‘ਮੇਲਾ ਦੇਸ਼ ਭਗਤਾਂ ਦਾ’ ਭਲਕੇ
ਲੌਂਗੋਵਾਲ, 14 ਨਵੰਬਰ (ਵਿਨੋਦ, ਖੰਨਾ) - ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਗ਼ਦਰ ਲਹਿਰ ਦੇ ਸ਼ਹੀਦਾਂ ਦੀ ਯਾਦ ਵਿੱਚ ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਵੱਲੋਂ ਮਾਲਵੇ ਦਾ 22ਵਾਂ ਰਿਵਾਇਤੀ ਮੇਲਾ ਦੇਸ਼ ਭਗਤਾਂ ਦਾ 16 ਨਵੰਬਰ (ਸੋਮਵਾਰ) ਨੂੰ ਦੇਸ਼ ਭਗਤ ਯਾਦਗਾਰ ਲੌਂਗੋਵਾਲ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਦਿਨ ਸਮੇਂ ਵਿਦਿਆਰਥੀਆਂ ਦੇ ਗੀਤ, ਭਾਸ਼ਣ ਅਤੇ ਕੋਰਿਓਗ੍ਰਾਫੀ ਮੁਕਾਬਲੇ ਕਰਵਾਏ ਜਾਣਗੇ।
ਅਜੀਤ ਡੈਸਕ
15-11-2026