ਕਿਸਾਨਾਂ ਵਲੋਂ ਡੀ.ਐੱਸ.ਪੀ. ਦਫ਼ਤਰ ਨਕੋਦਰ ਅੱਗੇ 22 ਨੂੰ ਸੂਬਾ ਪੱਧਰੀ ਧਰਨਾ
ਸੁਨਾਮ ਊਧਮ ਸਿੰਘ ਵਾਲਾ,17 ਨਵੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆ ਤੇ ਜਨਰਲ ਸਕੱਤਰ ਹਰਜੀਤ ਸਿੰਘ ਮਹਿਲਾਂ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸ੍ਰੀ ਸੱਚਖੰਡ ਸਾਹਿਬ ਵਿਖੇ ਹੋਈ। ਜਿਸ ਵਿਚ ਜ਼ਿਲ੍ਹਾ ਅਤੇ ਬਲਾਕ ਕਮੇਟੀਆਂ ਦੇ ਆਹੁਦੇਦਾਰ ਸ਼ਾਮਿਲ ਹੋਏ।
ਸੁਨਾਮ ਊਧਮ ਸਿੰਘ ਵਾਲਾ,17 ਨਵੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆ ਤੇ ਜਨਰਲ ਸਕੱਤਰ ਹਰਜੀਤ ਸਿੰਘ ਮਹਿਲਾਂ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸ੍ਰੀ ਸੱਚਖੰਡ ਸਾਹਿਬ ਵਿਖੇ ਹੋਈ। ਜਿਸ ਵਿਚ ਜ਼ਿਲ੍ਹਾ ਅਤੇ ਬਲਾਕ ਕਮੇਟੀਆਂ ਦੇ ਆਹੁਦੇਦਾਰ ਸ਼ਾਮਿਲ ਹੋਏ।ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਅਤੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।ਸੂਬਾਈ ਆਗੂਆਂ ਨੇ ਕਿਹਾ ਕਿ 22 ਨਵੰਬਰ ਨੂੰ ਨਕੋਦਰ ਸ਼ਹਿਰ ਵਿੱਚ ਡੀ ਐੱਸ ਪੀ ਦਫ਼ਤਰ ਅੱਗੇ ਵੱਖ-ਵੱਖ ਕਿਸਾਨ ਮਜ਼ਦੂਰ ਮੁਲਾਜ਼ਮ ਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਰੋਸ ਧਰਨਾ ਦਿੱਤਾ ਜਾਵੇਗਾ। ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੀ ਸੂਬਾ ਪੱਧਰੀ ਵੱਡਾ ਇਕੱਠ ਇਸ ਰੋਸ ਧਰਨੇ ਵਿੱਚ ਸ਼ਾਮਲ ਹੋਵੇਗਾ। ਧਰਨੇ ਵਿੱਚ ਮਾਵਾਂ ਭੈਣਾਂ ਦੀ ਵੀ ਵੱਡੀ ਗਿਣਤੀ ਸ਼ਮੂਲੀਅਤ ਕਰੇਗੀ।ਉਨ੍ਹਾਂ ਕਿਹਾ ਕਿ ਧਰਨੇ ਦਾ ਮੁੱਖ ਮੰਤਵ 9 ਸਤੰਬਰ ਨੂੰ ਤਲਵੰਡੀ ਸਲੇਮ ਵਿਖੇ ਇਨਕਲਾਬੀ ਕਵੀ ਅਵਤਾਰ ਸਿੰਘ ਪਾਸ ਦਾ ਜਨਮ ਦਿਹਾੜਾ ਮਨਾਇਆ ਗਿਆ ਸੀ। ਜਿਸ ਦੀਆਂ ਪਹਿਲਾਂ ਤੋਂ ਤਿਆਰੀਆਂ ਚੱਲ ਰਹੀਆਂ ਸਨ ।ਜਿਸ ਦੀ ਅਗਵਾਈ ਪੰਜਾਬ ਖੇਤ ਮਜ਼ਦੂਰ ਜਥੇਬੰਦੀ ਦਾ ਆਗੂ ਹਰਮੇਸ਼ ਮਾਲੜੀ ਕਰ ਰਿਹਾ ਸੀ। ਉਸ ਦੌਰਾਨ ਤਲਵੰਡੀ ਸਲੇਮ ਦੇ ਸਰਪੰਚ ਨੇ ਉੱਥੋਂ ਦੀ ਮਹਿਲਾ ਵਿਧਾਇਕ ਦੇ ਇਸ਼ਾਰੇ ਤੇ ਪ੍ਰੋਗਰਾਮ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਮਜ਼ਦੂਰ ਆਗੂ ਨੂੰ ਜਾਤੀ ਸੂਚਕ ਸ਼ਬਦ ਵੀ ਬੋਲਣ ਤੋਂ ਇਲਾਵਾ ਮੋਬਾਇਲ ਫੋਨ ਵੀ ਖੋਹਿਆ ਗਿਆ। ਜਿਸ ਦੀ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਪਰ ਪੁਲਿਸ ਪ੍ਰਸ਼ਾਸਨ ਵੱਲੋਂ ਦੋਸ਼ੀਆਂ ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਕਈ ਦਿਨਾਂ ਬਾਅਦ ਵੱਖ-ਵੱਖ ਮਸਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਬੀਕੇਯੂ ਉਗਰਾਹਾਂ ਦੇ ਸੂਬਾ ਆਗੂਆਂ ਦੀ ਮੀਟਿੰਗ ਚੰਡੀਗੜ ਵਿਖੇ ਹੋਈ ਸੀ। ਮੀਟਿੰਗ ਵਿੱਚ ਇਸ ਮਸਲੇ ਸਬੰਧੀ ਮੰਗ ਵੀ ਮੁੱਖ ਮੰਗਾਂ ਵਿੱਚ ਰੱਖੀ ਗਈ ਸੀ ਕਿ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਜਿਸ ਵਿੱਚ ਪੰਜਾਬ ਸਰਕਾਰ ਦੇ ਮੰਤਰੀਆਂ ਵੱਲੋਂ ਫੌਰੀ ਤੌਰ ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਹਾਲੇ ਤੱਕ ਵੀ ਸਰਪੰਚ ਸਮੇਤ ਕਿਸੇ ਵੀ ਦੋਸ਼ੀ ਤੇ ਕੋਈ ਕਾਰਵਾਈ ਨਹੀਂ ਹੋਈ। ਜਿਸ ਦੇ ਰੋਸ ਵਜੋਂ 22 ਨਵੰਬਰ ਨੂੰ ਮੁੜ ਡੀ ਐਸ ਪੀ ਦਫ਼ਤਰ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਹਰ ਹੀਲੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਵਾਈ ਜਾਵੇਗੀ। ਇਸ ਮੌਕੇ ਆਗੂ ਮਨਜੀਤ ਸਿੰਘ ਘਰਾਚੋਂ, ਦਰਵਾਰਾ ਸਿੰਘ ਛਾਜਲਾ, ਮਨਦੀਪ ਸਿੰਘ ਮਹਿਲਾ, ਰਿੰਕੂ ਮੂਣਕ, ਸ਼ਿਵਰਾਜ ਗੁਰਨੇ, ਜਗਤਾਰ ਸਿੰਘ ਲੱਡੀ, ਸੁਖਦੇਵ ਸਿੰਘ ਕੁੜੈਲ,ਸਰਬਜੀਤ ਸਿੰਘ ਲਹਿਰਾ,ਜਰਨੈਲ ਸਿੰਘ ਸੁਲਤਾਨਪੁਰ, ਕਸਮੀਰ ਸਿੰਘ ਆਲੋਅਰਖ, ਜਗਦੀਪ ਸਿੰਘ ਮਹਿਲਾਂ,ਯਾਦਵਿੰਦਰ ਸਿੰਘ ਚੱਠੇ ਨੱਕਟੇ ਅਤੇ ਰਿੰਕੂ ਮੂਣਕ ਆਦਿ ਮੌਜੂਦ ਸਨ।