14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਦੂਸਰੇ ਗੇੜ੍ਹ ਵਿੱਚ ਸੰਗਰੂਰ ਪੁੱਜੇਗੀ ਚੰਨੀ ਦੀ ਅਗਵਾਈ ਹੇਠਲੀ ਸਾਇਕਲ ਯਾਤਰਾ–ਮੇਸ਼ੀ, ਢੀਂਗਰਾ ਮੂਲੋਵਾਲ ਵਿਖੇ ਲਗਾਇਆ ਜਾਵੇਗਾ ਵਿਸ਼ਾਲ ਮੁਫ਼ਤ ਮੈਗਾ ਮੈਡੀਕਲ ਕੈਪ ਅੱਜ

ਸੰਗਰੂਰ, 14 ਨਵੰਬਰ (ਅਮਨਦੀਪ ਸਿੰਘ ਬਿੱਟਾ)–ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਹੇਸ਼ ਕੁਮਾਰ ਮੇਸੀ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਸਕੱਤਰ ਕੌਸਲਰ ਨੱਥੂ ਲਾਲ ਢੀਂਗਰਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਕੱਢੀ ਜਾ ਰਹੀ ਸਾਇਕਲ ਰੈਲੀ ਇਸ ਮਹੀਨੇ ਦੇ ਅੰਤ ਵਿੱਚ ਫੇਸ-2 ਦੇ ਅੰਤਰਗਤ ਸੰਗਰੂਰ ਪੁੱਜਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਮੁੱਢਲੇ ਤੌਰ ਉੱਤੇ ਅਜੇ ਇਸ ਸਬੰਧੀ ਤਾਰੀਖ ਤੈਅ ਨਹੀਂ ਕੀਤੀ ਪਰ ਇਸ ਰੈਲੀ ਨੂੰ ਲੈ ਕੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੀਟਿੰਗਾਂ ਦਾ ਦੌਰ ਤੇਜੀ ਨਾਲ ਚੱਲ ਰਿਹਾ ਹੈ।

ਮਹੇਸ਼ ਕੁਮਾਰ ਮੇਸ਼ੀ ਅਤੇ ਨੱਥੂ ਲਾਲ ਢੀਂਗਰਾ ਗੱਲਬਾਤ ਕਰਦੇ ਹੋਏ। ਤਸਵੀਰ-ਮੁਕੇਸ਼ ਕੁਮਾਰ 15-11-2026
ਸੰਗਰੂਰ, 14 ਨਵੰਬਰ (ਅਮਨਦੀਪ ਸਿੰਘ ਬਿੱਟਾ)–ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਹੇਸ਼ ਕੁਮਾਰ ਮੇਸੀ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਸਕੱਤਰ ਕੌਸਲਰ ਨੱਥੂ ਲਾਲ ਢੀਂਗਰਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਕੱਢੀ ਜਾ ਰਹੀ ਸਾਇਕਲ ਰੈਲੀ ਇਸ ਮਹੀਨੇ ਦੇ ਅੰਤ ਵਿੱਚ ਫੇਸ-2 ਦੇ ਅੰਤਰਗਤ ਸੰਗਰੂਰ ਪੁੱਜਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਮੁੱਢਲੇ ਤੌਰ ਉੱਤੇ ਅਜੇ ਇਸ ਸਬੰਧੀ ਤਾਰੀਖ ਤੈਅ ਨਹੀਂ ਕੀਤੀ ਪਰ ਇਸ ਰੈਲੀ ਨੂੰ ਲੈ ਕੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੀਟਿੰਗਾਂ ਦਾ ਦੌਰ ਤੇਜੀ ਨਾਲ ਚੱਲ ਰਿਹਾ ਹੈ। ਸਾਇਕਲ ਯਾਤਰਾ ਦੀ ਆਮਦ ਜਿਸ ਦੀ ਜ਼ਿਲ੍ਹੇ ਹਲਕੇ ਵਿੱਚ ਹੋਰ ਰਹੀ ਹੈ ਦੀ ਰਾਜਨੀਤਕ ਤਸਵੀਰ ਪੂਰੀ ਤਰ੍ਹਾਂ ਬਦਲ ਜਾਣ ਦੀ ਗੱਲ ਕਰਦਿਆਂ ਮੇਸ਼ੀ ਅਤੇ ਢੀਂਗਰਾ ਨੇ ਕਿਹਾ ਕਿ ਹਾਲਾਤ ਇਸ ਵੇਲੇ ਇਹ ਹਨ ਕਿ ਅੱਜ ਪੰਜਾਬ ਪੂਰੀ ਤਰ੍ਹਾਂ ਕਾਂਗਰਸ ਦੇ ਰੰਗ ਵਿੱਚ ਰੰਗਿਆ ਨਜਰ ਆ ਰਿਹਾ ਹੈ। ਕਾਂਗਰਸ ਪਾਰਟੀ ਦੀ ਇਹ ਰਾਜਨੀਤਕ ਹਵਾ ਕੇਵਲ ਸੱਤਾਧਾਰੀ ਧਿਰ ਆਪ ਪਾਰਟੀ ਨੂੰ ਹੀ ਨਹੀਂ ਬਲਕਿ ਅਕਾਲੀ-ਭਾਜਪਾ ਵਰਗੀਆਂ ਰਾਜਨੀਤਕ ਪਾਰਟੀਆਂ ਨੂੰ ਪੂਰੀ ਤਰ੍ਹਾਂ ਮਲੀਆਮੇਟ ਕਰ ਕੇ ਰੱਖ ਦੇਵੇਗੀ। ਸੰਗਰੂਰ ਤੋਂ ਸ੍ਰੀ ਵਿਜੈਇੰਦਰ ਸਿੰਗਲਾ ਦੀ ਵੱਡੀ ਜਿੱਤ ਦਾ ਦਾਅਵਾ ਕਰਦਿਆਂ ਕਾਂਗਰਸ ਆਗੂਆਂ ਨੇ ਕਿਹਾ ਕਿ ਇਸ ਜਿੱਤ ਦਾ ਅੰਤਰ ਪੂਰੇ ਪੰਜਾਬ ਵਿੱਚ ਸਭ ਤੋਂ ਵੱਧ ਰਹੇਗਾ ਅਤੇ 2027 ਵਿੱਚ ਕਾਂਗਰਸ ਦੀ ਸਰਕਾਰ ਵੀ ਬਣੇਗੀ।
ਪਿਛਲੀ ਖ਼ਬਰ ਠੇਕਾ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ਦੇ ਪਿੰਡਾਂ ਵਿੱਚ ਕੀਤਾ ਝੰਡਾ ਮਾਰਚ ਅਗਲੀ ਖ਼ਬਰ ਕੌਂਸਲਰ ਦੀਪਕ ਸ਼ਰਮਾ ਦੀਪਾ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।