ਲ਼ਹਿਰਾਗਾਗਾ, 17 ਨਵੰਬਰ (ਪ੍ਰਵੀਨ ਖੋਖਰ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨਾਂ ਦੀ ਅਗੁਵਾਈ ਵਾਲੀ ਸਰਕਾਰ ਨੇ ਵਿਧਾਨ ਸਭਾ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾ ਕੇ ਪਿੰਡਾਂ ਦੇ ਨੌਜਵਾਨਾਂ ਦਾ ਧਿਆਨ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਉਲਾਂਭੇ ਕੀਤਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਲਹਿਰਾ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਹਲਕੇ ਦੇ ਪਿੰਡ ਬੋਪੁਰ, ਅਨਦਾਣਾ ਸਮੇਤ ਹੋਰਨਾਂ ਪਿੰਡਾਂ ਵਿੱਚ ਨਵੇਂ ਖੇਡ ਸਟੇਡੀਅਮਾਂ ਦੇ ਉਦਘਾਟਨੀ ਸਮਾਰੋਹਾਂ ਨੂੰ ਸੰਬੋਧਨ ਕਰਦਿਆਂ ਕੀਤਾ । ਉਨ੍ਹਾਂ ਆਖਿਆ ਕਿ ਪਿੰਡਾਂ ਵਿੱਚ ਸਟੇਡੀਅਮ ਬਣਨ ਨਾਲ ਜਿਹੜੇ ਨੌਜਵਾਨ ਆਏ ਦਿਨ ਨਸ਼ਿਆਂ ਵਰਗੀਆਂ ਅਲਾਮਤਾਂ ਦਾ ਸ਼ਿਕਾਰ ਹੋ ਰਹੇ ਸਨ, ਦਾ ਧਿਆਨ ਹਟਾ ਕੇ ਖੇਡਾਂ ਵੱਲ ਆਕਰਸ਼ਿਤ ਕੀਤਾ ਜਾ ਰਿਹਾ ਹੈ, ਅਜਿਹਾ ਹੋਣ ਨਾਲ ਜਿੱਥੇ ਨੌਜਵਾਨਾਂ ਦਾ ਧਿਆਨ ਆਪਣੀ ਤੰਦਰੁਸਤ ਸਿਹਤ ਵੱਲ ਹੋ ਰਿਹਾ ਹੈ ਉੱਥੇ ਹੋ ਤੰਦਰੁਸਤ ਸਮਾਜ ਦੀ ਸਿਰਜ਼ਨਾ ਵੱਲ ਨੂੰ ਵੀ ਵੱਧ ਰਹੇ ਹਨ । ਉਨਾਂ ਆਖਿਆ ਕਿ ਪਿੰਡੋ-ਪਿੰਡੀ ਸਟੇਡੀਅਮ ਦੀ ਸਹੂਲਤ ਮਿਲਣ ਨਾਲ ਸਕੂਲੀ ਬੱਚੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਲਈ ਵੀ ਬੜੇ ਸੋਖੇ ਢੰਗ ਨਾਲ ਸਮਾਂ ਕੱਢ ਰਹੇ ਹਨ, ਅਜਿਹਾ ਹੋਣ ਨਾਲ ਪਿੰਡਾਂ ਵਿੱਚ ਵੱਖ-ਵੱਖ ਖੇਡਾਂ ਦੇ ਚੰਗੇ ਖਿਡਾਰੀ ਪੈਦਾ ਹੋ ਰਹੇ ਹਨ ਜਿਹੜੇ ਕਿ ਭਵਿੱਖ ਵਿੱਚ ਨੈਸ਼ਨਲ ਪੱਧਰ ’ਤੇ ਖੇਡਾਂ ਵਿੱਚ ਪ੍ਰਾਪਤੀਆਂ ਕਰਕੇ ਦੇਸ਼ ਦਾ ਨਾਮ ਉੱਚਾ ਕਰਨਗੇ । ਦੂਸਰੇ ਪਾਸੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦੁਰਲੱਭ ਸਿੰਘ ਸਿੱਧੂ ਨੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਵਿੱਚ ਖੇਡ ਸਟੇਡੀਅਮਾਂ ਦੇ ਕੀਤੇ ਜਾ ਰਹੇ ਉਦਘਾਟਨਾਂ ਨੂੰ ਮਹਿਜ਼ ਇੱਕ ਚੋਣ ਸਟੰਟ ਦੱਸਦਿਆਂ ਕਿਹਾ ਕਿ ਭਗਵੰਤ ਸਰਕਾਰ ਜੋ ਇਨ੍ਹਾਂ ਖੇਡ ਸਟੇਡੀਅਮਾਂ ਦੇ ਸੋਹਲੇ ਗਾ ਰਹੀ ਹੈ ਅਸਲ ਵਿੱਚ ਹਕੀਕਤ ਤਾਂ ਇਹ ਹੈ ਕਿ ਵੱਖ-ਵੱਖ ਪਿੰਡਾਂ ਵਿੱਚ ਜੋ ਸਟੇਡੀਅਮ ਪਹਿਲਾਂ ਤੋਂ ਹੀ ਬਣਾਏ ਗਏ ਹਨ ਉਨਾਂ ਦੀ ਚਾਰ ਦੀਵਾਰੀ ‘ਤੇ ਰੰਗ-ਰੋਗਣ ਕਰਵਾ ਕੇ ਨਵੇਂ ਵਿਕਾਸ ਵਜ਼ੋਂ ਪੇਸ਼ ਕਰ ਰਹੀ ਹੈ । ਸ੍ਰ. ਸਿੱਧੂ ਨੇ ਕਿਹਾ ਕਿ ਇੰਨਾਂ ਸਟੇਡੀਅਮਾਂ ਦੇ ਉਦਘਾਟਨੀ ਪੱਥਰ ਲਗਾਉਣ ਨਾਲ ਖੇਡ ਸਹੂਲਤਾਂ ਨਹੀਂ ਬਣਦੀਆਂ । ਇਸ ਮੌਕੇ ਉਨ੍ਹਾਂ ਇਨ੍ਹਾਂ ਕੰਮਾਂ ਦੀ ਨਿਰਪੱਖ ਜਾਂਚ ਦੀ ਵੀ ਮੰਗ ਕੀਤੀ ਹੈ ।
ਖੇਡ ਸਟੇਡੀਅਮਾਂ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਆਹਮੋ-ਸਾਹਮਣੇ
ਲ਼ਹਿਰਾਗਾਗਾ, 17 ਨਵੰਬਰ (ਪ੍ਰਵੀਨ ਖੋਖਰ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨਾਂ ਦੀ ਅਗੁਵਾਈ ਵਾਲੀ ਸਰਕਾਰ ਨੇ ਵਿਧਾਨ ਸਭਾ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾ ਕੇ ਪਿੰਡਾਂ ਦੇ ਨੌਜਵਾਨਾਂ ਦਾ ਧਿਆਨ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਉਲਾਂਭੇ ਕੀਤਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਲਹਿਰਾ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਹਲਕੇ ਦੇ ਪਿੰਡ ਬੋਪੁਰ, ਅਨਦਾਣਾ ਸਮੇਤ ਹੋਰਨਾਂ ਪਿੰਡਾਂ ਵਿੱਚ ਨਵੇਂ ਖੇਡ ਸਟੇਡੀਅਮਾਂ ਦੇ ਉਦਘਾਟਨੀ ਸਮਾਰੋਹਾਂ ਨੂੰ ਸੰਬੋਧਨ ਕਰਦਿਆਂ ਕੀਤਾ । ਉਨ੍ਹਾਂ ਆਖਿਆ ਕਿ ਪਿੰਡਾਂ ਵਿੱਚ ਸਟੇਡੀਅਮ ਬਣਨ ਨਾਲ ਜਿਹੜੇ ਨੌਜਵਾਨ ਆਏ ਦਿਨ ਨਸ਼ਿਆਂ ਵਰਗੀਆਂ ਅਲਾਮਤਾਂ ਦਾ ਸ਼ਿਕਾਰ ਹੋ ਰਹੇ ਸਨ, ਦਾ ਧਿਆਨ ਹਟਾ ਕੇ ਖੇਡਾਂ ਵੱਲ ਆਕਰਸ਼ਿਤ ਕੀਤਾ ਜਾ ਰਿਹਾ ਹੈ, ਅਜਿਹਾ ਹੋਣ ਨਾਲ ਜਿੱਥੇ ਨੌਜਵਾਨਾਂ ਦਾ ਧਿਆਨ ਆਪਣੀ ਤੰਦਰੁਸਤ ਸਿਹਤ ਵੱਲ ਹੋ ਰਿਹਾ ਹੈ ਉੱਥੇ ਹੋ ਤੰਦਰੁਸਤ ਸਮਾਜ ਦੀ ਸਿਰਜ਼ਨਾ ਵੱਲ ਨੂੰ ਵੀ ਵੱਧ ਰਹੇ ਹਨ ।