18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਵਿੱਦਿਅਕ ਟੂਰ ਲਗਾਇਆ

ਚੀਮਾ ਮੰਡੀ, 17 ਨਵੰਬਰ (ਗੁਰਜੀਤ ਸਿੰਘ ਚਹਿਲ)-ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਚੀਮਾ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਗਿਆਨ ‘ਚ ਵਾਧਾ ਕਰਨ ਦੇ ਉਦੇਸ਼ ਨਾਲ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਾਇਆ ਗਿਆ ਅਤੇ ਇਸ ਟੂਰ ਰਾਹੀਂ ਵਿਦਿਆਰਥੀਆਂ ਨੂੰ ਧਾਰਮਿਕ, ਇਤਿਹਾਸਕ, ਵਿਗਿਆਨਕ ਅਤੇ ਸੱਭਿਆਚਾਰਕ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਮਿਲਿਆ। ਵਿਦਿਆਰਥੀਆਂ ਨੇ ਗੁਰਦੁਆਰਾ ਜੋਤੀਸਰ ਸਾਹਿਬ, ਪਿੰਡ ਖੁਰਾਣਾ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਦੋ ਕਿ ਦੂਜੀ ਤੋਂ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਅੜੀਸਰ ਸਾਹਿਬ ਦੇ ਦਰਸ਼ਨ ਕਰਕੇ ਇਸ ਦੇ ਧਾਰਮਿਕ ਅਤੇ ਇਤਿਹਾਸਕ ਮਹੱਤਵ ਬਾਰੇ ਜਾਣਕਾਰੀ ਹਾਸਲ ਕੀਤੀ।

ਅਜੀਤ ਡੈਸਕ 18-11-2026
ਚੀਮਾ ਮੰਡੀ, 17 ਨਵੰਬਰ (ਗੁਰਜੀਤ ਸਿੰਘ ਚਹਿਲ)-ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਚੀਮਾ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਗਿਆਨ ‘ਚ ਵਾਧਾ ਕਰਨ ਦੇ ਉਦੇਸ਼ ਨਾਲ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਾਇਆ ਗਿਆ ਅਤੇ ਇਸ ਟੂਰ ਰਾਹੀਂ ਵਿਦਿਆਰਥੀਆਂ ਨੂੰ ਧਾਰਮਿਕ, ਇਤਿਹਾਸਕ, ਵਿਗਿਆਨਕ ਅਤੇ ਸੱਭਿਆਚਾਰਕ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਮਿਲਿਆ।ਵਿਦਿਆਰਥੀਆਂ ਨੇ ਗੁਰਦੁਆਰਾ ਜੋਤੀਸਰ ਸਾਹਿਬ, ਪਿੰਡ ਖੁਰਾਣਾ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਦੋ ਕਿ ਦੂਜੀ ਤੋਂ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਅੜੀਸਰ ਸਾਹਿਬ ਦੇ ਦਰਸ਼ਨ ਕਰਕੇ ਇਸ ਦੇ ਧਾਰਮਿਕ ਅਤੇ ਇਤਿਹਾਸਕ ਮਹੱਤਵ ਬਾਰੇ ਜਾਣਕਾਰੀ ਹਾਸਲ ਕੀਤੀ। ਵਿਦਿਆਰਥੀ ਗੁਰਦੁਆਰਾ ਨਾਢਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਛੱਤਬੀੜ ਚਿੜੀਆਘਰ ਦੀ ਸੈਰ ਕਰਕੇ ਵੱਖ-ਵੱਖ ਜੰਗਲੀ ਜੀਵਾਂ ਅਤੇ ਪਸ਼ੂ-ਪੰਛੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਕੁਰੂਕਸ਼ੇਤਰ ਸਥਿਤ ਪੈਨੋਰਮਾ ਐਂਡ ਸਾਇੰਸ ਸੈਂਟਰ ਅਤੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੂੰ ਵਿਗਿਆਨਕ ਤੱਥਾਂ, ਇਤਿਹਾਸਕ ਵਿਰਾਸਤ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਹੋਈ। ਇਸ ਟੂਰ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਪ੍ਰਿੰਸੀਪਲ ਨੇ ਸਟਾਫ ਦੇ ਯਤਨਾਂ ਦੀ ਸ਼ਲਾਘਾ ਕੀਤੀ ।
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਵੱਡਾ ਘੱਲੂਘਾਰਾ ਕੁੱਪ ਰੋਹੀੜਾ ਵਿਖੇ 8 ਜ਼ਰੂਰਤਮੰਦ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ 29 ਨੂੰ ਅਗਲੀ ਖ਼ਬਰ ਨਗਰ ਕੀਰਤਨ 21 ਨੂੰ ਅਤੇ ਗੁਰਮਤਿ ਸਮਾਗਮ 24 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।