ਅਕਾਲੀ ਦਲ ਵਪਾਰ ਮੰਡਲ ਦੀ ਮੀਟਿੰਗ ਅੱਜ
ਸ਼ੇਰਪੁਰ,17 ਨਵੰਬਰ (ਦਰਸ਼ਨ ਸਿੰਘ ਖੇੜੀ)-ਸ਼੍ਰੋਮਣੀ ਅਕਾਲੀ ਦਲ ਸਰਕਲ ਸ਼ੇਰਪੁਰ ਦੇ ਵਿਉਪਾਰ ਮੰਡਲ ਦੀ ਇੱਕ ਵਿਸ਼ੇਸ਼ ਮੀਟਿੰਗ ਵਿਉਪਾਰ ਮੰਡਲ ਦੇ ਪ੍ਰਧਾਨ ਬਾਬੂ ਜੀਵਨ ਲਾਲ ਦੀ ਅਗਵਾਈ ਅਤੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਪ੍ਰਧਾਨਗੀ ਹੇਠ 18 ਨਵੰਬਰ ਨੂੰ ਹੋਵੇਗੀ। ਸਰਕਲ ਅਕਾਲੀ ਜਥਾ ਸ਼ੇਰਪੁਰ ਦੇ ਪ੍ਰਧਾਨ ਜਸਵਿੰਦਰ ਸਿੰਘ ਦੀਦਾਰਗੜ੍ਹ ਅਤੇ ਸਰਕਲ ਪੰਜਗਰਾਈਆਂ ਦੇ ਪ੍ਰਧਾਨ ਜਗਦੇਵ ਸਿੰਘ ਬਦੇਸ਼ਾ ਨੇ ਦੱਸਿਆ ਕਿ ਇਸ ਮੀਟਿੰਗ ਨੂੰ ਸੰਬੋਧਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵਿਉਪਾਰ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਮੋਹਿਤ ਗੁਪਤਾ ਉਚੇਚੇ ਤੌਰ ਤੇ ਪੁੱਜਣਗੇ।
ਅਜੀਤ ਡੈਸਕ
18-11-2026