14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਅਮਰਗੜ੍ਹ ਹਲਕੇ ’ਚ ਗਾਰੰਟੀਆਂ ਤੋਂ ਕਿਤੇ ਵੱਧ ਵਿਕਾਸ ਕਾਰਜ ਕਰਵਾਏ, ਵਿਕਾਸ ਦੀ ਨਵੀਂ ਇਬਾਰਤ ਲਿਖੀ- ਵਿਧਾਇਕ ਪ੍ਰੋ. ਗੱਜਣਮਾਜਰਾ

ਅਮਰਗੜ੍ਹ, 14 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਵਿਕਾਸ ਦੇ ਖੇਤਰ ‘ਚ ਨਵੀਆਂ ਪੈੜਾਂ ਸਥਾਪਿਤ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਮਰਗੜ੍ਹ ਹਲਕੇ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜਾਂ ਦੀ ਲੜੀ ਨੂੰ ਨਿਰੰਤਰ ਅੱਗੇ ਵਧਾਇਆ ਗਿਆ ਹੈ।

ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ। 15-11-2026
ਅਮਰਗੜ੍ਹ, 14 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਵਿਕਾਸ ਦੇ ਖੇਤਰ ‘ਚ ਨਵੀਆਂ ਪੈੜਾਂ ਸਥਾਪਿਤ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਮਰਗੜ੍ਹ ਹਲਕੇ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜਾਂ ਦੀ ਲੜੀ ਨੂੰ ਨਿਰੰਤਰ ਅੱਗੇ ਵਧਾਇਆ ਗਿਆ ਹੈ। ਹਲਕੇ ਵਿਚ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਦੀ ਪੂਰਤੀ ਦੇ ਨਾਲ-ਨਾਲ ਲੋਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਵੀ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਮਰਗੜ ਹਲਕੇ ਦੇ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਰਾਹੀਂ ਖੇਤਾਂ ਵਿਚ ਪਾਈਪਾਂ ਦੇ ਜਾਲ ਵਿਛਾਏ ਜਾ ਚੁੱਕੇ ਹਨ ਤੇ 100 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ ਨਾਲ ਜੋੜਨ ਲਈ ਉਨ੍ਹਾਂ ਦਾ ਮੁੱਖ ਟੀਚਾ ਹੈ । ਨਵੇਂ ਰਜਵਾਹਿਆਂ ਦੀ ਉਸਾਰੀ ਦੇ ਨਾਲ-ਨਾਲ ਇੱਕ ਵੱਡੇ ਨਹਿਰੀ ਪ੍ਰੋਜੈਕਟ ਤੇ ਕੰਮ ਜਾਰੀ ਹੈ, ਜਿਸ ਨਾਲ ਦਰਜਨਾਂ ਪਿੰਡਾਂ ਦੇ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਦੀ ਸਹੂਲਤ ਮਿਲੇਗੀ। ਇਸ ਤੋਂ ਇਲਾਵਾ ਹਲਕੇ ਵਿਚ ਵੱਡੀ ਗਿਣਤੀ ਵਿਚ ਖੇਡ ਮੈਦਾਨ ਤਿਆਰ ਕਰਵਾਏ ਗਏ ਹਨ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ ਕੇ ਉਸਾਰੂ ਦਿਸ਼ਾ ਪ੍ਰਦਾਨ ਕੀਤੀ ਜਾ ਸਕੇ। ਸਿਹਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਵਿਧਾਇਕ ਨੇ ਕਿਹਾ ਕਿ ਅਹਿਮਦਗੜ੍ਹ ਦੇ ਹਸਪਤਾਲ ਨੂੰ ਸਬ-ਡਵੀਜ਼ਨ ਪੱਧਰ ਦੇ ਹਸਪਤਾਲ ਵਜੋਂ ਅਪਗ੍ਰੇਡ ਕਰਵਾਇਆ ਗਿਆ ਹੈ, ਜਦਕਿ ਅਮਰਗੜ੍ਹ ਦੇ ਕਮਿਊਨਿਟੀ ਹੈਲਥ ਸੈਂਟਰ ਨੂੰ ਵੀ ਇਸੇ ਪੱਧਰ ਤੇ ਅਪਗ੍ਰੇਡ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਸ ਤੋਂ ਇਲਾਵਾ ਮੁਹੱਲਾ ਕਲੀਨਿਕਾਂ, ਹੈਲਥ ਵਰਕਰ ਸੈਂਟਰਾਂ ਅਤੇ ਆਂਗਣਵਾੜੀ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਉਸਾਰ ਕੇ ਸਿਹਤ ਤੇ ਬਾਲ ਭਲਾਈ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਇਸੇ ਤਰ੍ਹਾਂ ਮਾਲੇਰਕੋਟਲਾ-ਜੋੜੇਪੁਲ ਸੜਕ ਨੂੰ ਚੌੜਾ ਕਰਨ ਦੀ ਪ੍ਰਵਾਨਗੀ ਮਿਲਣ ਦੇ ਨਾਲ-ਨਾਲ ਜੋੜੇਪੁਲਾਂ ਦੀ ਨਵੀਂ ਉਸਾਰੀ ਵੀ ਜਲਦ ਹੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਲੋਕਾਂ ਵੱਲੋਂ ਕੀਤੀ ਜਾ ਰਹੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਜੋੜੇਪੁਲ-ਬੱਬਣਪੁਰ ਸੜਕ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ।
ਪਿਛਲੀ ਖ਼ਬਰ ਪ੍ਰਸ਼ਾਸਕੀ ਤੌਰ ’ਤੇ ਨਾਕਾਮ ਸਾਬਤ ਹੋਈ ਆਪ ਸਰਕਾਰ- ਕਮਲ ਧਾਲੀਵਾਲ ਅਗਲੀ ਖ਼ਬਰ ਪੁਲਿਸ ਵੱਲੋਂ ‘ਕਾਸੋ’ ਅਭਿਆਨ ਤਹਿਤ ਸ਼ੱਕੀ ਘਰਾਂ ਦੀ ਬਾਰੀਕੀ ਨਾਲ ਕੀਤੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।