16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਤਰਕਸ਼ੀਲਾਂ ਵੱਲੋਂ ‘ਅਗਿਆਨਤਾ ਤੋਂ ਵਿਗਿਆਨ ਵੱਲ’ ਵਿਸ਼ੇ ’ਤੇ ਪ੍ਰੋਗਰਾਮ ਕਰਵਾਇਆ

ਸੰਗਰੂਰ, 15 ਨਵੰਬਰ (ਧੀਰਜ ਪਸੋਰੀਆ)-ਸਥਾਨਕ ਆਦਰਸ਼ (ਮਾਡਲ) ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ 7 ਰੋਜ਼ਾ ਐੱਨ. ਐੱਸ.

ਅਜੀਤ ਡੈਸਕ 16-11-2026
ਸੰਗਰੂਰ, 15 ਨਵੰਬਰ (ਧੀਰਜ ਪਸੋਰੀਆ)-ਸਥਾਨਕ ਆਦਰਸ਼ (ਮਾਡਲ) ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ 7 ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੇ ਦੌਰਾਨ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ‘ਅਗਿਆਨਤਾ ਤੋਂ ਵਿਗਿਆਨ ਵੱਲ’ ਵਿਸ਼ੇ ’ਤੇ ਵਿਸ਼ੇਸ਼ ਪ੍ਰੋਗਰਾਮ ਦਿੱਤਾ ਗਿਆ।ਇਸ ਸਮਾਗਮ ਵਿੱਚ ਬਹੁਤ ਸਾਰੇ ਵਲੰਟੀਅਰ ਵਿਦਿਆਰਥੀਆਂ ਨੇ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਐੱਨ.ਐੱਸ.ਐੱਸ.ਕੈਂਪ ਦੇ ਪ੍ਰੋਗਰਾਮ ਅਫ਼ਸਰ ਗੁਰਪ੍ਰੀਤ ਕੌਰ ਵੱਲੋਂ ਤਰਕਸ਼ੀਲ ਟੀਮ ਦਾ ਨਿੱਘਾ ਸਵਾਗਤ ਕਰਕੇ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਗਿਆਨਕ ਸੋਚ ਦੀ ਵੀ ਬਹੁਤ ਲੋੜ ਹੈ। ਇਸ ਮੌਕੇ ਮੁੱਖ ਬੁਲਾਰੇ ਮਾਸਟਰ ਪਰਮਵੇਦ ਨੇ ਲਗਭਗ ਇੱਕ ਘੰਟਾ ਬੱਚਿਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਬੜੀ ਸਰਲ ਤੇ ਰੋਚਕ ਭਾਸ਼ਾ ਵਿੱਚ ਦੱਸਿਆ ਕਿ ਜਦੋਂ ਮਨੁੱਖ ਨੂੰ ਕਿਸੇ ਘਟਨਾ ਦਾ ਕਾਰਨ ਨਹੀਂ ਪਤਾ ਹੁੰਦਾ, ਤਾਂ ਉਹ ਡਰ ਜਾਂਦਾ ਹੈ ਤੇ ਅੰਧ-ਵਿਸ਼ਵਾਸ ਵਿੱਚ ਫਸ ਜਾਂਦਾ ਹੈ। ਜਦੋਂ ਉਸੇ ਚੀਜ਼ /ਘਟਨਾ ਦਾ ਕਾਰਨ ਪਤਾ ਲੱਗ ਜਾਂਦਾ ਹੈ, ਤਾਂ ਉਹ ਡਰ ਵਿੱਚੋਂ ਨਿਕਲ ਕੇ ਵਿਗਿਆਨਕ ਵਿਚਾਰ ਦਾ ਮਾਲਕ ਬਣ ਜਾਂਦਾ ਹੈ। ਉਨ੍ਹਾਂ ਨੇ ਉਦਾਹਰਨਾਂ ਦੇ ਕੇ ਸਮਝਾਇਆ ਪਹਿਲਾਂ ਜਿਸ ਬਿਮਾਰੀ ਨੂੰ ਭੂਤ-ਪ੍ਰੇਤ ਦਾ ਅਸਰ ਸਮਝਿਆ ਜਾਂਦਾ ਸੀ, ਅੱਜ ਵਿਗਿਆਨ ਨੇ ਦੱਸ ਦਿੱਤਾ ਕਿ ਬਿਮਾਰੀ ਕੀਟਾਣੂਆਂ ਨਾਲ ਹੁੰਦੀ ਹੈ ਤੇ ਉਸ ਦਾ ਇਲਾਜ ਡਾਕਟਰ ਕੋਲ ਹੈ, ਬਾਬੇ ਕੋਲ ਨਹੀਂ। ਇਸ ਮੌਕੇ ਉਨ੍ਹਾਂ ਨਾਲ ਤਰਕਸ਼ੀਲ ਟੀਮ ਵਿੱਚ ਮਾਸਟਰ ਰਣਜੀਤ ਸਿੰਘ, ਲੈਕਚਰਾਰ ਮੇਵਾ ਸਿੰਘ ਅਤੇ ਅਮਰੀਕ ਸਿੰਘ ਖੋਖਰ ਵੀ ਸ਼ਾਮਲ ਸਨ। ਤਰਕਸ਼ੀਲ ਟੀਮ ਨੇ ਵਿਦਿਆਰਥੀਆਂ ਨੂੰ ਵਿਗਿਆਨਕ ਵਿਚਾਰਾਂ ਵਾਲ਼ਾ ਸਾਹਿਤ ਵੀ ਵੰਡਿਆ। ਸਮਾਗਮ ਦੇ ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਜੋਗਾ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਾ ਭਾਸ਼ਣ ਬੱਚਿਆਂ ਲਈ ਬਹੁਤ ਲਾਭਦਾਇਕ ਰਿਹਾ। ਉਨ੍ਹਾਂ ਨੇ ਬੱਚਿਆਂ ਨੂੰ ਵਿਗਿਆਨਕ ਸੋਚ ਅਪਣਾਉਣ, ਅੰਧ-ਵਿਸ਼ਵਾਸ ਤੋਂ ਦੂਰ ਰਹਿਣ ਅਤੇ ਮਿਹਨਤ ਤੇ ਸਿੱਖਿਆ ਤੇ ਭਰੋਸਾ ਕਰਨ ਦਾ ਸੁਨੇਹਾ ਦਿੱਤਾ।
ਪਿਛਲੀ ਖ਼ਬਰ ਨੌਜਵਾਨਾਂ ਨੂੰ ਪੰਜਾਬ ਦੇ ਇਤਿਹਾਸ ਤੇ ਵਿਰਸੇ ਨਾਲ ਜੋੜੇਗਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ-ਡਾ. ਮਿੰਕੂ ਜਵੰਧਾ ਅਗਲੀ ਖ਼ਬਰ ਆਬਾਨ ਪਬਲਿਕ ਸਕੂਲ ਵਿਖੇ ਰਾਸ਼ਟਰੀ ਬਾਲ ਦਿਵਸ ਮਨਾਇਆ, ਬੱਚਿਆਂ ਨੇ ਪੇਸ਼ ਕੀਤੀਆਂ ਸਕਿੱਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।