ਬੂਟਾ ਸਿੰਘ ਨੇ ਨਗਰ ਕੌਂਸਲ ਸੁਨਾਮ ਦੇ ਕਾਰਜ ਸਾਧਕ ਅਫ਼ਸਰ ਦਾ ਅਹੁਦਾ ਸੰਭਾਲਿਆ
ਸੁਨਾਮ ਊਧਮ ਸਿੰਘ ਵਾਲਾ, 20 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਨਗਰ ਕੌਂਸਲ ਭਾਦਸੋਂ ਤੋਂ ਬਦਲਕੇ ਆਏ ਬੂਟਾ ਸਿੰਘ ਵਲੋਂ ਅੱਜ ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੇ ਕਾਰਜ ਸਾਧਕ ਅਫ਼ਸਰ ਵਜੋਂ ਆਪਣਾ ਆਹੁਦਾ ਸੰਭਾਲ ਲਿਆ ਗਿਆ। ਇਸ ਸਮੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਨਾਮ ਊਧਮ ਸਿੰਘ ਦੀ ਜਨਮ ਭੂਮੀ ਤੇ ਸੇਵਾ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ।
ਅਜੀਤ ਡੈਸਕ
21-11-2026