ਵਿਸ਼ਾਲ ਨਗਰ ਕੀਰਤਨ ਕੱਲ੍ਹ
ਮਲੇਰਕੋਟਲਾ, 19 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਸਿੱਖ ਧਰਮ ਦੇ ਬਾਨੀ, ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਅਤੇ ਸ਼ਰਧਾ ਨੂੰ ਸਮਰਪਿਤ 21 ਨਵੰਬਰ, ਦਿਨ ਸ਼ਨੀਵਾਰ ਨੂੰ ਸਥਾਨਕ ਇਤਿਹਾਸਿਕ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ, ਮਲੇਰਕੋਟਲਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪੂਰੀ ਸ਼ਰਧਾ, ਸਤਿਕਾਰ ਅਤੇ ਮਰਿਆਦਾ ਅਨੁਸਾਰ ਸਵੇਰੇ 10 ਵਜੇ ਆਰੰਭ ਹੋਵੇਗਾ।
ਮਲੇਰਕੋਟਲਾ, 19 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਸਿੱਖ ਧਰਮ ਦੇ ਬਾਨੀ, ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਅਤੇ ਸ਼ਰਧਾ ਨੂੰ ਸਮਰਪਿਤ 21 ਨਵੰਬਰ, ਦਿਨ ਸ਼ਨੀਵਾਰ ਨੂੰ ਸਥਾਨਕ ਇਤਿਹਾਸਿਕ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ, ਮਲੇਰਕੋਟਲਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪੂਰੀ ਸ਼ਰਧਾ, ਸਤਿਕਾਰ ਅਤੇ ਮਰਿਆਦਾ ਅਨੁਸਾਰ ਸਵੇਰੇ 10 ਵਜੇ ਆਰੰਭ ਹੋਵੇਗਾ। ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਨਗਰ ਕੀਰਤਨ ਗਰੇਵਾਲ ਚੌਕ, ਜਰਗ ਚੌਕ, ਸਰਹਿੰਦੀ ਗੇਟ, ਕਲੱਬ ਚੌਕ, ਦਿੱਲੀ ਗੇਟ, ਕਾਲਜ ਰੋਡ, ਗੁਰਦੁਆਰਾ ਸ੍ਰੀ ਸਾਹਿਬ ਤੇਗ ਬਹਾਦਰ ਸਾਹਿਬ, ਕਲੱਬ ਚੌਕ, ਮੁਲਤਾਨੀ ਚੌਕ, ਕਾਲਜ ਚੌਕ, ਟਰੱਕ ਯੂਨੀਅਨ, ਕਿਲਾ ਰੋਡ, ਨਵੀਆਂ ਕਚਹਿਰੀਆਂ ਅਤੇ ਨਾਭਾ ਰੋਡ ਤੋਂ ਹੁੰਦਾ ਹੋਇਆ ਗਰੇਵਾਲ ਚੌਕ ਰਾਹੀਂ ਵਾਪਸ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਵਿਖੇ ਪਹੁੰਚੇਗਾ, ਜਿੱਥੇ ਸ਼ਾਮ 4 ਵਜੇ ਨਗਰ ਕੀਰਤਨ ਦੀ ਸਮਾਪਤੀ ਹੋਵੇਗੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਨਰਿੰਦਰ ਪਾਲ ਸਿੰਘ ਅਤੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਿੰਦਰ ਸਿੰਘ ਢੀਂਡਸਾ ਸਮੇਤ ਸਮੂਹ ਪ੍ਰਬੰਧਕਾਂ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਗਿਣਤੀ ਵਿਚ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦਾ ਸੱਦਾ ਦਿੱਤਾ।