19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸੰਤਾਂ ਦੀ ਵਿਰਾਸਤ ਨੂੰ ਅੱਗੇ ਵਧਾਉਣ ਲਈ ਵਿੱਦਿਆ ਅਤੇ ਗੁਰਮਤਿ ਪ੍ਰਚਾਰ ਨੂੰ ਸਮਰਪਿਤ ਹੋਣ ਸ਼ਤਾਬਦੀ ਸਮਾਗਮ- ਜਥੇਦਾਰ ਮਹਿੰਦਰ ਸਿੰਘ

ਮਸਤੂਆਣਾ ਸਾਹਿਬ, 16 ਨਵੰਬਰ (ਦਮਦਮੀ)-ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਚੱਲ ਰਹੇ ਸਮਾਗਮਾਂ ਦੀ ਲੜੀ ਤਹਿਤ ਵਿਦੇਸ਼ਾਂ ਵਿੱਚ ਸਿੱਖੀ ਅਤੇ ਵਿੱਦਿਆ ਦੇ ਪ੍ਰਚਾਰ-ਪ੍ਰਸਾਰ ਲਈ ਲੰਮੇ ਸਮੇਂ ਤੋਂ ਯਤਨਸ਼ੀਲ ਜਥੇਦਾਰ ਮਹਿੰਦਰ ਸਿੰਘ ਮਹਿਸਮਪੁਰ ਮੁੱਖ ਸੇਵਾਦਾਰ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ, ਸਰੀ (ਕੈਨੇਡਾ), ਆਪਣੇ ਪਰਿਵਾਰ ਸਮੇਤ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਸਕੱਤਰ ਸ੍ਰ.

ਜਥੇਦਾਰ ਮਹਿੰਦਰ ਸਿੰਘ ਮਹਿਸਮਪੁਰ ਕੈਨੇਡਾ ਵਾਲਿਆਂ ਦਾ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਣ ’ਤੇ ਸਨਮਾਨ ਕਰਦੇ ਹੋਏ ਪ੍ਰਬੰਧਕ। ਤਸਵੀਰ-ਦਮਦਮੀ 19-11-2026
ਮਸਤੂਆਣਾ ਸਾਹਿਬ, 16 ਨਵੰਬਰ (ਦਮਦਮੀ)-ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਚੱਲ ਰਹੇ ਸਮਾਗਮਾਂ ਦੀ ਲੜੀ ਤਹਿਤ ਵਿਦੇਸ਼ਾਂ ਵਿੱਚ ਸਿੱਖੀ ਅਤੇ ਵਿੱਦਿਆ ਦੇ ਪ੍ਰਚਾਰ-ਪ੍ਰਸਾਰ ਲਈ ਲੰਮੇ ਸਮੇਂ ਤੋਂ ਯਤਨਸ਼ੀਲ ਜਥੇਦਾਰ ਮਹਿੰਦਰ ਸਿੰਘ ਮਹਿਸਮਪੁਰ ਮੁੱਖ ਸੇਵਾਦਾਰ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ, ਸਰੀ (ਕੈਨੇਡਾ), ਆਪਣੇ ਪਰਿਵਾਰ ਸਮੇਤ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਸਕੱਤਰ ਸ੍ਰ. ਜਸਵੰਤ ਸਿੰਘ ਖਹਿਰਾ ਅਤੇ ਸਮੂਹ ਕੌਂਸਲ ਮੈਂਬਰਾਂ ਵੱਲੋਂ ਜਥੇਦਾਰ ਮਹਿੰਦਰ ਸਿੰਘ ਮਹਿਸਮਪੁਰ ਅਤੇ ਪਰਿਵਾਰ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰ. ਜਸਵੰਤ ਸਿੰਘ ਖਹਿਰਾ ਨੇ ਗਿਆਨੀ ਮਹਿੰਦਰ ਸਿੰਘ ਦੀਆਂ ਪੰਥਕ ਅਤੇ ਧਾਰਮਿਕ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਜਥੇਦਾਰ ਮਹਿੰਦਰ ਸਿੰਘ ਮਹਿਸਮਪੁਰ ਨੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਤ ਬਾਬਾ ਅਤਰ ਸਿੰਘ ਅਤੇ ਪ੍ਰਿੰਸੀਪਲ ਸੰਤ ਤੇਜਾ ਸਿੰਘ ਦੀ ਮਹਾਨ ਵਿਰਾਸਤ ਨੂੰ ਅੱਗੇ ਤੋਰਨ ਲਈ ਕੈਨੇਡਾ ਵਿਖੇ ਸਥਾਪਿਤ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਸ਼ਤਾਬਦੀ ਸਮਾਰੋਹ ਆਪਣੀਆਂ ਮੂਲ ਜੜ੍ਹਾਂ ਨਾਲ ਜੁੜ ਕੇ ਸਾਂਝੇ ਤੌਰ ‘ਤੇ ਮਨਾਏ ਜਾਣ। ਉਨ੍ਹਾਂ ਦੱਸਿਆ ਕਿ ਕੈਨੇਡਾ ਵਿੱਚ ਦਸੰਬਰ ਮਹੀਨੇ ਤੋਂ ਹੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਹੋ ਜਾਂਦੀ ਹੈ, ਜੋ ਜਨਵਰੀ ਮਹੀਨੇ ਹੋਣ ਵਾਲੇ ਵਿਸ਼ਾਲ ਸਮਾਗਮਾਂ ਤੱਕ ਜਾਰੀ ਰਹਿੰਦੇ ਹਨ। ਪ੍ਰਿੰਸੀਪਲ ਸੰਤ ਤੇਜਾ ਸਿੰਘ ਦੇ ਇਤਿਹਾਸਕ ਯੋਗਦਾਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਉਹ ਕੈਨੇਡਾ ਗਏ ਤਾਂ ਉਨ੍ਹਾਂ ਮਹਿਸੂਸ ਕੀਤਾ ਕਿ ਪੰਜਾਬੀਆਂ ਅਤੇ ਸਿੱਖ ਕੌਮ ਲਈ ਸੰਤ ਤੇਜਾ ਸਿੰਘ ਵੱਲੋਂ ਕੀਤੇ ਗਏ ਮਹਾਨ ਕਾਰਜਾਂ ਦੀ ਯਾਦ ਉੱਥੇ ਕਾਫ਼ੀ ਹੱਦ ਤੱਕ ਵਿਸਰ ਚੁੱਕੀ ਸੀ। ਇਸ ਇਤਿਹਾਸਕ ਵਿਰਾਸਤ ਨੂੰ ਮੁੜ ਉਜਾਗਰ ਕਰਨ ਅਤੇ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ ਸਰੀ ਵਿਖੇ ਵਿਸ਼ਾਲ ਸੈਮੀਨਾਰ ਕਰਵਾਏ ਜਾ ਰਹੇ ਹਨ। ਇਸ ਮੌਕੇ ਜਥੇਦਾਰ ਬਲਦੇਵ ਸਿੰਘ ਭੰਮਾਵੱਦੀ, ਅਕਾਲ ਕਾਲਜ ਕੌਂਸਲ ਦੇ ਸੀਨੀਅਰ ਮੈਂਬਰ ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆ, ਹਰਜੀਤ ਸਿੰਘ ਸਜੂਮਾ, ਭੁਪਿੰਦਰ ਸਿੰਘ ਗਰੇਵਾਲ, ਬਾਬਾ ਸੁਖਦੇਵ ਸਿੰਘ ਮੁੱਖ ਗ੍ਰੰਥੀ, ਭਾਈ ਗੁਰਮੇਲ ਸਿੰਘ, ਕਰਮਜੀਤ ਸਿੰਘ ਗੱਗੜਪੁਰ, ਮੈਨੇਜਰ ਜਸਵੀਰ ਸਿੰਘ, ਡਾ. ਗੁਰਵੀਰ ਸਿੰਘ ਸੋਹੀ, ਪ੍ਰਿੰਸੀਪਲ ਡਾ. ਰਾਜਿੰਦਰ ਸਿੰਘ, ਡਾ. ਨਿਰਪਜੀਤ ਸਿੰਘ, ਪ੍ਰਿੰ. ਰਾਜਵਿੰਦਰਪਾਲ ਸਿੰਘ, ਪ੍ਰਿੰ. ਜਸਵੀਰ ਸਿੰਘ ਧੂਰਾ, ਭਾਈ ਅਵਤਾਰ ਸਿੰਘ ਹਜ਼ੂਰੀ ਰਾਗੀ, ਭਾਈ ਹਰਜਿੰਦਰ ਸਿੰਘ ਮਾਝੀ, ਭਾਈ ਜਸਵਿੰਦਰ ਸਿੰਘ, ਪ੍ਰੋ. ਜਸਪ੍ਰੀਤ ਸਿੰਘ ਸਮੇਤ ਇਲਾਕੇ ਦੀਆਂ ਹੋਰ ਧਾਰਮਿਕ ਅਤੇ ਸਿੱਖਿਆ ਜਗਤ ਨਾਲ ਜੁੜੀਆਂ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਐੱਸ. ਐੱਸ. ਪੀ. ਮਾਲੇਰਕੋਟਲਾ ਵਲੋਂ ਥਾਣਾ ਅਮਰਗੜ੍ਹ ਤੇ ਬਾਗੜੀਆਂ ਨਾਕੇ ਦੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਗੁਰਮਤਿ ਸੇਵਾਵਾਂ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।