20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਘਰ ਬੈਠੇ ਆਨਲਾਈਨ ਸਵੈ-ਗਣਨਾ ਕਰ ਕੇ ਕੌਮੀ ਕਾਰਜ ਵਿੱਚ ਪਾਓ ਯੋਗਦਾਨ- ਚੇਅਰਮੈਨ ਨੰਗਲ

ਅਮਰਗੜ੍ਹ, 20 ਨਵੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਸੂਬੇ ਦੇ ਸਾਰੇ ਲੋਕ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸ਼ੁਰੂ ਹੋਈ ਆਨਲਾਈਨ ਸਵੈ-ਗਣਨਾ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਘਰ ਬੈਠੇ ਆਪਣੇ ਪਰਿਵਾਰ ਦੀ ਸਹੀ ਜਾਣਕਾਰੀ ਦਰਜ ਕਰਵਾ ਕੇ ਇਸ ਮਹੱਤਵਪੂਰਨ ਕੌਮੀ ਕਾਰਜ ਨੂੰ ਸਫਲ ਬਣਾਉਣ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਅਮਰਗੜ੍ਹ ਦੇ ਚੇਅਰਮੈਨ ਹਰਪ੍ਰੀਤ ਸਿੰਘ ਨੰਗਲ ਨੇ ਆਨਲਾਈਨ ਸਵੈ ਗਣਨਾ ਮੁਹਿੰਮ ਸਬੰਧੀ ਜਾਣਕਾਰੀ ਦੇਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਆਨਲਾਈਨ ਸਵੈ-ਗਣਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਹਰਪ੍ਰੀਤ ਸਿੰਘ ਨੰਗਲ ਚੇਅਰਮੈਨ ਮਾਰਕੀਟ ਕਮੇਟੀ ਅਮਰਗੜ੍ਹ। ਤਸਵੀਰ-ਪਵਿੱਤਰ ਸਿੰਘ 21-11-2026
ਅਮਰਗੜ੍ਹ, 20 ਨਵੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਸੂਬੇ ਦੇ ਸਾਰੇ ਲੋਕ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸ਼ੁਰੂ ਹੋਈ ਆਨਲਾਈਨ ਸਵੈ-ਗਣਨਾ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਘਰ ਬੈਠੇ ਆਪਣੇ ਪਰਿਵਾਰ ਦੀ ਸਹੀ ਜਾਣਕਾਰੀ ਦਰਜ ਕਰਵਾ ਕੇ ਇਸ ਮਹੱਤਵਪੂਰਨ ਕੌਮੀ ਕਾਰਜ ਨੂੰ ਸਫਲ ਬਣਾਉਣ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਅਮਰਗੜ੍ਹ ਦੇ ਚੇਅਰਮੈਨ ਹਰਪ੍ਰੀਤ ਸਿੰਘ ਨੰਗਲ ਨੇ ਆਨਲਾਈਨ ਸਵੈ ਗਣਨਾ ਮੁਹਿੰਮ ਸਬੰਧੀ ਜਾਣਕਾਰੀ ਦੇਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਲੋਕ 16 ਤੋਂ 30 ਨਵੰਬਰ 2026 ਤੱਕ ਆਨਲਾਈਨ ਸਵੈ-ਗਣਨਾ ਕਰ ਸਕਦੇ ਹਨ। ਇਸ ਲਈ ਸਰਕਾਰੀ ਪੋਰਟਲ ਉੱਤੇ ਪਰਿਵਾਰਕ ਮੈਂਬਰਾਂ ਗਿਣਤੀ, ਰਿਹਾਇਸ਼, ਸਿੱਖਿਆ ਅਤੇ ਹੋਰ ਲੋੜੀਂਦੇ ਵੇਰਵੇ ਦਰਜ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਜਨਗਣਨਾ ਅਧਿਕਾਰੀ ਘਰ-ਘਰ ਜਾ ਕੇ ਗਣਨਾ ਕਰਨਗੇ। ਇਸ ਪ੍ਰਕਿਰਿਆ ਦੌਰਾਨ ਕਿਸੇ ਦਸਤਾਵੇਜ਼ ਦੀ ਲੋੜ ਨਹੀਂ ਹੋਵੇਗੀ ਅਤੇ ਲੋਕਾਂ ਵੱਲੋਂ ਦਿੱਤੀ ਜਾਣਕਾਰੀ ਗੁਪਤ ਰੱਖੀ ਜਾਵੇਗੀ। ਉਨ੍ਹਾ ਕਿਹਾ ਕਿ ਸਹੀ ਜਨਗਣਨਾ ਭਵਿੱਖ ਦੀਆਂ ਵਿਕਾਸ ਯੋਜਨਾਵਾਂ, ਸਿੱਖਿਆ, ਸਿਹਤ ਅਤੇ ਬੁਨਿਆਦੀ ਸਹੂਲਤਾਂ ਦੀ ਬਿਹਤਰ ਯੋਜਨਾਬੰਦੀ ਦਾ ਅਹਿਮ ਆਧਾਰ ਹੈ।
ਪਿਛਲੀ ਖ਼ਬਰ 22 ਨੂੰ ਡੀ.ਐਸ.ਪੀ. ਦਫ਼ਤਰ ਨਕੋਦਰ ਅੱਗੇ ਦਿੱਤਾ ਜਾਵੇਗਾ ਸੂਬਾ ਪੱਧਰੀ ਰੋਸ ਧਰਨਾ- ਰਿੰਕੂ ਮੂਨਕ ਅਗਲੀ ਖ਼ਬਰ ਪਰਖ ਅਤੇ ਲੇਖ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।