19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਵਿੱਤ ਮੰਤਰੀ ਚੀਮਾਂ ਦੇ ਹਲਕੇ ਵਿਚ ਭਲਕੇ ਝੰਡਾ ਮਾਰਚ ਦਾ ਐਲਾਨ

ਲੌਂਗੋਵਾਲ, 19 ਨਵੰਬਰ (ਵਿਨੋਦ ਸ਼ਰਮਾ) - ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਸ ਤੇ ਲੇਬਰ ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਨੇ ਦੱਸਿਆ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ 21 ਅਤੇ 22 ਨਵੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜਬਾ ਵਿਖੇ ਝੰਡਾ ਮਾਰਚ ਕੀਤਾ ਜਾਵੇਗਾ ਉਹਨਾਂ ਦੱਸਿਆ ਕਿ 17 ਨਵੰਬਰ ਨੂੰ ਵਿੱਤ ਮੰਤਰੀ ਨਾਲ ਚੰਡੀਗੜ੍ਹਵਿਖੇ ਹੋਈ ਮੀਟਿੰਗ ਦੇ ਵਿੱਚ ਇਹ ਭਰੋਸਾ ਦਿੱਤਾ ਗਿਆ ਸੀ ਕਿ ਸਾਰੇ ਹੀ ਵਿਭਾਗਾਂ ਵਿਚ ਆਊਟ ਸੋਰਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ। ਆਗੂਆਂ ਦਾ ਕਹਿਣਾ ਹੈ ਜੇਕਰ 20 ਨਵੰਬਰ ਤੱਕ ਸੀਵਰੇਜ ਬੋਰਡ, ਪਨਬਸ ਰੋਡਵੇਜ਼ ਪੀ.

ਅਜੀਤ ਡੈਸਕ 20-11-2026
ਲੌਂਗੋਵਾਲ, 19 ਨਵੰਬਰ (ਵਿਨੋਦ ਸ਼ਰਮਾ) - ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਸ ਤੇ ਲੇਬਰ ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਨੇ ਦੱਸਿਆ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ 21 ਅਤੇ 22 ਨਵੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜਬਾ ਵਿਖੇ ਝੰਡਾ ਮਾਰਚ ਕੀਤਾ ਜਾਵੇਗਾ ਉਹਨਾਂ ਦੱਸਿਆ ਕਿ 17 ਨਵੰਬਰ ਨੂੰ ਵਿੱਤ ਮੰਤਰੀ ਨਾਲ ਚੰਡੀਗੜ੍ਹਵਿਖੇ ਹੋਈ ਮੀਟਿੰਗ ਦੇ ਵਿੱਚ ਇਹ ਭਰੋਸਾ ਦਿੱਤਾ ਗਿਆ ਸੀ ਕਿ ਸਾਰੇ ਹੀ ਵਿਭਾਗਾਂ ਵਿਚ ਆਊਟ ਸੋਰਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ। ਆਗੂਆਂ ਦਾ ਕਹਿਣਾ ਹੈ ਜੇਕਰ 20 ਨਵੰਬਰ ਤੱਕ ਸੀਵਰੇਜ ਬੋਰਡ, ਪਨਬਸ ਰੋਡਵੇਜ਼ ਪੀ.ਆਰ.ਟੀ.ਸੀ., ਪਾਵਰਕਾਮ, ਬਠਿੰਡਾ, ਲਹਿਰਾ, ਰੋਪੜ ,ਗੋਇੰਦਵਾਲ ਸਾਹਿਬ, ਥਰਮਲ, ਖੇਤੀਬਾੜੀ ਵਿਭਾਗ ਦੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਨਹੀਂ ਦਿੱਤੇ ਜਾਂਦੇ ਤਾਂ ਇਹ ਝੰਡਾਮਾਰਚ ਹਰ ਹਾਲਤ ਵਿੱਚ ਕੀਤਾ ਜਾਵੇਗਾ। ਇਸ ਮੌਕੇ ਸੂਬਾ ਆਗੂ ਗਗਨਦੀਪ ਸਿੰਘ ਕਣਕਵਾਲ ਯਾਦਵਿੰਦਰ ਸਿੰਘ, ਗੁਰਵਿੰਦਰ ਸਿੰਘ ਲਹਿਰਾ ,ਪਰਦੀਪ ਸਿੰਘ ਭੀਖੀ, ਗਗਨ ਸ਼ਰਮਾ ਖਡਿਆਲ, ਮਨੂ ਖਨੌਰੀ, ਸਤੀਸ਼ ਖਨੌਰੀ, ਰਿੰਕੂ ਸ਼ਰਮਾ ਖਨੌਰੀ, ਦਵਿੰਦਰ ਸਿੰਘ ਮੂਣਕ, ਗਗਨ ਲਹਿਰਾ ਹਾਜ਼ਰ ਸਨ।
ਪਿਛਲੀ ਖ਼ਬਰ ਜਵਾਨੀ ਸੰਭਾਲ ਯਾਤਰਾ ’ਚ ਵਿਸ਼ਾਲ ਇਕੱਠ ਦੇਖ ਬਾਗੋ ਬਾਗ ਹੋਏ ਚੰਨੀ ਨੇ ਸਮਿਤ ਮਾਨ ਦੀ ਪਿੱਠ ਥਾਪੜੀ ਜੋ ਸਟੇਜ ਨਹੀਂ ਸੰਭਾ... ਅਗਲੀ ਖ਼ਬਰ ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਨੂੰ ਲੈ ਕੇ ਲੇਬਰ ਚੌਕ ਵਿਚ ਕਰਵਾਇਆ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।