21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਮਾਲੇਰਕੋਟਲਾ ਵਿਖੇ ਅਕਾਲੀ ਦਲ (ਬ) ਦੀ ਜ਼ਿਲ੍ਹਾ ਲੀਡਰਸ਼ਿਪ ਵਲੋਂ ਅਹਿਮ ਮੀਟਿੰਗ

ਮਲੇਰਕੋਟਲਾ, 20 ਨਵੰਬਰ ( ਮਨਜਿੰਦਰ ਸਿੰਘ ਸਰੌਦ)- ਮਾਲੇਰਕੋਟਲਾ ਸਥਿਤ ਸ਼੍ਰੋਮਣੀ ਅਕਾਲੀ ਦਲ (ਬ) ਦੇ ਦਫ਼ਤਰ ਵਿਖੇ ਹਲਕੇ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚੋਂ ਇਕੱਤਰ ਹੋਏ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਦਾਅਵਾ ਕੀਤਾ ਕਿ ਇਸ ਵੇਲੇ ਪਿੰਡਾਂ ਦੀ ਹਵਾ ਬਦਲ ਚੁੱਕੀ ਹੈ ਅਤੇ ਹੁਣ ਲੋਕ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਵੇਖਣਾ ਚਾਹੁੰਦੇ ਹਨ । ਜ਼ਿਲ੍ਹਾ ਪ੍ਰਧਾਨ ਜਥੇਦਾਰ ਤਰਲੋਚਨ ਸਿੰਘ ਧਲੇਰ ਦੀ ਅਗਵਾਈ ਹੇਠ ਮੀਟਿੰਗ ਦੌਰਾਨ ਮਾਰਕੀਟ ਕਮੇਟੀ ਸੰਦੌੜ ਦੇ ਸਾਬਕਾ ਚੇਅਰਮੈਨ ਡਾ.

ਅਜੀਤ ਡੈਸਕ 21-11-2026
ਮਲੇਰਕੋਟਲਾ, 20 ਨਵੰਬਰ ( ਮਨਜਿੰਦਰ ਸਿੰਘ ਸਰੌਦ)- ਮਾਲੇਰਕੋਟਲਾ ਸਥਿਤ ਸ਼੍ਰੋਮਣੀ ਅਕਾਲੀ ਦਲ (ਬ) ਦੇ ਦਫ਼ਤਰ ਵਿਖੇ ਹਲਕੇ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚੋਂ ਇਕੱਤਰ ਹੋਏ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਦਾਅਵਾ ਕੀਤਾ ਕਿ ਇਸ ਵੇਲੇ ਪਿੰਡਾਂ ਦੀ ਹਵਾ ਬਦਲ ਚੁੱਕੀ ਹੈ ਅਤੇ ਹੁਣ ਲੋਕ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਵੇਖਣਾ ਚਾਹੁੰਦੇ ਹਨ । ਜ਼ਿਲ੍ਹਾ ਪ੍ਰਧਾਨ ਜਥੇਦਾਰ ਤਰਲੋਚਨ ਸਿੰਘ ਧਲੇਰ ਦੀ ਅਗਵਾਈ ਹੇਠ ਮੀਟਿੰਗ ਦੌਰਾਨ ਮਾਰਕੀਟ ਕਮੇਟੀ ਸੰਦੌੜ ਦੇ ਸਾਬਕਾ ਚੇਅਰਮੈਨ ਡਾ. ਜਗਤਾਰ ਸਿੰਘ ਜੱਗੀ ਝੁਨੇਰ, ਸਰਕਲ ਪ੍ਰਧਾਨ ਜਥੇਦਾਰ ਮਨਦੀਪ ਸਿੰਘ ਮਾਣਕਵਾਲ, ਜਨਰਲ ਕੌਂਸਲ ਮੈਂਬਰ ਜਥੇਦਾਰ ਸੁਖਚੈਨ ਸਿੰਘ ਭੂਦਨ ਨੇ ਆਖਿਆ ਕਿ ਉਹ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਅਤੇ ਬੀਬਾ ਜ਼ਾਹਿਦਾ ਸੁਲੇਮਾਨ ਨੂੰ ਜਿਤਾਉਣ ਲਈ ਹੁਣੇ ਤੋਂ ਹੀ ਸਰਗਰਮੀ ਨਾਲ ਅਪਣੇ ਕਾਰਜ ਵਿਚ ਜੁੱਟ ਜਾਣਗੇ । ਪਿੰਡਾਂ ਦੇ ਲੋਕ ਹੁਣ ਅਕਾਲੀ ਦਲ ਦੀ ਸਰਕਾਰ ਵੇਖਣ ਨੂੰ ਉਤਾਵਲੇ ਹੋ ਚੁੱਕੇ ਹਨ ਅਤੇ ਬੇਸਬਰੀ ਨਾਲ 2027 ਦੀਆਂ ਚੋਣਾਂ ਨੂੰ ਉਡੀਕ ਰਹੇ ਹਨ । ਆਗੂਆਂ ਨੇ ਕਿਹਾ ਕਿ ਅਕਾਲੀ ਦਲ ਦੇ ਹੱਕ ‘ਚ ਲਹਿਰ ਆਰੰਭ ਹੋ ਚੁੱਕੀ ਹੈ । ਹਲਕਾ ਮਲੇਰਕੋਟਲਾ ‘ਚ ਪੈਂਦੇ ਪਿੰਡਾਂ ਤੋਂ ਹੁਣ ਤਕ ਦੀ ਸਭ ਤੋਂ ਵੱਡੀ ਲੀਡ ਨਾਲ ਬੀਬਾ ਜ਼ਾਹਿਦਾ ਸੁਲੇਮਾਨ ਨੂੰ ਜਿਤਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦਾ ਇਨਕਲਾਬੀ ਝਾੜੂ ਪਾਰਟੀ ਤੋਂ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਾ ਹੈ । ਜਿਸ ਦੇ ਚਲਦਿਆਂ 2027 ਮੌਕੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਇਕਪਾਸੜ ਜਿੱਤ ਹੋਵੇਗੀ । ਇਸ ਮੌਕੇ ਜਥੇਦਾਰ ਗੁਰਮੁੱਖ ਸਿੰਘ ਮੁਬਾਰਕਪੁਰ, ਹਰਪ੍ਰੀਤ ਸਿੰਘ ਮਦੇਵੀ, ਜਥੇਦਾਰ ਜਸਪਾਲ ਸਿੰਘ ਬੋਪਾਰਾਏ, ਨੰਬਰਦਾਰ ਕੁਲਦੀਪ ਸਿੰਘ, ਬੀਬੀ ਪਰਮਜੀਤ ਕੌਰ ਸਣੇ ਕਈ ਸੀਨੀਅਰ ਅਕਾਲੀ ਆਗੂ ਹਾਜ਼ਰ ਸਨ ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਦਾ 70ਵਾਂ ਸਥਾਪਨਾ ਦਿਵਸ ਧੂਮ ਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।