21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਗੁਰੂ ਹਰਿਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਦਾ 70ਵਾਂ ਸਥਾਪਨਾ ਦਿਵਸ ਧੂਮ ਧਾਮ ਨਾਲ ਮਨਾਇਆ

ਅਹਿਮਦਗੜ੍ਹ, 20 ਨਵੰਬਰ (ਸੁਖਜੀਤ ਸਿੰਘ ਖੇੜਾ, ਰਵਿੰਦਰ ਪੁਰੀ, ਰਣਧੀਰ ਸਿੰਘ ਮਹੌਲੀ)-ਗੁਰੂ ਹਰਿਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਵੱਲੋਂ ਆਪਣਾ 70ਵਾਂ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਸਮਾਰੋਹ ਦੌਰਾਨ ਮੁੱਖ ਮਹਿਮਾਨ ਐਮ.

ਅਜੀਤ ਡੈਸਕ 21-11-2026
ਅਹਿਮਦਗੜ੍ਹ, 20 ਨਵੰਬਰ (ਸੁਖਜੀਤ ਸਿੰਘ ਖੇੜਾ, ਰਵਿੰਦਰ ਪੁਰੀ, ਰਣਧੀਰ ਸਿੰਘ ਮਹੌਲੀ)-ਗੁਰੂ ਹਰਿਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਵੱਲੋਂ ਆਪਣਾ 70ਵਾਂ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਸਮਾਰੋਹ ਦੌਰਾਨ ਮੁੱਖ ਮਹਿਮਾਨ ਐਮ.ਪੀ. ਲੁਧਿਆਣਾ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ, ਹਲਕਾ ਦਾਖਾ ਕਾਂਗਰਸ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ । ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ, ਗਿੱਧਾ, ਭੰਗੜਾ, ਸਕਿੱਟਾਂ ਅਤੇ ਕੋਰੀਉਗਰਾਫ਼ੀ ਰਾਹੀਂ ਮਹਿਮਾਨਾਂ ਦਾ ਮਨੋਰੰਜਨ ਕੀਤਾ । ਇਸ ਦੌਰਾਨ ਸਕੂਲ ਪ੍ਰਿੰਸੀਪਲ ਪਰਦੀਪ ਕੌਰ ਵੱਲੋਂ ਸਕੂਲ ਦੀ ਸਲਾਨਾ ਪ੍ਰਾਪਤੀਆਂ ਦੀ ਰਿਪੋਰਟ ਪੜ੍ਹੀ ਗਈ। ਸਮਾਗਮ ਦੌਰਾਨ ਵੱਖ ਵੱਖ ਵਿਭਾਗ ਖੇਡਾਂ ਅਤੇ ਸਿੱਖਿਆ ਵਿੱਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਮੁੱਖ ਮਹਿਮਾਨ ਅਮਰਿੰਦਰ ਸਿੰਘ ਰਾਜਾ ਬੜਿੰਗ ਨੇ ਸੰਬੋਧਨ ਕਰਦਿਆਂ ਸਕੂਲ ਮੈਨੇਜਮੈਂਟ ਨੂੰ ਜਿੱਥੇ 70ਵੀਂ ਵਰ੍ਹੇਗੰਢ ਦੀ ਵਧਾਈ ਦਿੱਤੀ ਉੱਥੇ ਆਪਣੇ ਕਾਲਜ ਸਮੇਂ ਦੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ। ਉਨ੍ਹਾਂ ਆਪਣੇ ਸਾਂਸਦ ਕੋਟੇ ਚੋਂ ਸਕੂਲ ਨੂੰ ਆਰਥਿਕ ਗਰਾਂਟ ਅਤੇ ਹੋਰ ਸੰਭਵ ਮਦਦ ਦੇਣ ਦਾ ਐਲਾਨ ਕੀਤਾ। ਸਕੂਲ ਕਮੇਟੀ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ, ਮੈਡਮ ਅਮਨਦੀਪ ਕੌਰ ਖੰਗੂੜਾ, ਕਾਂਗਰਸ ਸੋਸ਼ਲ ਮੀਡੀਆ ਸੈੱਲ ਇੰਚਾਰਜ ਗੁਰਜੋਤ ਸਿੰਘ ਢੀਂਡਸਾ, ਪ੍ਰਧਾਨ ਦਵਿੰਦਰ ਸਿੰਘ ਮਾਨ, ਰਕੇਸ਼ ਸਾਹੀ, ਸੰਦੀਪ ਬੱਧਣ, ਮੁਨੀਸ਼ ਸਿੰਗਲਾ, ਸਰਪੰਚ ਹਾਜੀ ਸਗੀਰ ਮੁਹੰਮਦ ਦਹਿਲੀਜ਼, ਬਿੱਟੂ ਖੰਗੂੜਾ, ਕਰਨਲ ਤੇਜਵੰਤ ਸਿੰਘ ਪ੍ਰਿੰਸੀਪਲ ਸੁਰਜੀਤ ਸਿੰਘ ਸਰਾਭਾ ਤੋਂ ਇਲਾਵਾ ਕਮੇਟੀ ਮੈਨੇਜਰ ਰਵਿੰਦਰ ਸਿੰਘ ਰੋਮੀ, ਪ੍ਰਧਾਨ ਪਰਵਿੰਦਰ ਸਿੰਘ ਗਿੱਲ, ਸੈਕਟਰੀ ਗੁਰਮੀਤ ਸਿੰਘ, ਖਜਾਨਚੀ ਡਾਕਟਰ ਚਰਨਜੀਤ ਸਿੰਘ ਨੱਥੂਮਾਜਰਾ, ਮੀਤ ਪ੍ਰਧਾਨ ਹਰਦੀਪ ਸਿੰਘ ਚੀਮਾ ਬੌੜਹਾਈ, ਮੈਂਬਰ ਐਡਵੋਕੇਟ ਅਰਵਿੰਦ ਸਿੰਘ ਮਾਵੀ, ਸੀਨੀਅਰ ਅਧਿਆਪਕ ਕੁਲਵੰਤ ਸਿੰਘ ਛਪਾਰ, ਮੈਂਬਰ ਜਗਜੀਤ ਸਿੰਘ ਸਹਾਰਨਮਾਜਰਾ, ਮੈਂਬਰ ਗੁਰਦੀਪ ਸਿੰਘ, ਪ੍ਰਿੰਸੀਪਲ ਮੈਡਮ ਹਰਸਿਮਰਨ ਕੌਰ, ਐਗਜੀਕਿਊਟਿਵ ਪ੍ਰਿੰਸੀਪਲ ਪ੍ਰਦੀਪ ਕੌਰ, ਸਟੇਟ ਅਵਾਰਡੀ ਮੈਡਮ ਭੁਪਿੰਦਰ ਕੌਰ ਪੰਧੇਰ, ਪ੍ਰਿੰਸੀਪਲ ਕੋਮਲਪ੍ਰੀਤ ਕੌਰ ਮਾਵੀ, ਐਰਿਕ ਬੋਪਾਰਾਏ ਛਪਾਰ, ਜਗਦੇਵ ਸਿੰਘ ਛਪਾਰ, ਹਰਪ੍ਰੀਤ ਸਿੰਘ ਛੰਨਾ, ਗੁਰਦੇਵ ਸਿੰਘ ਜਵੰਧਾ, ਸੁਖਜਿੰਦਰ ਸਿੰਘ ਰਾਜੜ, ਸਤਿਬੀਰ ਸਿੰਘ ਬਿੱਟੂ, ਮਾਸਟਰ ਸੁਰਿੰਦਰ ਸਿੰਘ ਪ੍ਦੇਸ਼ੀ, ਮਾਸਟਰ ਮਹਿੰਦਰ ਸਿੰਘ ਤੁੰਗਾਹੇੜੀ, ਸਮੂਹ ਸਟਾਫ ਤੋਂ ਇਲਾਵਾ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜਰ ਸਨ।
ਪਿਛਲੀ ਖ਼ਬਰ ਮਾਲੇਰਕੋਟਲਾ ਵਿਖੇ ਅਕਾਲੀ ਦਲ (ਬ) ਦੀ ਜ਼ਿਲ੍ਹਾ ਲੀਡਰਸ਼ਿਪ ਵਲੋਂ ਅਹਿਮ ਮੀਟਿੰਗ ਅਗਲੀ ਖ਼ਬਰ ਸੰਸਦ ਮੈਂਬਰ ਰਾਜਾ ਬੜਿੰਗ ਨੇ ਸਵ: ਕੌਂਸਲਰ ਦੀਪਕ ਸ਼ਰਮਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।