀ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਸਾਡੀ ਜ਼ਿੰਦਗੀ ਵਿੱਚ ਅਨੁਸ਼ਾਸਨ, ਮੁਕਾਬਲੇਬਾਜ਼ੀ ਅਤੇ ਲੀਡਰਸ਼ਿਪ ਦੇ ਗੁਣ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਕਾਲਜ ਪ੍ਰਬੰਧਕੀ ਕਮੇਟੀ ਇਲਾਕੇ ਦੇ ਨੌਜਵਾਨਾਂ ਲਈ ਖੇਡਾਂ ਦਾ ਬਿਹਤਰ ਬੁਨਿਆਦੀ ਢਾਂਚਾ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਜੇਤੂ ਖਿਡਾਰੀਆਂ ਨੂੰ ਇਨਾਮ ਵੰਡਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਨੇ ਪਹੁੰਚੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਹੋਵੇਗੀ-ਬਰਿੰਦਰ ਕੁਮਾਰ ਗੋਇਲ ਅਗਲੀ ਖ਼ਬਰ ਪਰਖ ਮੁਕਾਬਲੇ ’ਚ ਬੱਚਿਆਂ ਨੇ ਦਿਖਾਇਆ ਜੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।