21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਘਰ-ਘਰ ਪਹੁੰਚਾ ਰਹੇ ਹਨ - ਆਜ਼ਮ ਦਾਰਾ

ਮਲੇਰਕੋਟਲਾ, 20 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਵਿਚ ਕੀਤੇ ਜਾ ਰਹੇ ਇਤਿਹਾਸਕ ਕੰਮਾਂ ਅਤੇ ਲੋਕ-ਭਲਾਈ ਸਕੀਮਾਂ ਦਾ ਪ੍ਰਚਾਰ ਤੇਜ਼ ਹੋ ਗਿਆ ਹੈ।

‘ਆਪ’ ਦੇ ਸੀਨੀਅਰ ਆਗੂ ਆਜ਼ਮ ਦਾਰਾ। 21-11-2026
ਮਲੇਰਕੋਟਲਾ, 20 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਵਿਚ ਕੀਤੇ ਜਾ ਰਹੇ ਇਤਿਹਾਸਕ ਕੰਮਾਂ ਅਤੇ ਲੋਕ-ਭਲਾਈ ਸਕੀਮਾਂ ਦਾ ਪ੍ਰਚਾਰ ਤੇਜ਼ ਹੋ ਗਿਆ ਹੈ। ਇਸੇ ਲੜੀ ਤਹਿਤ ‘ਆਪ’ ਦੇ ਸੀਨੀਅਰ ਆਗੂ ਤੇ ਵਪਾਰ ਵਿੰਗ ਦੇ ਜ਼ਿਲ੍ਹਾ ਚੇਅਰਪਰਸਨ ਆਜ਼ਮ ਦਾਰਾ ਵਲੋਂ ਹਲਕੇ ਦੇ ਪਿੰਡਾਂ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਘਰ-ਘਰ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਆਜ਼ਮ ਦਾਰਾ ਨੇ ਲੋਕਾਂ ਨਾਲ ਸਿੱਧਾ ਸੰਪਰਕ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਸੋਚ ਅਤੇ ਇਮਾਨਦਾਰ ਅਗਵਾਈ ਸਦਕਾ ਪੰਜਾਬ ਸਿੱਖਿਆ, ਸਿਹਤ, ਮੁਫ਼ਤ ਬਿਜਲੀ, ਰੁਜ਼ਗਾਰ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇ ਖੇਤਰ ਵਿਚ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਇੱਕੋ-ਇੱਕ ਟੀਚਾ ਆਮ ਲੋਕਾਂ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਵਿਚ ਸੁਧਾਰ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਦਾ ਮਕਸਦ ਸਿਰਫ਼ ਸਰਕਾਰ ਦੀਆਂ ਪ੍ਰਾਪਤੀਆਂ ਦੱਸਣਾ ਹੀ ਨਹੀਂ, ਸਗੋਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣ ਕੇ ਉਨ੍ਹਾਂ ਦਾ ਮੌਕੇ ‘ਤੇ ਹੱਲ ਕਰਵਾਉਣਾ ਵੀ ਹੈ। ਇਸ ਮੌਕੇ ਉਨ੍ਹਾਂ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ਨੂੰ ਦੇਖਦਿਆਂ ਆਪਣੇ ਵੋਟ ਦੇ ਅਧਿਕਾਰ ਦੀ ਸੁਚੱਜੀ ਵਰਤੋਂ ਕਰਨ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ 26 ਨੂੰ, ਮੁੱਖ ਸੇਵਾਦਾਰ ਬਾਬਾ ਵਿਸਾਖਾ ਸਿੰਘ ਵਲੋਂ ਸਮੂਹ ਸੰਗਤ ਨੂੰ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਅਪੀਲ ਅਗਲੀ ਖ਼ਬਰ ਅੰਡਰ-21 ਲੜਕੀਆਂ ਦੇ ਬਾਕਸਿੰਗ ਫਾਈਨਲਾਂ ’ਚ ਪਵਨੀ, ਨਵੀਲਾ ਤੇ ਸੁਖਪ੍ਰੀਤ ਕੌਰ ਨੇ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।