18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਝੋਨੇ ਦੀ ਬੰਦ ਕੀਤੀ ਖਰੀਦ ਸ਼ੁਰੂ ਕੀਤੀ ਜਾਵੇ-ਭਾਕਿਯੂ ਰਾਜੇਵਾਲ

ਧੂਰੀ, 17 ਨਵੰਬਰ (ਸੰਜੇ ਲਹਿਰੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਤੇ ਸ਼ੇਰਪੁਰ ਦੀ ਮੀਟਿੰਗ ਕੀਤੀ ਗਈ, ਜਿਸਦੀ ਪ੍ਰਧਾਨ ਭੁਪਿੰਦਰ ਸਿੰਘ ਭੁੱਲਰਹੇੜੀ ਬਲਾਕ ਧੂਰੀ ਨੇ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਬੰਦ ਹੋ ਚੁੱਕੀ ਹੈ।

ਅਜੀਤ ਡੈਸਕ 18-11-2026
ਧੂਰੀ, 17 ਨਵੰਬਰ (ਸੰਜੇ ਲਹਿਰੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਤੇ ਸ਼ੇਰਪੁਰ ਦੀ ਮੀਟਿੰਗ ਕੀਤੀ ਗਈ, ਜਿਸਦੀ ਪ੍ਰਧਾਨ ਭੁਪਿੰਦਰ ਸਿੰਘ ਭੁੱਲਰਹੇੜੀ ਬਲਾਕ ਧੂਰੀ ਨੇ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਬੰਦ ਹੋ ਚੁੱਕੀ ਹੈ। ਸਰਕਾਰ ਜਲਦੀ ਤੋ਼ ਜਲਦੀ ਝੋਨੇ ਦੀ ਖਰੀਦ ਸ਼ੁਰੂ ਕਰਕੇ ਮੰਡੀਆਂ ’ਚ ਰੁਲ ਰਹੇ ਕਿਸਾਨਾਂ ਨੂੰ ਰਾਹਤ ਦੇਵੇ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 26 ਨਵੰਬਰ ਨੂੰ ਦਿੱਲੀ ਮੋਰਚੇ ਦੀ ਵਰੇਗੰਢ ਮਨਾਉਣ ਲਈ ਬਲਾਕ ਤੇ ਜ਼ਿਲ੍ਹਾ ਆਗੂਆਂ ਨੂੰ ਜਾਣਕਾਰੀ ਦਿੱਤੀ ਗਈ, ਜੋ ਇਹ ਵਰੇਗੰਢ ਮੁਹਾਲੀ, ਪਟਿਆਲਾ, ਸੰਗਰੂਰ, ਲੁਧਿਆਣਾ, ਪਟਿਆਲਾ ਵਿਖੇ ਵਿੱਡੇ ਇਕੱਠ ਕਰਕੇ ਮਨਾਈ ਜਾਵੇਗੀ। ਇਸ ਮੌਕੇ ਸੁਖਪਾਲ ਸਿੰਘ ਕਾਂਝਲਾ, ਬਲਵਿੰਦਰ ਸਿੰਘ ਜੱਖਲਾਂ, ਗੁਰਬਚਨ ਸਿੰਘ ਹਰਚੰਦਪੁਰ, ਮਲਕੀਤ ਸਿੰਘ ਜੱਖਲਾਂ, ਪ੍ਰਭਜੋਤ ਸਿੰਘ ਜੱਖਲਾਂ, ਜਸਦੇਵ ਸਿੰਘ ਭੁੱਲਰਹੇੜੀ, ਮਲਕੀਤ ਸਿੰਘ ਕੰਧਾਰੜ੍ਹ ਅਤੇ ਦੀਦਾਰ ਸਿੰਘ ਬਰੜ੍ਹਵਾਲ ਆਦਿ ਵੀ ਹਾਜਰ ਸਨ।
ਪਿਛਲੀ ਖ਼ਬਰ ਮਾਸਟਰ ਐਥਲੀਟ ਸੁਖਦੇਵ ਡਸਕਾ ਨੇ ਮੈਰਾਥਨ ਦੌੜ ਜਿੱਤ ਕੇ ਮਾਰੀ ਬਾਜ਼ੀ ਅਗਲੀ ਖ਼ਬਰ ਚਰਨਜੀਤ ਸਿੰਘ ਚੰਨੀ ਅਤੇ ਸਮਿਤ ਸਿੰਘ ਮਾਨ ਸਵ: ਕੌਂਸਲਰ ਦੀਪਕ ਸ਼ਰਮਾ ਦੀਪਾ ਦੀ ਯਾਦ ’ਚ ਕੱਲ੍ਹ ‘ਜਵਾਨੀ ਸੰਭਾਲ ਯਾਤਰਾ’ ਮੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।